13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਤਿੰਨ ਰੋਜ਼ਾ ਮਹਾਨ ਕੀਰਤਨ ਦਰਬਾਰ ਦੀ ਆਰੰਭਤਾ ਹੋਵੇਗੀ ਭਲਕੇ

ਨਵਾਂਸ਼ਹਿਰ, 12 ਨਵੰਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ 3 ਰੋਜ਼ਾ ਕੀਰਤਨ ਦਰਬਾਰ ਦੀ ਆਰੰਭਤਾ ਕੱਲ੍ਹ 14 ਨਵੰਬਰ ਨੂੰ ਸ਼ਾਮ ਸਮੇਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਂਡ ਵਿਖੇ ਹੋਵੇਗੀ। ਸਮਾਗਮਾਂ ਲਈ ਸਕੂਲ ਦੀ ਗਰਾਊਂਡ ਵਿੱਚ ਵਿਸ਼ਾਲ ਅਤੇ ਸੁੰਦਰ ਪੰਡਾਲ ਸਜਾਇਆ ਜਾ ਰਿਹਾ ਹੈ ।

ਮੀਟਿੰਗ ਉਪਰੰਤ ਹਾਜ਼ਰ ਹੋਏ ਪਤਵੰਤੇ ਤੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਸੇਵਾਦਾਰ। 13-11-2026
ਨਵਾਂਸ਼ਹਿਰ, 12 ਨਵੰਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ 3 ਰੋਜ਼ਾ ਕੀਰਤਨ ਦਰਬਾਰ ਦੀ ਆਰੰਭਤਾ ਕੱਲ੍ਹ 14 ਨਵੰਬਰ ਨੂੰ ਸ਼ਾਮ ਸਮੇਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਂਡ ਵਿਖੇ ਹੋਵੇਗੀ। ਸਮਾਗਮਾਂ ਲਈ ਸਕੂਲ ਦੀ ਗਰਾਊਂਡ ਵਿੱਚ ਵਿਸ਼ਾਲ ਅਤੇ ਸੁੰਦਰ ਪੰਡਾਲ ਸਜਾਇਆ ਜਾ ਰਿਹਾ ਹੈ । ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਮਾਗਮਾਂ ਦੀ ਆਰੰਭਤਾ ਮੌਕੇ 14 ਨਵੰਬਰ ਨੂੰ ਸ਼ਾਮ ਠੀਕ 4:30 ਵਜੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗੁਰਦੁਆਰਾ ਗੁਰੂ ਅੰਗਦ ਨਗਰ ਤੋਂ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ’ਚ ਸੁਸ਼ੋਭਿਤ ਕਰਕੇ ਨਗਰ ਕੀਰਤਨ ਦੇ ਰੂਪ ਵਿੱਚ ਖਾਲਸਾ ਸਕੂਲ ਦੀ ਗਰਾਊਂਡ ਲਈ ਰਵਾਨਾ ਹੋਣਗੇ। ਪੰਡਾਲ ਵਿੱਚ ਪਾਵਨ ਸਰੂਪ ਸੁਸ਼ੋਭਿਤ ਕਰਨ ਉਪਰੰਤ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਦੇ ਨਾਲ ਹੀ ਇਨ੍ਹਾਂ ਸਮਾਗਮਾਂ ਦੀ ਆਰੰਭਤਾ ਹੋ ਜਾਵੇਗੀ। ਇਨ੍ਹਾਂ ਤਿੰਨ ਰੋਜ਼ਾ ਮਹਾਨ ਕੀਰਤਨ ਦਰਬਾਰ ਦੌਰਾਨ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ ਅਤੇ ਵਿਦਵਾਨ ਕਥਾ ਵਾਚਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ। ਇਸ ਮੌਕੇ ਸੁਸਾਇਟੀ ਦੇ ਉਪ ਮੁੱਖ ਸੇਵਾਦਾਰ ਦੀਦਾਰ ਸਿੰਘ ਗਹੂੰਣ ਨੇ ਦੱਸਿਆ ਕਿ ਸਮੁੱਚੇ ਜ਼ਿਲ੍ਹੇ ਦੀਆਂ ਸੰਗਤਾਂ ਨੂੰ ਲਿਆਉਣ ਅਤੇ ਵਾਪਸ ਛੱਡਣ ਲਈ ਬੱਸਾਂ ਦੇ ਰੂਟ ਚਾਰਟ ਜਾਰੀ ਕਰ ਦਿੱਤੇ ਗਏ ਹਨ। ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਗੁਰਬਖਸ਼ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ, ਉਨ੍ਹਾਂ ਤੋਂ ਇਲਾਵਾ ਸੁਸਾਇਟੀ ਦੇ ਜਨਰਲ ਸਕੱਤਰ ਜਗਜੀਤ ਸਿੰਘ, ਕੈਸ਼ੀਅਰ ਜਗਦੀਪ ਸਿੰਘ, ਪਰਮਿੰਦਰ ਸਿੰਘ ਕੰਵਲ, ਡਾ. ਭਗਵਾਨ ਸਿੰਘ, ਬਲਵਿੰਦਰ ਕੁਮਾਰ, ਬਲਦੇਵ ਸਿੰਘ, ਮਨਮੋਹਨ ਸਿੰਘ ਕੰਵਲ, ਗਿਆਨ ਸਿੰਘ, ਹਕੀਕਤ ਸਿੰਘ, ਇੰਦਰਜੀਤ ਸਿੰਘ ਬਾਹੜਾ, ਬਖਸ਼ੀਸ਼ ਸਿੰਘ, ਪ੍ਰਭਜੋਤ ਸਿੰਘ, ਅੰਮ੍ਰਿਤਪਾਲ ਸਿੰਘ, ਪਰਮਜੀਤ ਸਿੰਘ ਪੰਗਲੀਆ ਸਮੇਤ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ।
ਪਿਛਲੀ ਖ਼ਬਰ ਸੰਘਰਸ਼ਸ਼ੀਲ ਜਥੇਬੰਦੀਆਂ ਪੂਰੀ ਏਕਤਾ ਬਣਾ ਕੇ ਚੋਣਾਂ ’ ਚ ਹਿੱਸਾ ਲੈਣ ਤਾਂ ਲੋਕ ਸੰਘਰਸ਼ ਹੋਰ ਮਜ਼ਬੂਤ ਹੋਣਗੇ - ਕਰਨ ਸਿੰਘ... ਅਗਲੀ ਖ਼ਬਰ ਘੁੰਮਣਾਂ ’ ਚ ਸ਼੍ਰੋਮਣੀ ਅਕਾਲੀ ਦਲ ( ਬ ) ਦਾ ਭਰਵਾਂ ਇਕੱਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।