06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪਾਠਸ਼ਾਲਾ ਪਲੇਅ ਵੇਅ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਨਵਾਂਸ਼ਹਿਰ, 5 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਪਾਠਸ਼ਾਲਾ ਪਲੇਅ ਵੇਅ ਐਂਡ ਡੇਅ ਕੇਅਰ ਸਕੂਲ ਨਵਾਂਸ਼ਹਿਰ ਵਿਖੇ ਸਕੂਲ ਦੇ ਐਮ. ਡੀ ਕਮਲਜੀਤ ਕੌਰ ਨੀਰੂ ਦੀ ਅਗਵਾਈ ਹੇਠ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਸਕੂਲ ਸਟਾਫ ਅਤੇ ਬੱਚਿਆਂ ਦੇ ਵਲੋਂ ਧੂਮਧਾਮ ਨਾਲ ਮਨਾਇਆ ਗਿਆ।

ਅਜੀਤ ਡੈਸਕ 06-11-2026
ਨਵਾਂਸ਼ਹਿਰ, 5 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਪਾਠਸ਼ਾਲਾ ਪਲੇਅ ਵੇਅ ਐਂਡ ਡੇਅ ਕੇਅਰ ਸਕੂਲ ਨਵਾਂਸ਼ਹਿਰ ਵਿਖੇ ਸਕੂਲ ਦੇ ਐਮ.ਡੀ ਕਮਲਜੀਤ ਕੌਰ ਨੀਰੂ ਦੀ ਅਗਵਾਈ ਹੇਠ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਸਕੂਲ ਸਟਾਫ ਅਤੇ ਬੱਚਿਆਂ ਦੇ ਵਲੋਂ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੂੰ ਦੀਵਾਲੀ ਦੀ ਮਹਤੱਤਾ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਪਰੰਤ ਬੱਚਿਆਂ ਅਤੇ ਸਟਾਫ ਵਲੋਂ ਸੁੰਦਰ ਰੰਗੋਲੀ ਤਿਆਰ ਕੀਤੀ ਗਈ। ਇਸ ਤੋਂ ਇਲਾਵਾ ਬੱਚਿਆਂ ਦੇ ਫੈਂਸੀ ਡਰੈਸ ਮੁਕਾਬਲੇ ਕਰਵਾਏ ਗਏ ਅਤੇ ਜੇਤੂਆਂ ਨੂੰ ਸ਼ਾਨਦਾਰ ਤੋਹਫੇ ਦਿੱਤੇ ਗਏ। ਇਸ ਮੌਕੇ ਬੱਚਿਆਂ ਨੂੰ ਪਟਾਕੇ ਨਾ ਚਲਾ ਕੇ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਬੱਚਿਆਂ ਨੂੰ ਰਿਫਰੈਸ਼ਮੈਂਟ ਪਾਰਟੀ ਵੀ ਦਿੱਤੀ ਗਈ। ਇਸ ਮੌਕੇ ਵਿਦਿਆਂ, ਹਰਤੇਸ਼ਵਰ, ਜੱਸੀ, ਜਸਪ੍ਰੀਤ, ਸਰਬਜੀਤ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਲੋਕਾਂ ਦੇ ਮੁੱਦੇ ਗਾਇਬ, ਫਲੈਕਸਾਂ ਦਾ ਯੁੱਧ ਸ਼ੁਰੂ ਅਗਲੀ ਖ਼ਬਰ ਕਾਂਗਰਸ ਸੇਵਾ ਦਲ ਪੰਜਾਬ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਅਹਿਮ ਭੂਮਿਕਾ ਨਿਭਾਉਣ ਲਈ ਤਿਆਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।