10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਵੱਡਾ ਰੋਜ਼ਾ ਦੇੇਨੋਵਾਲ ਕਲਾਂ ਵਿਖੇ ਸਾਲਾਨਾ ਛਿੰਝ ਮੇਲਾ ਅੱਜ

ਪੱਲੀ ਝਿੱਕੀ, 9 ਨਵੰਬਰ (ਕੁਲਦੀਪ ਸਿੰਘ ਪਾਬਲਾ)- ਲੱਖ ਦਾਤਾ ਪੀਰ ਵੱਡਾ ਰੌਜ਼ਾ ਪਿੰਡ ਦੇਨੋਵਾਲ ਕਲਾ ਵਿਖੇ ਬਾਬਾ ਨਗਾਹੀਆ ਰਾਮ ਦੀ ਬਰਸੀ ਨੂੰ ਸਮਰਪਿਤ 10 ਨਵੰਬਰ ਦਿਨ ਮੰਗਲਵਾਰ ਨੂੰ ਗੱਦੀ ਨਸ਼ੀਨ ਬਾਬਾ ਸੋਹਣ ਸਿੰਘ, ਸਮੂਹ ਗ੍ਰਾਮ ਪੰਚਾਇਤ ਸਮੂਹ ਨਗਰ ਨਿਵਾਸੀ ਐਨ. ਆਰ.

ਅਜੀਤ ਡੈਸਕ 10-11-2026
ਪੱਲੀ ਝਿੱਕੀ, 9 ਨਵੰਬਰ (ਕੁਲਦੀਪ ਸਿੰਘ ਪਾਬਲਾ)- ਲੱਖ ਦਾਤਾ ਪੀਰ ਵੱਡਾ ਰੌਜ਼ਾ ਪਿੰਡ ਦੇਨੋਵਾਲ ਕਲਾ ਵਿਖੇ ਬਾਬਾ ਨਗਾਹੀਆ ਰਾਮ ਦੀ ਬਰਸੀ ਨੂੰ ਸਮਰਪਿਤ 10 ਨਵੰਬਰ ਦਿਨ ਮੰਗਲਵਾਰ ਨੂੰ ਗੱਦੀ ਨਸ਼ੀਨ ਬਾਬਾ ਸੋਹਣ ਸਿੰਘ, ਸਮੂਹ ਗ੍ਰਾਮ ਪੰਚਾਇਤ ਸਮੂਹ ਨਗਰ ਨਿਵਾਸੀ ਐਨ. ਆਰ. ਆਈ ਵੀਰ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਛਿੰਝ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਬਾਬਾ ਸੋਹਣ ਸਿੰਘ ਨੇ ਦੱਸਿਆ ਕਿ 10 ਨਵੰਬਰ ਦਿਨ ਮੰਗਲਵਾਰ ਨੂੰ ਛਿੰਝ ਮੇਲੇ ਦਾ ਆਖਾੜਾ ਬੰਗਾ ਰੋਡ ਗੜ੍ਹਸ਼ੰਕਰ ਮਾਰਗ ਐਮ. ਪੀ ਰਿਸੋਰਟ ਦੇ ਨਜ਼ਦੀਕ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਅਖਾੜੇ ਵਿੱਚ ਪਟਕੇ ਦੀ ਪਹਿਲੀ ਕੁਸ਼ਤੀ ਦੇ ਮੰਨੇ ਪ੍ਰਮੰਨੇ ਉੱਚ ਕੋਟੀ ਦੇ ਪਹਿਲਵਾਨ ਸ਼ਹਿਬਾਜ ਆਲਮਗੀਰ ਅਤੇ ਅਲੀ ਇਰਾਨ ਦੇ ਵਿਚਕਾਰ ਮੁਕਾਬਲਾ ਕਰਵਾਇਆ ਜਾਵੇਗਾ। ਦੂਜੀ ਕੁਸ਼ਤੀ ਗੁਰਨਾਮ ਬਾਬਾ ਫਲਾਹੀ ਅਤੇ ਜਸ਼ਨ ਭਾਰਟਾ ਦੇ ਵਿਚਕਾਰ ਮੁਕਾਬਲਾ ਕਰਵਾਇਆ ਜਾਵੇਗਾ।
ਪਿਛਲੀ ਖ਼ਬਰ ਅਮਰਦੀਪ ਸਕੂਲ ਵਿਖੇ ਰੰਗੋਲੀ ਪ੍ਰਤੀਯੋਗਤਾ ਕਰਵਾਈ ਅਗਲੀ ਖ਼ਬਰ ਹਰਦੇਵ ਸਿੰਘ ਕਾਹਮਾ ਵਲੋਂ ਮਹਿਤਪੁਰ ਹਸਪਤਾਲ ਵਿਖੇ ਨਵੀਂ ਮੌਰਚਰੀ ਲਗਾਉਣ ਲਈ ਚੈੱਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।