08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਕਾਰਪੋਰੇਟ ਵਿਕਾਸ ਦਾ ਮਾਡਲ, ਮਾਰੂ ਨਸ਼ਿਆਂ ਨੂੰ ਖਤਮ ਨਹੀਂ ਕਰ ਸਕਦਾ-ਕਰਨ ਸਿੰਘ ਰਾਣਾ

ਕਾਠਗੜ੍ਹ, 7 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ’ਚ ਮਾਰੂ ਨਸ਼ਿਆਂ ਦਾ ਛੇਵਾਂ ਦਰਿਆ ਤੇਜ਼ੀ ਨਾਲ ਵੱਧ ਫੁੱਲ ਰਿਹਾ ਹੈ ਅਤੇ ਇਹ ਆਉਣ ਵਾਲੀਆਂ ਨਸਲਾਂ ਦਾ ਵੱਡਾ ਨੁਕਸਾਨ ਕਰੇਗਾ। ਇਹ ਪ੍ਰਗਟਾਵਾ ਸਾਥੀ ਕਰਨ ਸਿੰਘ ਰਾਣਾ, ਜਨਰਲ ਸਕੱਤਰ ਸਾਂਝਾ ਕਿਸਾਨ ਮਜ਼ਦੂਰ ਮੋਰਚਾ, ਸਬੰਧਤ ਭਾਈ ਲਾਲੋ ਲੋਕ ਮੰਚ ਪੰਜਾਬ ਨੇ ਇੱਥੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਕੀਤਾ।

ਅਜੀਤ ਡੈਸਕ 08-11-2026
ਕਾਠਗੜ੍ਹ, 7 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ’ਚ ਮਾਰੂ ਨਸ਼ਿਆਂ ਦਾ ਛੇਵਾਂ ਦਰਿਆ ਤੇਜ਼ੀ ਨਾਲ ਵੱਧ ਫੁੱਲ ਰਿਹਾ ਹੈ ਅਤੇ ਇਹ ਆਉਣ ਵਾਲੀਆਂ ਨਸਲਾਂ ਦਾ ਵੱਡਾ ਨੁਕਸਾਨ ਕਰੇਗਾ। ਇਹ ਪ੍ਰਗਟਾਵਾ ਸਾਥੀ ਕਰਨ ਸਿੰਘ ਰਾਣਾ, ਜਨਰਲ ਸਕੱਤਰ ਸਾਂਝਾ ਕਿਸਾਨ ਮਜ਼ਦੂਰ ਮੋਰਚਾ, ਸਬੰਧਤ ਭਾਈ ਲਾਲੋ ਲੋਕ ਮੰਚ ਪੰਜਾਬ ਨੇ ਇੱਥੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਮਾਰੂ ਨਸ਼ੇ ਨੇ ਪਿਛਲੇ 20 ਸਾਲਾਂ ਦੌਰਾਨ ਪੰਜਾਬ ਦੀ ਜਵਾਨੀ ਦਾ ਵੱਡਾ ਹਿੱਸਾ ਬਰਬਾਦ ਕਰ ਦਿੱਤਾ ਹੈ। ਪੰਜਾਬ ਵਿੱਚ ਬੀ.ਜੇ.ਪੀ, ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਪਿਛਲੇ 20 ਸਾਲਾਂ ਤੋਂ ਸਰਕਾਰਾਂ ਚਲਾ ਰਹੀਆਂ ਹਨ ਪਰ ਮਾਰੂ ਨਸ਼ਿਆਂ ਦਾ ਕਹਿਰ ਵਧਦਾ ਹੀ ਜਾ ਰਿਹਾ। ਇਹਨਾਂ ਸਿਆਸੀ ਪਾਰਟੀਆਂ ਦੇ ਅਸਲ ਮਾਲਕ ਪੂੰਜੀਪਤੀ ਕਾਰਪੋਰੇਟ ਹੀ ਹਨ ਇਸ ਲਈ ਇਹ ਵਰਤਾਰਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਮਾਰੂ ਨਸ਼ਿਆਂ ਨੂੰ ਰੋਕਣ ਲਈ ਅਤੇ ਨਸਲਾਂ ਨੂੰ ਬਚਾਉਣ ਲਈ ਜਨ ਅੰਦੋਲਨਾਂ ਦਾ ਘੇਰਾ ਵਿਸ਼ਾਲ ਅਤੇ ਮਜ਼ਬੂਤ ਕੀਤਾ ਜਾਵੇ ਤਾਂ ਕਿ ਇਨ੍ਹਾਂ ਮਾਰੂ ਨਸ਼ਿਆਂ ਨੂੰ ਰੋਕਿਆ ਜਾ ਸਕੇ।
ਪਿਛਲੀ ਖ਼ਬਰ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਜਸ਼ਨ-ਏ-ਚਿਰਾਗ਼ਾਂ-ਦੀਵਾਲੀ ਫੈਸਟ 2026 ਕਰਵਾਇਆ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਟਕਾਲਾ ਦੇ ਖਿਡਾਰੀਆਂ ਵਲੋਂ ਖੇਡਾਂ ਦੌਰਾਨ ਕੀਤਾ ਗਿਆ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।