06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਕਾਂਗਰਸ ਸੇਵਾ ਦਲ ਪੰਜਾਬ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਅਹਿਮ ਭੂਮਿਕਾ ਨਿਭਾਉਣ ਲਈ ਤਿਆਰ

ਬਹਿਰਾਮ, 5 ਨਵੰਬਰ (ਨਛੱਤਰ ਸਿੰਘ ਬਹਿਰਾਮ)-ਆਉਂਦੀਆ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਬਹੁਮਤ ਨਾਲ ਜਿੱਤ ਹਾਸਿਲ ਕਰੇਗੀ ਅਤੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਵੇਗੀ। ਇਹ ਸ਼ਬਦ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਸੱਭਰਵਾਲ ਨੇ ਸੰਗਰੂਰ ਵਿਖੇ ਕਾਂਗਰਸ ਵਲੋਂ ਕੀਤੀ ਇਨਸਾਫ ਰੈਲੀ ‘ਚ ਬਲਾਕ ਬੰਗਾ, ਨਵਾਂਸ਼ਹਿਰ, ਬਲਾਚੌਰ ਤੇ ਗੜ੍ਹਸ਼ੰਕਰ ਤੋਂ ਸੇਵਾ ਦਲ ਦੇ ਅਹੁਦੇਦਾਰ ਤੇ ਵਰਕਰ ਵੱਡੀ ਗਿਣਤੀ ‘ਚ ਲੈ ਕੇ ਪੁੰਹਚਣ ਮੌਕੇ ਆਖੇ।

ਅਜੀਤ ਡੈਸਕ 06-11-2026
ਬਹਿਰਾਮ, 5 ਨਵੰਬਰ (ਨਛੱਤਰ ਸਿੰਘ ਬਹਿਰਾਮ)-ਆਉਂਦੀਆ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਬਹੁਮਤ ਨਾਲ ਜਿੱਤ ਹਾਸਿਲ ਕਰੇਗੀ ਅਤੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਵੇਗੀ। ਇਹ ਸ਼ਬਦ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਸੱਭਰਵਾਲ ਨੇ ਸੰਗਰੂਰ ਵਿਖੇ ਕਾਂਗਰਸ ਵਲੋਂ ਕੀਤੀ ਇਨਸਾਫ ਰੈਲੀ ‘ਚ ਬਲਾਕ ਬੰਗਾ, ਨਵਾਂਸ਼ਹਿਰ, ਬਲਾਚੌਰ ਤੇ ਗੜ੍ਹਸ਼ੰਕਰ ਤੋਂ ਸੇਵਾ ਦਲ ਦੇ ਅਹੁਦੇਦਾਰ ਤੇ ਵਰਕਰ ਵੱਡੀ ਗਿਣਤੀ ‘ਚ ਲੈ ਕੇ ਪੁੰਹਚਣ ਮੌਕੇ ਆਖੇ। ਉਨ੍ਹਾ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਬੂਥ ਪੱਧਰ ਤੋਂ ਵਰਕਰਾਂ ਨਾਲ ਮੀਟਿੰਗਾ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾ ਦਾ ਸਾਨੂੰ ਵਧੀਆ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾ ਹੋਰ ਕਿਹਾ ਕਿ ਝਾੜੂ ਪਾਰਟੀ ਤੋਂ ਲੋਕ ਅੱਕ ਚੁੱਕੇ ਹਨ ਉਹ ਚਾਹੁੰਦੇ ਹਨ ਕਿ ਪੰਜਾਬ ਅਤੇ ਪੰਜਾਬੀਅਤ ਦੀ ਰਾਖੀ ਸਿਰਫ ਕਾਂਗਰਸ ਪਾਰਟੀ ਦੀ ਸਰਕਾਰ ਦੌਰਾਨ ਹੀ ਸੁਰੱਖਿਅਤ ਰਹਿ ਸਕਦੀ ਹੈ। ਇਸ ਮੌਕੇ ਜਸਵੀਰ ਸਿੰਘ ਪੁਰਖੋਵਾਲ ਹਲਕਾ ਇੰਚਾਰਜ ਸੇਵਾ ਦਲ ਗੜ੍ਹਸੰਕਰ, ਬਲਾਕ ਪ੍ਰਧਾਨ ਅਮਰਜੀਤ ਕਲਸੀ ਤਲਵੰਡੀ ਜੱਟਾਂ, ਹਰਮੇਲ ਸਿੰਘ ਸੈਣੀ, ਰਸ਼ਪਾਲ ਪਾਲੀ ਸਾਬਕਾ ਮੈਂਬਰ ਬਲਾਕ ਸੰਮਤੀ, ਬੂਟਾ ਰਾਮ ਸੈਕਟਰੀ ਪੰਜਾਬ, ਗੌਰਵ ਕੁਮਾਰ ਸਿਟੀ ਪ੍ਰਧਾਨ ਨਵਾਂਸ਼ਹਿਰ, ਇਰਵਨ ਰੱਤੂ, ਹਲਕਾ ਇੰਚਾਰਜ ਡਾ. ਨਿਰੰਜਣ ਪਾਲ, ਗੌਰਵ ਕੁਮਾਰ ਸਿਟੀ ਪ੍ਰਧਾਨ ਨਵਾਂਸ਼ਹਿਰ, ਇਰਵਨ ਰੱਤੂ ਸੰਯੁਕਤ ਸਕੱਤਰ ਪੰਜਾਬ, ਮਹਿੰਦਰ ਸਿੰਘ, ਸੁੱਚਾ ਸਿੰਘ ਰੰਧਾਵਾ, ਸੁਰਿੰਦਰ ਸਿੰਘ, ਜਸਕੀਰਤ ਸਿੰਘ, ਕਸ਼ਮੀਰੀ ਲਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਾਠਸ਼ਾਲਾ ਪਲੇਅ ਵੇਅ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕੇ.ਸੀ ਸਕੂਲ ਦੇ ਵਿਦਿਆਰਥੀਆਂ ਨੇ ਰੈਲੀ ਕੱਢ ਕੇ ਦਿੱਤਾ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।