14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਰਾਜਗੁਲਜਿੰਦਰ ਸਿੰਘ ਸਿੱਧੂ ਮਾਤਾ ਕਾਮਾਕਸ਼ੀ ਦੇਵੀ ਮੰਦਰ ’ਚ ਹੋਏ ਨਤਮਸਤਕ

ਤਲਵਾੜਾ, 14 ਨਵੰਬਰ (ਮਨੀਸ਼ਾ ਮਹਿਤਾ)- ਮਾਤਾ ਕਾਮਾਕਸ਼ੀ ਦੇਵੀ ਮੰਦਰ ਵਿਖੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਭਾਜਪਾ ਕਿਸਾਨ ਮੋਰਚਾ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਮਾਤਾ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਮਾਤਾ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਅਤੇ ਇਲਾਕੇ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

ਅਜੀਤ ਡੈਸਕ 15-11-2026
ਤਲਵਾੜਾ, 14 ਨਵੰਬਰ (ਮਨੀਸ਼ਾ ਮਹਿਤਾ)- ਮਾਤਾ ਕਾਮਾਕਸ਼ੀ ਦੇਵੀ ਮੰਦਰ ਵਿਖੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਭਾਜਪਾ ਕਿਸਾਨ ਮੋਰਚਾ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਮਾਤਾ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਮਾਤਾ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਅਤੇ ਇਲਾਕੇ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਪੂਜਨੀਕ ਮਹੰਤ ਰਾਜ ਗਿਰੀ ਵਲੋਂ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੂੰ ਸਨਮਾਨਿਤ ਕੀਤਾ ਗਿਆ। ਐਡਵੋਕੇਟ ਸਿੱਧੂ ਨੇ ਮਹੰਤ ਰਾਜ ਗਿਰੀ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕਰਨਾ ਮਨ ਨੂੰ ਆਤਮਿਕ ਸ਼ਾਂਤੀ ਅਤੇ ਸਮਾਜ ਸੇਵਾ ਲਈ ਨਵੀਂ ਪੇ੍ਰਰਨਾ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਵਚਨਬੱਧ ਹਨ। ਇਸ ਮੌਕੇ ਲੰਬੜਦਾਰ ਵਿਜੇ ਕੁਮਾਰ, ਅਜੇ ਸ਼ਾਸਤਰੀ, ਬਾਬਾ ਕਮਾਲੇ ਸ਼ਾਹ, ਇੰਦਰਪਾਲ ਸਿੰਘ ਸੰਧੂ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਮਾਤਮਾ ਦੀ ਓਟ ਲੈਣ ਨਾਲ ਕੀਤੇ ਕਾਰਜ ਸਫਲ ਹੁੰਦੇ -ਸਾਈਂ ਓਮਰੇ ਸ਼ਾਹ ਅਗਲੀ ਖ਼ਬਰ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਐਕਟਿਵਾ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।