08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

‘ ਆਪ’ ਵਲੋਂ ਦੂਜੀ ਵਾਰ ਟਿਕਟ ਮਿਲਣ ਤੋਂ ਬਾਅਦ ਵਿਧਾਇਕ ਸੰਤੋਸ਼ ਕਟਾਰੀਆ ਨੇ ਡੇਰਾ ਬਾਉੜੀ ਸਾਹਿਬ ਵਿਖੇ ਟੇਕਿਆ ਮੱਥਾ

ਕਾਠਗੜ੍ਹ, 7 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਆਮ ਆਦਮੀ ਪਾਰਟੀ ਵੱਲੋਂ ਦੂਜੀ ਵਾਰ ਟਿਕਟ ਦੇ ਕੇ ਨਿਵਾਜੇ ਜਾਣ ਤੋਂ ਬਾਅਦ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੂੰ ਅੱਜ ਡੇਰਾ ਬਾਉੜੀ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਇਸ ਮੌਕੇ ਡੇਰਾ ਬਾਬਾ ਸਰਵਣ ਦਾਸ ਜੀ ਮਹਾਰਾਜ ਦੇ ਗੱਦੀ ਨਸ਼ੀਨ ਸਵਾਮੀ ਦਿਆਲ ਦਾਸ ਮਹਾਰਾਜ ਕੋਲੋਂ ਆਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 08-11-2026
ਕਾਠਗੜ੍ਹ, 7 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਆਮ ਆਦਮੀ ਪਾਰਟੀ ਵੱਲੋਂ ਦੂਜੀ ਵਾਰ ਟਿਕਟ ਦੇ ਕੇ ਨਿਵਾਜੇ ਜਾਣ ਤੋਂ ਬਾਅਦ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੂੰ ਅੱਜ ਡੇਰਾ ਬਾਉੜੀ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਇਸ ਮੌਕੇ ਡੇਰਾ ਬਾਬਾ ਸਰਵਣ ਦਾਸ ਜੀ ਮਹਾਰਾਜ ਦੇ ਗੱਦੀ ਨਸ਼ੀਨ ਸਵਾਮੀ ਦਿਆਲ ਦਾਸ ਮਹਾਰਾਜ ਕੋਲੋਂ ਆਸ਼ੀਰਵਾਦ ਪ੍ਰਾਪਤ ਕੀਤਾ। ਡੇਰੇ ਵਿੱਚ ਪਹੁੰਚਣ ਤੇ ਸੰਗਤਾਂ ਅਤੇ ਡੇਰਾ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਪਾਰਟੀ ਵੱਲੋਂ ਦੂਜੀ ਵਾਰ ਉਨ੍ਹਾਂ ਤੇ ਭਰੋਸਾ ਜਤਾਉਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਇਸ ਭਰੋਸੇ ਤੇ ਹਮੇਸ਼ਾ ਖਰੇ ਉਤਰਨਗੇ ਅਤੇ ਹਲਕੇ ਦੇ ਲੋਕਾਂ ਦੀ ਸੇਵਾ ਨੂੰ ਹੀ ਆਪਣਾ ਪਹਿਲਾ ਫਰਜ਼ ਸਮਝਣਗੇ। ਉਨ੍ਹਾਂ ਕਿਹਾ ਕਿ ਡੇਰਾ ਬਾਉੜੀ ਸਾਹਿਬ ਸਾਰੇ ਇਲਾਕੇ ਲਈ ਸ਼ਰਧਾ ਅਤੇ ਸਤਿਕਾਰ ਦਾ ਕੇਂਦਰ ਹੈ। ਇੱਥੋਂ ਮਿਲਣ ਵਾਲੀ ਸਿੱਖਿਆ ਮਨੁੱਖਤਾ ਦੀ ਸੇਵਾ, ਆਪਸੀ ਭਾਈਚਾਰਕ ਸਾਂਝ ਅਤੇ ਸੱਚਾਈ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਆਪ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਮਹਾਂਪੁਰਸ਼ਾਂ ਦੇ ਦਰਸ਼ਨਾਂ ਨਾਲ ਮਨ ਨੂੰ ਸਕੂਨ ਮਿਲਦਾ ਹੈ ਅਤੇ ਸੇਵਾ ਭਾਵਨਾ ਹੋਰ ਮਜ਼ਬੂਤ ਹੁੰਦੀ ਹੈ। ਇਸ ਮੌਕੇ ਦੋਵਾਂ ਆਗੂਆਂ ਨੇ ਇਲਾਕੇ ਦੀ ਖੁਸ਼ਹਾਲੀ, ਸ਼ਾਂਤੀ ਅਤੇ ਤਰੱਕੀ ਲਈ ਅਰਦਾਸ ਕੀਤੀ। ਡੇਰੇ ਵਿੱਚ ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਵੀ ਮੌਜੂਦ ਸਨ, ਜਿਨ੍ਹਾਂ ਨੇ ਵਿਧਾਇਕ ਅਤੇ ਆਪ ਆਗੂ ਨਾਲ ਮੁਲਾਕਾਤ ਕੀਤੀ, ਦੂਜੀ ਵਾਰ ਟਿਕਟ ਮਿਲਣ ਤੇ ਵਧਾਈ ਦਿੱਤੀ ਅਤੇ ਆਪਣੀਆਂ ਮੁਸ਼ਕਲਾਂ ਸਾਂਝੀਆਂ ਕੀਤੀਆਂ।
ਪਿਛਲੀ ਖ਼ਬਰ ਰਾਕੇਸ਼ ਕੁਮਾਰ ਜੰਡੀ ਨੂੰ ਡੀ. ਜੀ. ਪੀ ਡਿਸਕ ਨਾਲ ਕੀਤਾ ਗਿਆ ਸਨਮਾਨਿਤ ਅਗਲੀ ਖ਼ਬਰ ਸੰਦੀਪ ਭਾਟੀਆ ਸੋਨੂੰ ਨੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।