08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਦੇ ਕਰਜ਼ਿਆਂ ’ਤੇ ਲੀਕ ਮਾਰੇ-ਨਿਰਮਲ ਸਿੰਘ ਸੰਧੂ

ਕਟਾਰੀਆਂ, 7 ਨਵੰਬਰ (ਪ੍ਰੇਮੀ ਸੰਧਵਾਂ)-ਸੀਨੀਅਰ ਕਿਸਾਨ ਆਗੂ ਤੇ ਇੰਡੀਅਨ ਡਿਵੈਲਪਮੈਂਟ ਓਵਰਸੀਜ ਯੂ. ਕੇ ਦੇ ਚੇਅਰਮੈਨ ਨਿਰਮਲ ਸਿੰਘ ਸੰਧੂ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਨੂੰ ਕਰਜ਼ੇ ਦੀ ਕੁੜਿੱਕੀ ਵਿੱਚ ਫਸੇ ਆਏ ਦਿਨ ਕਿਸਾਨਾਂ ਦੀਆਂ ਹੋ ਰਹੀਆਂ ਮੌਤਾਂ ’ਤੇ ਤਰਸ ਕਿਉਂ ਨਹੀਂ ਆ ਰਿਹਾ।

ਅਜੀਤ ਡੈਸਕ 08-11-2026
ਕਟਾਰੀਆਂ, 7 ਨਵੰਬਰ (ਪ੍ਰੇਮੀ ਸੰਧਵਾਂ)-ਸੀਨੀਅਰ ਕਿਸਾਨ ਆਗੂ ਤੇ ਇੰਡੀਅਨ ਡਿਵੈਲਪਮੈਂਟ ਓਵਰਸੀਜ ਯੂ. ਕੇ ਦੇ ਚੇਅਰਮੈਨ ਨਿਰਮਲ ਸਿੰਘ ਸੰਧੂ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਨੂੰ ਕਰਜ਼ੇ ਦੀ ਕੁੜਿੱਕੀ ਵਿੱਚ ਫਸੇ ਆਏ ਦਿਨ ਕਿਸਾਨਾਂ ਦੀਆਂ ਹੋ ਰਹੀਆਂ ਮੌਤਾਂ ’ਤੇ ਤਰਸ ਕਿਉਂ ਨਹੀਂ ਆ ਰਿਹਾ। ਜਦ ਕਿ ਸਰਕਾਰੀ ਤੇ ਗੈਰ ਸਰਕਾਰੀ ਕਰਜ਼ੇ ਦੀ ਲਪੇਟ ਵਿੱਚ ਆ ਕੇ ਜਾ ਰਹੀਆਂ ਕਿਸਾਨਾਂ ਦੀਆਂ ਜਾਨਾਂ ਤੇ ਉਨ੍ਹਾਂ ਦੇ ਛੋਟੇ-ਛੋਟੇ ਬੱਚਿਆਂ ’ਤੇ ਤਰਸ ਕਿਉਂ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਕਿਸਾਨ ਹੀ ਦੇਸ਼ ਦਾ ਇੱਕ ਵੱਡਾ ਅੰਨਦਾਤਾ ਹੈ। ਜੋ ਹਰ ਮੌਸਮ ਵਿੱਚ ਸੱਪਾਂ ਦੀਆਂ ਸਿਰੀਆਂ ਮਿੰਧ ਕੇ ਵੀ ਅੰਨ ਦੇ ਭੰਡਾਰ ਉਗਾ ਕੇ ਦੇਸ਼ ਦੇ ਲੋਕਾਂ ਦਾ ਢਿੱਡ ਭਰ ਰਿਹਾ ਹੈ ਪਰ ਸਰਕਾਰਾਂ ਦੀਆਂ ਅਣਦੇਖੀਆਂ ਕਾਰਨ ਮਹਿੰਗੇ ਖੇਤੀ ਖਰਚਿਆਂ ਅਤੇ ਹੋਰ ਮੁਸੀਬਤਾਂ ਵਿੱਚ ਫਸੇ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖੁਦਕਸ਼ੀਆਂ ’ਤੇ ਤਰਸ ਕਿਉਂ ਨਹੀਂ ਆ ਰਿਹਾ। ਨਿਰਮਲ ਸਿੰਘ ਸੰਧੂ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਦੇ ਸਰਕਾਰੀ ਤੇ ਗੈਰ ਸਰਕਾਰੀ ਕਰਜ਼ਿਆਂ ’ਤੇ ਲੀਕ ਮਾਰੇ ਤਾਂ ਜੋ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖੁਦਕਸ਼ੀਆ ਦੇ ਸਿਲਸਿਲੇ ਨੂੰ ਰੋਕਿਆ ਜਾ ਸਕੇ।
ਪਿਛਲੀ ਖ਼ਬਰ ਪਠਲਾਵਾ ਸੰਸਥਾ ਦੇ ਸਾਲਾਨਾ ਸਮਾਗਮ ਮੌਕੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸੋਵੀਨਾਰ ਹੋਵੇਗਾ ਜਾਰੀ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 24 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।