12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕਾਠਗੜ੍ਹ ਵਿਖੇ 14 ਨੂੰ ਹੋਵੇਗੀ ਅਥਲੈਟਿਕ ਮੀਟ

ਕਾਠਗੜ੍ਹ, 11 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਦੀ ਧਰਤੀ ਇੱਕ ਵਾਰ ਫਿਰ ਖੇਡਾਂ ਦੇ ਰੰਗ ਵਿੱਚ ਰੰਗੀ ਜਾਵੇਗੀ। ਸੀਨੀਅਰ ਕਾਂਗਰਸੀ ਆਗੂ ਅਤੇ ਉੱਘੇ ਸਮਾਜ ਸੇਵੀ ਵਿੱਕੀ ਚੌਧਰੀ ਕਾਠਗੜ੍ਹ ਵਲੋਂ ਵੱਡਾ ਉਪਰਾਲਾ ਕਰਦਿਆਂ ਕਾਠਗੜ੍ਹ ਵਿਖੇ 14 ਨਵੰਬਰ ਨੂੰ ਇੱਕ ਰੋਜ਼ਾ ਲਹਿਰ ਵਾਲੀਬਾਲ ਲੀਗ ਅਤੇ ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

ਵਿੱਕੀ ਚੌਧਰੀ ਕਾਠਗੜ੍ਹ 12-11-2026
ਕਾਠਗੜ੍ਹ, 11 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਦੀ ਧਰਤੀ ਇੱਕ ਵਾਰ ਫਿਰ ਖੇਡਾਂ ਦੇ ਰੰਗ ਵਿੱਚ ਰੰਗੀ ਜਾਵੇਗੀ। ਸੀਨੀਅਰ ਕਾਂਗਰਸੀ ਆਗੂ ਅਤੇ ਉੱਘੇ ਸਮਾਜ ਸੇਵੀ ਵਿੱਕੀ ਚੌਧਰੀ ਕਾਠਗੜ੍ਹ ਵਲੋਂ ਵੱਡਾ ਉਪਰਾਲਾ ਕਰਦਿਆਂ ਕਾਠਗੜ੍ਹ ਵਿਖੇ 14 ਨਵੰਬਰ ਨੂੰ ਇੱਕ ਰੋਜ਼ਾ ਲਹਿਰ ਵਾਲੀਬਾਲ ਲੀਗ ਅਤੇ ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਵਿੱਕੀ ਚੌਧਰੀ ਕਾਠਗੜ੍ਹ ਨੇ ਦੱਸਿਆ ਕਿ ਇਸ ਇੱਕ ਰੋਜ਼ਾ ਖੇਡ ਮੇਲੇ ਵਿੱਚ ਜ਼ਿਲ੍ਹਾ ਨਵਾਂਸ਼ਹਿਰ ਦੀਆਂ ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਹਿੱਸਾ ਲੈਣਗੀਆਂ। ਅਥਲੈਟਿਕ ਮੀਟ ਵਿੱਚ 12, 14, 16, 18 ਅਤੇ 19 ਸਾਲ ਉਮਰ ਵਰਗ ਦੇ ਖਿਡਾਰੀ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਇਸ ਦੇ ਨਾਲ ਹੀ ਲਹਿਰ ਵਾਲੀਬਾਲ ਲੀਗ ਦੇ ਰੋਮਾਂਚਕ ਮੁਕਾਬਲੇ ਵੀ ਉਸੇ ਦਿਨ ਕਾਠਗੜ੍ਹ ਦੇ ਗਰਾਊਂਡ ਵਿਖੇ ਖੇਡੇ ਜਾਣਗੇ। ਵਿੱਕੀ ਚੌਧਰੀ ਨੇ ਕਿਹਾ ਕਿ ਇਸ ਲੀਗ ਅਤੇ ਐਥਲੈਟਿਕ ਮੀਟ ਦਾ ਮਕਸਦ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ, ਉਨ੍ਹਾਂ ਦੀ ਲੁਕੀ ਹੋਈ ਪ੍ਰਤਿਭਾ ਨੂੰ ਮੰਚ ਦੇਣਾ ਅਤੇ ਨਸ਼ਿਆਂ ਤੋਂ ਦੂਰ ਰੱਖਣਾ ਹੈ।
ਪਿਛਲੀ ਖ਼ਬਰ ‘ ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਜੱਸੋਮਜਾਰਾ ’ਚ ਮਾਲਕੀ ਦੇ ਦਸਤਾਵੇਜ਼ ਵੰਡੇ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਮਿਸ਼ਨ ਸਕੂਲ ਢਾਹਾਂ ਕਲੇਰਾਂ ਵਿਖੇ ਸੰਤ ਬਾਬਾ ਸਤਨਾਮ ਸਿੰਘ ਮਲਟੀਪਰਪਜ਼ ਹਾਲ ਦਾ ਟੱਕ ਲਾਉਣ ਮੌਕੇ ਅਰਦਾਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।