10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਕਾਂਗਰਸੀ ਆਗੂ ਦਾ ਦੀਵਾਲੀ ਵਾਲਾ ਬੈਨਰ ਪਾੜਨ ’ਤੇ ਫੁੱਟਿਆ ਗੁੱਸਾ

ਕਾਠਗੜ੍ਹ, 9 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪ੍ਰਧਾਨ ਸੁਰਿੰਦਰ ਛਿੰਦਾ ਰੈਲਮਾਜਰਾ ਨੇ ਦੀਵਾਲੀ ਮੌਕੇ ਲਗਾਇਆ ਗਿਆ ਆਪਣਾ ਵਧਾਈ ਵਾਲਾ ਬੈਨਰ ਪਾੜੇ ਜਾਣ ’ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਵੀਡੀਓ ਰਾਹੀਂ ਆਪਣਾ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਦੇ ਬੋਰਡ ਪੁੱਟਣ ਨਾਲ ਵਿਕਾਸ ਨਹੀਂ ਹੁੰਦਾ, ਕੰਮ ਕਰਕੇ ਦਿਖਾਉਣਾ ਪੈਂਦਾ ਹੈ।

ਅਜੀਤ ਡੈਸਕ 10-11-2026
ਕਾਠਗੜ੍ਹ, 9 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪ੍ਰਧਾਨ ਸੁਰਿੰਦਰ ਛਿੰਦਾ ਰੈਲਮਾਜਰਾ ਨੇ ਦੀਵਾਲੀ ਮੌਕੇ ਲਗਾਇਆ ਗਿਆ ਆਪਣਾ ਵਧਾਈ ਵਾਲਾ ਬੈਨਰ ਪਾੜੇ ਜਾਣ ’ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਵੀਡੀਓ ਰਾਹੀਂ ਆਪਣਾ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਦੇ ਬੋਰਡ ਪੁੱਟਣ ਨਾਲ ਵਿਕਾਸ ਨਹੀਂ ਹੁੰਦਾ, ਕੰਮ ਕਰਕੇ ਦਿਖਾਉਣਾ ਪੈਂਦਾ ਹੈ। ਸੁਰਿੰਦਰ ਛਿੰਦਾ ਨੇ ਕਿਹਾ ਕਿ ਉਨ੍ਹਾਂ ਵਲੋਂ ਇਲਾਕਾ ਵਾਸੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦੇਣ ਲਈ ਬੈਨਰ ਲਗਾਇਆ ਗਿਆ ਸੀ, ਜਿਸ ਨੂੰ ਕਿਸੇ ਸ਼ਰਾਰਤੀ ਅਨਸਰ ਵਲੋਂ ਪਾੜ ਕੇ ਹੇਠਾਂ ਸੁੱਟ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸਿਆਸਤ ਵਿਚ ਹਾਰ-ਜਿੱਤ ਹੁੰਦੀ ਰਹਿੰਦੀ ਹੈ, ਪਰ ਇਸ ਤਰ੍ਹਾਂ ਦੂਜਿਆਂ ਦੇ ਬੋਰਡ ਪੁੱਟਣਾ ਛੋਟੀ ਸੋਚ ਨੂੰ ਦਰਸਾਉਂਦਾ ਹੈ। ਛਿੰਦਾ ਰੈਲਮਾਜਰਾ ਨੇ ਪ੍ਰਸ਼ਾਸਨ ਤੋਂ ਵੀ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ, ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹੀ ਹਰਕਤ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਡਟ ਕੇ ਖੜ੍ਹੀ ਹੈ ਅਤੇ ਅੱਗੇ ਵੀ ਖੜ੍ਹੀ ਰਹੇਗੀ।
ਪਿਛਲੀ ਖ਼ਬਰ ਰਾਤ ਦੇ ਹਨੇਰੇ ’ਚ ਨਾਜਾਇਜ਼ ਮਾਈਨਿੰਗ ਦੇ ਟਿੱਪਰਾਂ ਦੀ ਆਵਾਜਾਈ ਤੋਂ ਚਣਕੋਈ ਵਾਸੀ ਪ੍ਰੇਸ਼ਾਨ ਅਗਲੀ ਖ਼ਬਰ ਬੱਬਰ ਕਰਮ ਸਿੰਘ ਸਕੂਲ ਦੌਲਤਪੁਰ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।