ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉੱਤਰੀ : ਰਵੀ ਇੰਦਰ ਸਿੰਘ ਬਾਗੋਵਾਲ
ਕਾਠਗੜ੍ਹ, 3 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਸੀਨੀਅਰ ਭਾਜਪਾ ਆਗੂ ਰਵੀ ਇੰਦਰ ਸਿੰਘ ਬਾਗੋਵਾਲ ਨੇ ਕਿਹਾ ਕਿ ਪੰਜਾਬ ਦੀ ਸਿਆਸਤ ’ਚ ਵੱਡਾ ਫੇਰਬਦਲ ਹੋਇਆ ਹੈ। ਆਮ ਆਦਮੀ ਪਾਰਟੀ ਦੇ ਤਿੰਨ ਵੱਡੇ ਆਗੂਆਂ ਹਰਮੀਤ ਸਿੰਘ ਪਠਾਨਮਾਜਰਾ (ਸਨੌਰ), ਚੇਤਨ ਸਿੰਘ ਜੌੜਾਮਾਜਰਾ (ਸਮਾਣਾ) ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ (ਅੰਮ੍ਰਿਤਸਰ ਉੱਤਰੀ) ਨੇ 2 ਨਵੰਬਰ ਨੂੰ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ।
ਕਾਠਗੜ੍ਹ, 3 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਸੀਨੀਅਰ ਭਾਜਪਾ ਆਗੂ ਰਵੀ ਇੰਦਰ ਸਿੰਘ ਬਾਗੋਵਾਲ ਨੇ ਕਿਹਾ ਕਿ ਪੰਜਾਬ ਦੀ ਸਿਆਸਤ ’ਚ ਵੱਡਾ ਫੇਰਬਦਲ ਹੋਇਆ ਹੈ। ਆਮ ਆਦਮੀ ਪਾਰਟੀ ਦੇ ਤਿੰਨ ਵੱਡੇ ਆਗੂਆਂ ਹਰਮੀਤ ਸਿੰਘ ਪਠਾਨਮਾਜਰਾ (ਸਨੌਰ), ਚੇਤਨ ਸਿੰਘ ਜੌੜਾਮਾਜਰਾ (ਸਮਾਣਾ) ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ (ਅੰਮ੍ਰਿਤਸਰ ਉੱਤਰੀ) ਨੇ 2 ਨਵੰਬਰ ਨੂੰ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਰਵੀ ਇੰਦਰ ਸਿੰਘ ਬਾਗੋਵਾਲ ਨੇ ਕਿਹਾ ਕਿ ਤਿੰਨਾਂ ਆਗੂਆਂ ਦਾ ਭਾਜਪਾ ਵਿੱਚ ਆਉਣਾ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਦੇ ਲੋਕ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਵਿਕਾਸ ਦੀ ਰਾਜਨੀਤੀ ’ ਤੇ ਭਰੋਸਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉੱਤਰੀ, ਜਿਸ ਕਾਰਨ ਉਸ ਦੇ ਆਪਣੇ ਆਗੂ ਹੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਆਉਣ ਨਾਲ ਪੰਜਾਬ ਵਿੱਚ ਭਾਜਪਾ ਹੋਰ ਮਜ਼ਬੂਤ ਹੋਵੇਗੀ। ਪਾਰਟੀ ਹਰ ਵਰਗ ਦੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲੇਗੀ ਅਤੇ ਪੰਜਾਬ ਵਿੱਚ ਸੁਸ਼ਾਸਨ, ਵਿਕਾਸ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਕੰਮ ਕਰੇਗੀ।