14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਨਵਾਂਸ਼ਹਿਰ ਵਿਖੇ 2 ਤੋਂ 4 ਦਸੰਬਰ ਤੱਕ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’ - ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ

ਨਵਾਂਸ਼ਹਿਰ, 13 ਨਵੰਬਰ (ਜਸਬੀਰ ਸਿੰਘ ਨੂਰਪੁਰ) - ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮਹਿਲਾ ਸਸ਼ਕਤੀਕਰਨ ਨੂੰ ਹੁਲਾਰਾ ਦੇਣ ਅਤੇ ਮਹਿਲਾ ਉੱਦਮੀਆਂ ਨੂੰ ਆਪਣੇ ਹੁਨਰ ਤੇ ਉਤਪਾਦਾਂ ਦੀ ਪਛਾਣ ਬਣਾਉਣ ਲਈ ਰੈਂਪ (ਆਰ. ਏ.

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨਵਾਂਸ਼ਹਿਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਸਮੇਂ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ। 14-11-2026
ਨਵਾਂਸ਼ਹਿਰ, 13 ਨਵੰਬਰ (ਜਸਬੀਰ ਸਿੰਘ ਨੂਰਪੁਰ) - ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮਹਿਲਾ ਸਸ਼ਕਤੀਕਰਨ ਨੂੰ ਹੁਲਾਰਾ ਦੇਣ ਅਤੇ ਮਹਿਲਾ ਉੱਦਮੀਆਂ ਨੂੰ ਆਪਣੇ ਹੁਨਰ ਤੇ ਉਤਪਾਦਾਂ ਦੀ ਪਛਾਣ ਬਣਾਉਣ ਲਈ ਰੈਂਪ (ਆਰ.ਏ.ਐਮ.ਪੀ.) ਸਕੀਮ ਤਹਿਤ 2 ਤੋਂ 4 ਦਸੰਬਰ, 2026 ਤੱਕ ‘ਪੰਜਾਬ ਸਖੀ ਸ਼ਕਤੀ ਮੇਲਾ’ ਕਰਵਾਇਆ ਜਾ ਰਿਹਾ ਹੈ। ਇਹ ਤਿੰਨ ਰੋਜ਼ਾ ਮੇਲਾ ਸਰਕਾਰੀ ਆਈ.ਟੀ.ਆਈ, ਨਵਾਂਸ਼ਹਿਰ ਵਿਖੇ ਲਗਾਇਆ ਜਾਵੇਗਾ। ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨਵਾਂਸ਼ਹਿਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਮੇਲੇ ਦਾ ਮੁੱਖ ਮੰਤਵ ਮਹਿਲਾ ਉੱਦਮੀਆਂ, ਸਵੈ-ਸਹਾਇਤਾ ਸਮੂਹਾਂ ਅਤੇ ਸੂਖਮ ਉਦਯੋਗਾਂ ਨੂੰ ਇੱਕ ਮਜ਼ਬੂਤ ਵਪਾਰਕ ਮੰਚ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਹ ਆਪਣੇ ਉਤਪਾਦਾਂ ਨੂੰ ਵੱਡੇ ਪੱਧਰ ‘ਤੇ ਲੋਕਾਂ ਤੱਕ ਪਹੁੰਚਾ ਸਕਣ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਮਹਿਲਾਵਾਂ ਵੱਲੋਂ ਤਿਆਰ ਕੀਤੇ ਵੱਖ-ਵੱਖ ਉਤਪਾਦਾਂ ਦੀ ਪ੍ਰਦਰਸ਼ਨੀ ਅਤੇ ਵਿਕਰੀ ਲਈ ਵਿਸ਼ੇਸ਼ ਸਟਾਲ ਲਗਾਏ ਜਾਣਗੇ। ਇਸ ਨਾਲ ਮਹਿਲਾ ਉੱਦਮੀਆਂ ਨੂੰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ, ਨਵੇਂ ਗਾਹਕਾਂ ਨਾਲ ਜੁੜਨ ਅਤੇ ਆਪਣੇ ਕਾਰੋਬਾਰ ਨੂੰ ਹੋਰ ਅੱਗੇ ਵਧਾਉਣ ਦਾ ਮੌਕਾ ਮਿਲੇਗਾ। ਮੇਲੇ ਵਿੱਚ ਵਪਾਰਕ ਗਤੀਵਿਧੀਆਂ ਦੇ ਨਾਲ-ਨਾਲ ਲੋਕਾਂ ਦੇ ਮਨੋਰੰਜਨ ਲਈ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ। ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੇਲੇ ਦੀ ਸਫਲਤਾ ਲਈ ਉਨ੍ਹਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਈਆਂ ਜਾਣ। ਇਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਕੰਢੀ ਖੋਜ ਕੇਂਦਰ ਅਤੇ ਖੇਤੀਬਾੜੀ ਕਾਲਜ ਬੱਲੋਂਵਾਲ ਸੌੌਂਖੜੀ ਨੂੰ ਜਾਂਦੇ ਮਾਰਗ ਦੀ ਹਾਲਤ ਹੋਈ ਬਦ ਤੋਂ ਬਦਤਰ ਅਗਲੀ ਖ਼ਬਰ ਬਲਾਚੌਰ ਬਾਈਪਾਸ ਕੰਗਣਾ ਪੁਲ ਵਿਖੇ ਪੰਜਾਬ ਰੋਡਵੇਜ਼ ਦੇ ਇੰਸਪੈਕਟਰਾਂ ਵਲੋਂ ਬੱਸਾਂ ਦੀ ਵਿਸ਼ੇਸ਼ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।