13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ’ ਚ ਰੈਲਮਾਜਰਾ ਦੀ ਧੀ ਦਿਲਜੋਤ ਕੌਰ ਨੇ ਗੋਲਾ ਸੁੱਟਣ ’ ਚ ਮਾਰੀ ਬਾਜ਼ੀ ਪਹਿਲਾ ਸਥਾਨ ਹਾਸਿਲ ਕਰਕੇ ਪਿੰਡ ਦਾ ਵਧਾਇਆ ਮਾਣ

ਕਾਠਗੜ੍ਹ, 12 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਰੈਲਮਾਜਰਾ ਪਿੰਡ ਦੀ ਹੋਣਹਾਰ ਧੀ ਦਿਲਜੋਤ ਕੌਰ ਨੇ ਖੇਡਾਂ ਦੇ ਖੇਤਰ ’ਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਾ ਸੁੱਟਣ ਦੇ ਮੁਕਾਬਲੇ ਵਿੱਚ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਿਲ ਕਰਕੇ ਨਾ ਸਿਰਫ਼ ਆਪਣੇ ਮਾਪਿਆਂ, ਸਗੋਂ ਪੂਰੇ ਪਿੰਡ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਦਿਲਜੋਤ ਕੌਰ ਦੀ ਇਸ ਮਾਣਮੱਤੀ ਪ੍ਰਾਪਤੀ ਨਾਲ ਪਿੰਡ ’ਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਅਜੀਤ ਡੈਸਕ 13-11-2026
ਕਾਠਗੜ੍ਹ, 12 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਰੈਲਮਾਜਰਾ ਪਿੰਡ ਦੀ ਹੋਣਹਾਰ ਧੀ ਦਿਲਜੋਤ ਕੌਰ ਨੇ ਖੇਡਾਂ ਦੇ ਖੇਤਰ ’ਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਾ ਸੁੱਟਣ ਦੇ ਮੁਕਾਬਲੇ ਵਿੱਚ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਿਲ ਕਰਕੇ ਨਾ ਸਿਰਫ਼ ਆਪਣੇ ਮਾਪਿਆਂ, ਸਗੋਂ ਪੂਰੇ ਪਿੰਡ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਦਿਲਜੋਤ ਕੌਰ ਦੀ ਇਸ ਮਾਣਮੱਤੀ ਪ੍ਰਾਪਤੀ ਨਾਲ ਪਿੰਡ ’ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਧੀ ਦੀ ਇਸ ਸ਼ਾਨਦਾਰ ਪ੍ਰਾਪਤੀ ਦੀ ਖ਼ਬਰ ਮਿਲਣ ’ਤੇ ਉੱਘੇ ਸਮਾਜ ਸੇਵੀ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਅੱਗੇ ਰਹਿਣ ਵਾਲੇ ਇੰਦਰਜੀਤ ਸਿੰਘ ਧਾਮੀ ਬਲਾਚੌਰ ਵਿਸ਼ੇਸ਼ ਤੌਰ ’ਤੇ ਦਿਲਜੋਤ ਕੌਰ ਦੇ ਘਰ ਪਹੁੰਚੇ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਵਧਾਈ ਦਿੱਤੀ। ਉਨ੍ਹਾਂ ਨੇ ਦਿਲਜੋਤ ਕੌਰ ਨੂੰ ਖੇਡਾਂ ਵਿੱਚ ਹੋਰ ਅੱਗੇ ਵਧਣ ਲਈ ਉਤਸ਼ਾਹਿਤ ਕਰਦਿਆਂ ਪੌਸ਼ਟਿਕ ਖੁਰਾਕ ਵਜੋਂ ਘਿਓ ਅਤੇ ਨਕਦ ਰਾਸ਼ੀ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਤੇਜੀ ਮਾਂਗਟ, ਮਿਸਲ ਸਤਲੁਜ ਨੇ ਵੀ ਦਿਲਜੋਤ ਕੌਰ ਦੀ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਦੀਆਂ ਧੀਆਂ ਵੱਲੋਂ ਖੇਡਾਂ ਦੇ ਖੇਤਰ ਵਿੱਚ ਹਾਸਲ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਸਮਾਜ ਲਈ ਮਾਣ ਵਾਲੀ ਗੱਲ ਹਨ। ਇਸ ਮੌਕੇ ਦਿਲਜੋਤ ਕੌਰ ਦੇ ਪਿਤਾ ਜਸਵੀਰ ਸਿੰਘ ਅਤੇ ਮਾਤਾ ਅਮਰਜੀਤ ਕੌਰ ਨੂੰ ਵੀ ਵਧਾਈ ਦਿੱਤੀ ਗਈ। ਪਰਿਵਾਰ ਨੇ ਧੀ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਵਿਸ਼ਵਕਰਮਾ ਦਿਵਸ ਮੌਕੇ ਰੋਜ਼ਾਨਾ ਸਵੇਰ ਫੁੱਟਬਾਲ ਕਲੱਬ ਨਵਾਂਸ਼ਹਿਰ ਨੇ ਫੁੱਟਬਾਲ ਮੈਚ ਕਰਵਾਇਆ ਅਗਲੀ ਖ਼ਬਰ ਕਾਂਗਰਸ ਪਾਰਟੀ ਦੀ ਟਿਕਟ ਦਾ ਸਹੀ ਹੱਕਦਾਰ ਸਿਰਫ ਕਮਲਜੀਤ ਬੰਗਾ - ਵਿਕਾਸ ਸੰਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।