ਐਡਵੋਕੇਟ ਝਿੱਕਾ ਦੇ ਭਾਜਪਾ ’ ਚ ਸ਼ਾਮਿਲ ਹੋਣ ਨਾਲ ਪਾਰਟੀ ਮਜ਼ਬੂਤ ਹੋਵੇਗੀ - ਜ਼ਿਲ੍ਹਾ ਪ੍ਰਧਾਨ ਲੱਕੀ
ਬੰਗਾ, 10 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਕੇਵਲ ਸਿੰਘ ਢਿੱਲੋਂ ਭਾਜਪਾ ਪ੍ਰਧਾਨ ਪੰਜਾਬ ਵਲੋਂ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਝਿੱਕਾ ਨੂੰ ਭਾਜਪਾ ’ਚ ਸ਼ਾਮਿਲ ਕਰਕੇ ਬੰਗਾ ਦੀ ਭਾਰਤੀ ਜਨਤਾ ਪਾਰਟੀ ਟੀਮ ਵਿੱਚ ਵਾਧਾ ਹੋਇਆ। ਜ਼ਿਲ੍ਹਾ ਪ੍ਰਧਾਨ ਭਾਜਪਾ ਰਾਜਵਿੰਦਰ ਲੱਕੀ ਨੇ ਕਿਹਾ ਕਿ ਐਡਵੋਕੇਟ ਸ਼ਮਸ਼ੇਰ ਸਿੰਘ ਦੇ ਭਾਜਪਾ ’ਚ ਸ਼ਮੂਲੀਅਤ ਨਾਲ ਬੰਗਾ ਭਾਜਪਾ ਹੋਰ ਮਜਬੂਤ ਹੋਵੇਗੀ।
ਅਜੀਤ ਡੈਸਕ
11-11-2026