14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਪਿੰਡ ਸੜੋਆ ਵਿਖੇ ਸਜਾਈ ਪ੍ਰਭਾਤ ਫੇਰੀ

ਸੜੋਆ, 13 ਨਵੰਬਰ (ਹਰਮੇਲ ਸਹੂੰਗੜਾ)-ਗੁਰਦੁਆਰਾ ਸਿੰਘ ਸਭਾ ਪਿੰਡ ਸੜੋਆ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸੰਗਤਾਂ ਵੱਲੋਂ ਬੜੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਪ੍ਰਭਾਤ ਫੇਰੀ ਕੱਢੀ ਗਈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਅਤੇ ਗੁਰਬਾਣੀ ਦਾ ਗੁਣਗਾਨ ਕੀਤਾ। ਪ੍ਰਭਾਤ ਫੇਰੀ ਵਿੱਚ ਪਿੰਡ ਦੀਆਂ ਸੰਗਤਾਂ, ਬਜ਼ੁਰਗਾਂ, ਨੌਜਵਾਨਾਂ ਅਤੇ ਬੱਚਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਅਜੀਤ ਡੈਸਕ 14-11-2026
ਸੜੋਆ, 13 ਨਵੰਬਰ (ਹਰਮੇਲ ਸਹੂੰਗੜਾ)-ਗੁਰਦੁਆਰਾ ਸਿੰਘ ਸਭਾ ਪਿੰਡ ਸੜੋਆ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸੰਗਤਾਂ ਵੱਲੋਂ ਬੜੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਪ੍ਰਭਾਤ ਫੇਰੀ ਕੱਢੀ ਗਈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਅਤੇ ਗੁਰਬਾਣੀ ਦਾ ਗੁਣਗਾਨ ਕੀਤਾ। ਪ੍ਰਭਾਤ ਫੇਰੀ ਵਿੱਚ ਪਿੰਡ ਦੀਆਂ ਸੰਗਤਾਂ, ਬਜ਼ੁਰਗਾਂ, ਨੌਜਵਾਨਾਂ ਅਤੇ ਬੱਚਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਬਲਾਕ ਸੰਮਤੀ ਮੈਂਬਰ ਸ਼ਾਮ ਲਾਲ ਦੇ ਗ੍ਰਹਿ ਵਿਖੇ ਸੰਗਤਾਂ ਦੇ ਸਵਾਗਤ ਲਈ ਚਾਹ, ਮੱਠੀਆਂ ਅਤੇ ਫਲਾਂ ਦਾ ਲੰਗਰ ਲਗਾਇਆ ਗਿਆ । ਇਸ ਮੌਕੇ ਚੌਧਰੀ ਸ਼ਾਮ ਲਾਲ ਬਲਾਕ ਸੰਮਤੀ ਮੈਂਬਰ, ਸੁਖਵਿੰਦਰ ਸਿੰਘ, ਰਾਮ ਜੀ ਦਾਸ, ਮਾਸਟਰ ਜਸਪਾਲ ਸਿੰਘ, ਕੁਲਵਿੰਦਰ ਸਿੰਘ ਪਾਠੀ, ਬਲਵੀਰ ਸਿੰਘ, ਗੌਰਵ ਚੌਧਰੀ, ਪੰਨਾ, ਕੰਨੂ ਚੌਧਰੀ, ਰਮਨ ਚੌਧਰੀ, ਨਰਿੰਦਰ ਚੌਧਰੀ ਅਤੇ ਵੱਡੀ ਗਿਣਤੀ ’ਚ ਬੀਬੀਆਂ ਤੇ ਸਮੂਹ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਕਾਹਮਾ ’ਚ ਸ: ਦਿਲਬਾਗ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸ਼ੁਰੂ ਅਗਲੀ ਖ਼ਬਰ ਸੰਤ ਬਾਬਾ ਘਨੱਯਾ ਸਿੰਘ ਪਠਲਾਵਾ ਵਾਲਿਆਂ ਦੀ ਬਰਸੀ ’ਤੇ ਜੋੜ ਮੇਲਾ 16 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।