11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪੰਜਾਬ ’ ਚ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ - ਚੌ . ਮੀਨਾ ਸੂੰਢ

ਬਹਿਰਾਮ, 10 ਨਵੰਬਰ (ਸਰਬਜੀਤ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਬੰਗਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਵੱਡੇ ਦਾਅਵੇਦਾਰ ਚੌਧਰੀ ਮੀਨਾ ਸੂੰਢ ਪਤਨੀ ਸਵਰਗੀ ਚੌਧਰੀ ਤਰਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ ਬੰਗਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਕੀਤੀਆਂ ਗਈਆਂ। ਜਿਸ ’ਚ ਬੀਬੀਆਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 11-11-2026
ਬਹਿਰਾਮ, 10 ਨਵੰਬਰ (ਸਰਬਜੀਤ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਬੰਗਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਵੱਡੇ ਦਾਅਵੇਦਾਰ ਚੌਧਰੀ ਮੀਨਾ ਸੂੰਢ ਪਤਨੀ ਸਵਰਗੀ ਚੌਧਰੀ ਤਰਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ ਬੰਗਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਕੀਤੀਆਂ ਗਈਆਂ। ਜਿਸ ’ਚ ਬੀਬੀਆਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਚੌਧਰੀ ਮੀਨਾ ਸੂੰਢ ਨੇ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਹੁਣ ਚੰਗੀ ਤਰ੍ਹਾਂ ਜਾਣ ਚੁੱਕੇ ਹਨ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਹੀ ਭਾਰੀ ਬਹੁਮਤ ਪ੍ਰਾਪਤ ਕਰਕੇ ਪੰਜਾਬ ’ਚ ਸਰਕਾਰ ਬਣਾਵੇਗੀ ਅਤੇ ਲੋਕਾਂ ਦਾ ਭਲਾ ਕਾਂਗਰਸ ਪਾਰਟੀ ਹੀ ਕਰ ਸਕਦੀ ਹੈ। ਇਸ ਮੌਕੇ ਹਰਬੰਤ ਸਿੰਘ ਮਕਸੂਦਪੁਰ ਸਾਬਕਾ ਚੇਅਰਮੈਨ, ਰੂਪ ਲਾਲ ਚੇਤਾ ਸਕੱਤਰ ਐਸ. ਸੀ ਵਿਭਾਗ ਪੰਜਾਬ, ਰਾਮਦਾਸ ਸਿੰਘ ਬਲਾਕ ਪ੍ਰਧਾਨ ਔੜ, ਠੇਕੇਦਾਰ ਸੁਰਿੰਦਰ ਸਿੰਘ, ਸਰਬਜੀਤ ਸਿੰਘ, ਜਸਵੀਰ ਸਿੰਘ ਸ਼ੀਰਾ, ਇੰਦਰਜੀਤ ਸਿੰਘ, ਅਮਨਦੀਪ ਸਿੰਘ ਗੁਰੂ, ਡਾ. ਸ਼ਾਦੀ ਲਾਲ ਅਤੇ ਵੱਖ-ਵੱਖ ਪਿੰਡਾਂ ਦੇ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੀ ਹੋਈ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਐਡਵੋਕੇਟ ਝਿੱਕਾ ਦੇ ਭਾਜਪਾ ’ ਚ ਸ਼ਾਮਿਲ ਹੋਣ ਨਾਲ ਪਾਰਟੀ ਮਜ਼ਬੂਤ ਹੋਵੇਗੀ - ਜ਼ਿਲ੍ਹਾ ਪ੍ਰਧਾਨ ਲੱਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।