07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

‘ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਤਹਿਤ ਚੈਕਿੰਗ ਦੌਰਾਨ ਟੀਮਾਂ ਵਲੋਂ ਲਾਰਵਾ ਨਸ਼ਟ

ਹੁਸ਼ਿਆਰਪੁਰ,6 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਐਪੀਡਿਮੀਓਲੋਜਿਸਟ ਡਾ. ਜਗਦੀਪ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਾਲਜਾਂ, ਯੂਨੀਵਰਸਿਟੀਆਂ ਅਤੇ ਸ਼ਹਿਰੀ ਖੇਤਰਾਂ ਦੇ ਹੋਟ ਸਪੋਟ ਏਰੀਆ ਦੇ ਘਰ-ਘਰ ਜਾ ਕੇ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਅਧੀਨ ਗਤੀਵਿਧੀਆਂ ਕੀਤੀਆਂ ਗਈਆਂ।

ਅਜੀਤ ਡੈਸਕ 07-11-2026
ਹੁਸ਼ਿਆਰਪੁਰ,6 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਐਪੀਡਿਮੀਓਲੋਜਿਸਟ ਡਾ. ਜਗਦੀਪ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਾਲਜਾਂ, ਯੂਨੀਵਰਸਿਟੀਆਂ ਅਤੇ ਸ਼ਹਿਰੀ ਖੇਤਰਾਂ ਦੇ ਹੋਟ ਸਪੋਟ ਏਰੀਆ ਦੇ ਘਰ-ਘਰ ਜਾ ਕੇ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਅਧੀਨ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਚੈਕਿੰਗ ਦੌਰਾਨ ਜਿਨ੍ਹਾਂ ਥਾਵਾਂ ’ਤੇ ਮੱਛਰਾਂ ਦਾ ਲਾਰਵਾ ਪਾਇਆ ਗਿਆ, ਉਸ ਨੂੰ ਟੀਮਾਂ ਵਲੋਂ ਮੌਕੇ ’ਤੇ ਨਸ਼ਟ ਕੀਤਾ ਗਿਆ। ਇਸ ਦੌਰਾਨ ਲੋੜ ਅਨੁਸਾਰ ਲਾਰਵੀਸਾਈਡ ਦਾ ਛਿੜਕਾ ਕੀਤਾ ਗਿਆ। ਇਸ ਮੌਕੇ ਟੀਮ ’ਚ ਜ਼ਿਲ੍ਹਾ ਮਾਸ ਮੀਡੀਆ ਵਿੰਗ, ਐਮ. ਪੀ.ਐਚ. ਡਬਲਿਊ, ਬਰੀਡਿੰਗ ਚੈੱਕਰ, ਸਿਹਤ ਸਟਾਫ਼ ਅਤੇ ਨਰਸਿੰਗ ਵਿਦਿਆਰਥਣਾਂ ਵੱਲੋਂ ਲਾਰਵਾ ਵੀ ਚੈੱਕ ਕੀਤਾ ਗਿਆ। ਇਸ ਸੰਬੰਧੀ ਡਾ. ਮਨਦੀਪ ਕਮਲ ਨੇ ਦੱਸਿਆ ਕਿ ਸਾਨੂੰ ਡੇਂਗੂ ਸੰਬੰਧੀ ਜਾਗਰੂਕਤਾ ਦਾ ਧਿਆਨ ਰੱਖਦੇ ਹੋਏ ਆਪਣੇ ਆਲ਼ੇ ਦੁਆਲੇ ਸਾਫ਼ ਸਫ਼ਾਈ ਰੱਖਣੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰ-ਘਰ ਸਰਵੇ ਦੌਰਾਨ ਆ ਰਹੀਆਂ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਕੀਤਾ ਜਾਵੇ।
ਪਿਛਲੀ ਖ਼ਬਰ ਰਾਮੂਥਿਆੜਾ ਦੇ 5 ਦਿਨਾਂ ਸਮਾਗਮਾਂ ’ਚ ਸੰਤਾਂ-ਮਹਾਂਪੁਰਸ਼ਾਂ ਤੇ ਪੰਥ ਪ੍ਰਸਿੱਧ ਜਥਿਆਂ ਨੇ ਭਰੀ ਹਾਜ਼ਰੀ ਅਗਲੀ ਖ਼ਬਰ ਭੈਣ ਦੇ ਵਿਆਹ ਦੇ ਕਾਰਡ ਵੰਡ ਕੇ ਘਰ ਨੂੰ ਜਾ ਰਹੇ ਲੜਕੇ ਦੀ ਹਾਦਸੇ ’ਚ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।