06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਕੰਢੀ ਖੇਤਰ ’ਚ ਦਾਲਾਂ ਤੇ ਤੇਲ ਬੀਜਾਂ ਦੀ ਕਾਸ਼ਤ ਕਿਸਾਨਾਂ ਲਈ ਲਾਹੇਵੰਦ -ਡਾ. ਰਮਨਦੀਪ ਕੌਰ

ਜਾਡਲਾ, 5 ਨਵੰਬਰ (ਹਰਕੰਵਲ ਸਿੰਘ ਕੌਲਗੜ੍ਹ)-ਪੰਜਾਬ ਦੇ ਕੰਢੀ ਖੇਤਰ ਵਿੱਚ ਹਾੜ੍ਹੀ ਦੇ ਸੀਜ਼ਨ ਦੌਰਾਨ ਦਾਲਾਂ ਅਤੇ ਤੇਲ ਬੀਜਾਂ ਦੀ ਕਾਸ਼ਤ ਕਿਸਾਨਾਂ ਲਈ ਲਾਹੇਵੰਦ ਸਾਬਤ ਹੋ ਸਕਦੀ ਹੈ। ਇਸ ਨਾਲ ਜਿੱਥੇ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਮਿਲੇਗਾ, ਉੱਥੇ ਹੀ ਘੱਟ ਪਾਣੀ ਦੀ ਲੋੜ ਵਾਲੀਆਂ ਫ਼ਸਲਾਂ ਅਪਣਾ ਕੇ ਕਿਸਾਨ ਆਪਣੀ ਆਮਦਨ ’ਚ ਵੀ ਵਾਧਾ ਕਰ ਸਕਦੇ ਹਨ।

ਅਜੀਤ ਡੈਸਕ 06-11-2026
ਜਾਡਲਾ, 5 ਨਵੰਬਰ (ਹਰਕੰਵਲ ਸਿੰਘ ਕੌਲਗੜ੍ਹ)-ਪੰਜਾਬ ਦੇ ਕੰਢੀ ਖੇਤਰ ਵਿੱਚ ਹਾੜ੍ਹੀ ਦੇ ਸੀਜ਼ਨ ਦੌਰਾਨ ਦਾਲਾਂ ਅਤੇ ਤੇਲ ਬੀਜਾਂ ਦੀ ਕਾਸ਼ਤ ਕਿਸਾਨਾਂ ਲਈ ਲਾਹੇਵੰਦ ਸਾਬਤ ਹੋ ਸਕਦੀ ਹੈ। ਇਸ ਨਾਲ ਜਿੱਥੇ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਮਿਲੇਗਾ, ਉੱਥੇ ਹੀ ਘੱਟ ਪਾਣੀ ਦੀ ਲੋੜ ਵਾਲੀਆਂ ਫ਼ਸਲਾਂ ਅਪਣਾ ਕੇ ਕਿਸਾਨ ਆਪਣੀ ਆਮਦਨ ’ਚ ਵੀ ਵਾਧਾ ਕਰ ਸਕਦੇ ਹਨ। ਇਸ ਸਬੰਧੀ ਡਾ. ਰਮਨਦੀਪ ਕੌਰ ਸਾਇੰਸਦਾਨ ਫ਼ਸਲ ਵਿਗਿਆਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਨੇ ਜਾਡਲਾ ਵਿਖ਼ੇ ‘ਅਜੀਤ’ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਢੀ ਖੇਤਰ ਦੇ ਕਿਸਾਨਾਂ ਨੂੰ ਦਾਲਾਂ ਅਤੇ ਤੇਲ ਬੀਜਾਂ ਦੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਦੀ ਕਾਸ਼ਤ ਕਰਨ ਅਤੇ ਖੇਤੀ ਮਾਹਿਰਾਂ ਦੀਆਂ ਸਲਾਹਾਂ ਅਨੁਸਾਰ ਫ਼ਸਲਾਂ ਦੀ ਦੇਖਭਾਲ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੰਢੀ ਖੇਤਰ ਦੀਆਂ ਭੂਗੋਲਿਕ, ਮਿੱਟੀ ਅਤੇ ਪਾਣੀ ਦੀ ਉਪਲਬਧਤਾ ਵਾਲੀਆਂ ਹਾਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਰਾਇਆ, ਗੋਭੀ ਸਰ੍ਹੋਂ, ਅਫ਼ਰੀਕਨ ਸਰ੍ਹੋਂ ਅਤੇ ਤਾਰਾਮੀਰਾ ਵਰਗੀਆਂ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਕੀਤੀ ਜਾ ਸਕਦੀ ਹੈ।
ਪਿਛਲੀ ਖ਼ਬਰ ਰਾਜਸਥਾਨ ਦੇ ਇਤਿਹਾਸਕ ਅਤੇ ਸੱਭਿਆਚਾਰਕ ਵਿਰਸੇ ਤੋਂ ਜਾਣੂ ਹੋਏ ਤਲਵੰਡੀ ਭਾਈ ਦੇ ਵਿਦਿਆਰਥੀ ਅਗਲੀ ਖ਼ਬਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਐਸ.ਡੀ.ਐਮ ਨੇ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।