ਬੀਬੀ ਸਤਵੰਤ ਕੌਰ ਪਬਲਿਕ ਸਕੂਲ ਵਿਖੇ ਬਾਲ ਦਿਵਸ ਧੂਮ-ਧਾਮ ਨਾਲ ਮਨਾਇਆ
ਮੁਕੇਰੀਆਂ, 14 ਨਵੰਬਰ (ਰਾਮਗੜ੍ਹੀਆ)-ਬੀਬੀ ਸਤਵੰਤ ਕੌਰ ਪਬਲਿਕ ਸਕੂਲ ਮੁਸਾਹਿਬਪੁਰ (ਮੁਕੇਰੀਆਂ) ਵਿਖੇ ਵਾਈਸ ਚੇਅਰਮੈਨ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਸਮਰਪਿਤ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਮੈਡਮ ਜਸਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਅਜੀਤ ਡੈਸਕ
15-11-2026