05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਭਾਸ਼ਾ ਵਿਭਾਗ ਵਲੋਂ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਨਾਟਕ ਦਾ ਮੰਚਨ

ਬੰਗਾ, 4 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਪੰਜਾਬ ਸਰਕਾਰ ਦਾ ਅਦਾਰਾ ਭਾਸ਼ਾ ਵਿਭਾਗ ਪੰਜਾਬ, ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਨੇਕ ਉਪਰਾਲੇ ਕਰ ਰਿਹਾ ਹੈ। ਇਸ ਸੰਬੰਧੀ ਮੁੱਖ ਦਫ਼ਤਰ ਪਟਿਆਲਾ ਅਤੇ ਪੂਰੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਅਨੇਕ ਤਰ੍ਹਾਂ ਦੇ ਸਮਾਗਮ ਉਲੀਕੇ ਗਏ ਹਨ।

ਅਜੀਤ ਡੈਸਕ 05-11-2026
ਬੰਗਾ, 4 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਪੰਜਾਬ ਸਰਕਾਰ ਦਾ ਅਦਾਰਾ ਭਾਸ਼ਾ ਵਿਭਾਗ ਪੰਜਾਬ, ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਨੇਕ ਉਪਰਾਲੇ ਕਰ ਰਿਹਾ ਹੈ। ਇਸ ਸੰਬੰਧੀ ਮੁੱਖ ਦਫ਼ਤਰ ਪਟਿਆਲਾ ਅਤੇ ਪੂਰੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਅਨੇਕ ਤਰ੍ਹਾਂ ਦੇ ਸਮਾਗਮ ਉਲੀਕੇ ਗਏ ਹਨ। ਇਸੇ ਲੜੀ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਲੋਂ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਨਾਟਕ ‘ਪੀੜ੍ਹੀ ਦਰ ਪੀੜ੍ਹੀ’ ਨਾਟਕ ਦਾ ਮੰਚਨ ਕੀਤਾ ਗਿਆ। ਇਹ ਨਾਟਕ ਸਾਰਥਕ ਰੰਗ ਮੰਚ ਪਟਿਆਲਾ ਦੀ ਪੇਸ਼ਕਾਰੀ ਹੈ। ਨਾਟਕ ਦੇ ਨਿਰਦੇਸ਼ਕ ਡਾ. ਲੱਖਾ ਲਹਿਰੀ, ਕਾਸਟਿਊਮ ਤੇ ਸਹਿ-ਨਿਰਦੇਸ਼ਕ ਡਾ. ਇੰਦਰਜੀਤ ਕੌਰ ਅਤੇ ਮੁੱਖ ਕਲਾਕਾਰ ਕਰਮਨ ਸਿੱਧੂ ਹਨ। ਨਾਟਕ ’ਚ ਪੀੜ੍ਹੀ-ਪਾੜੇ ਨਾਲ ਜੁੜੇ ਵਿਭਿੰਨ ਪਾਸਾਰ ਬਹੁਤ ਮਾਰਮਿਕ ਤੇ ਬਾਰੀਕੀ ਨਾਲ਼ ਉਭਾਰੇ ਗਏ ਹਨ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਕਿਹਾ ਕਿ ਭਾਸ਼ਾ ਵਿਭਾਗ ਇਸ ਆਸ਼ੇ ਨਾਲ ਕਿ ਵਿਦਿਆਰਥੀਆਂ ਦੀ ਜਾਗਰੂਕਤਾ ਨਰੋਏ ਸਮਾਜ ਦੀ ਸਿਰਜਣਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ। ਪ੍ਰਿੰਸੀਪਲ ਸਿੱਖ ਨੈਸ਼ਨਲ ਕਾਲਜ ਬੰਗਾ ਡਾ. ਇੰਦੂ ਰੱਤੀ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਲਈ ਬਹੁਤ ਲਾਹੇਬੰਦ ਸਿੱਧ ਹੁੰਦੇ ਹਨ। ਸਮਾਗਮ ਵਿੱਚ ਕਾਲਜ ਕਮੇਟੀ ਦੇ ਸਥਾਨਕ ਸਕੱਤਰ ਜਰਨੈਲ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਸ਼ਾਇਰ ਤਲਵਿੰਦਰ ਸ਼ੇਰਗਿੱਲ ਨੇ ਭਾਸ਼ਾ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸਾਰਥਕ ਰੰਗ ਮੰਚ ਵਲੋਂ ਡਾ. ਇੰਦਰਜੀਤ ਕੌਰ ਨੇ ਵੀ ਵਿਦਿਆਰਥੀਆਂ ਨਾਲ਼ ਆਪਣੇ ਵਿਚਾਰ ਸਾਂਝੇ ਕੀਤੇ। ਮੰਚ ਸੰਚਾਲਨ ਦੀ ਭੂਮਿਕਾ ਡਾ. ਨਿਰਮਲਜੀਤ ਕੌਰ ਨੇ ਨਿਭਾਈ। ਇਸ ਮੌਕੇ ਵਿਦਿਆਰਥੀਆਂ, ਕਾਲਜ ਸਟਾਫ ਤੋਂ ਬਿਨਾ ਸਥਾਨਕ ਲੇਖਕਾਂ ਅਤੇ ਅਕਾਦਮਿਕ ਸਖਸ਼ੀਅਤਾਂ ਨੇ ਵੀ ਸ਼ਿਰਕਤ ਕੀਤੀ।
ਪਿਛਲੀ ਖ਼ਬਰ ਛੋਟਾ ਹਾਥੀ ਗੰਦੇ ਨਾਲੇ ’ਚ ਡਿੱਗਿਆ ਅਗਲੀ ਖ਼ਬਰ ਖੁਸ਼ਹਾਲ ਪੰਜਾਬ ਲਈ ਭਾਜਪਾ ਦੀ ਡਬਲ ਇੰਜਣ ਸਰਕਾਰ ਬਣਾਓ-ਸੋਨੂੰ ਭਾਟੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।