15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਮਹਾਨ ਕੀਰਤਨ ਦਰਬਾਰ ਦੀ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਹੋਈ ਆਰੰਭਤਾ

ਨਵਾਂਸ਼ਹਿਰ, 15 ਨਵੰਬਰ (ਜਸਬੀਰ ਸਿੰਘ ਨੂਰਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਕਰਵਾਏ ਜਾ ਰਹੇ ਤਿੰਨ ਰੋਜ਼ਾ ਮਹਾਨ ਕੀਰਤਨ ਦਰਬਾਰ ਦੀ ਆਰੰਭਤਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਖਾਲਸਾਈ ਸ਼ਾਨੋ-ਸ਼ੌਕਤ ਨਾਲ ਹੋਈ । ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁੰਦਰ ਢੰਗ ਨਾਲ ਸਜਾਈ ਗਈ ਪਾਲਕੀ ਸਾਹਿਬ ਵਿੱਚ ਗੁਰਦੁਆਰਾ ਗੁਰੂ ਅੰਗਦ ਨਗਰ ਤੋਂ ਵਿਸ਼ਾਲ ਨਗਰ ਕੀਰਤਨ ਦੇ ਰੂਪ ਵਿੱਚ ਕੀਰਤਨ ਦਰਬਾਰ ਲਈ ਸਜਾਏ ਗਏ ਵਿਸ਼ਾਲ ਪੰਡਾਲ ਵਿਖੇ ਲਿਆਂਦੇ ਗਏ।

ਨਵਾਂਸ਼ਹਿਰ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਮਹਾਨ ਕੀਰਤਨ ਦਰਬਾਰ ਦੀ ਆਰੰਭਤਾ ਸਮੇਂ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ ਅਤੇ ਕੀਰਤਨੀ ਜਥੇ ਗੁਰਮਤਿ ਦੀ ਸਾਂਝ ਪਾਉਂਦੇ ਹੋਏ ਤੇ ਹਾਜ਼ਰ ਸੰਗਤਾਂ। 16-11-2026
ਨਵਾਂਸ਼ਹਿਰ, 15 ਨਵੰਬਰ (ਜਸਬੀਰ ਸਿੰਘ ਨੂਰਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਕਰਵਾਏ ਜਾ ਰਹੇ ਤਿੰਨ ਰੋਜ਼ਾ ਮਹਾਨ ਕੀਰਤਨ ਦਰਬਾਰ ਦੀ ਆਰੰਭਤਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਖਾਲਸਾਈ ਸ਼ਾਨੋ-ਸ਼ੌਕਤ ਨਾਲ ਹੋਈ । ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁੰਦਰ ਢੰਗ ਨਾਲ ਸਜਾਈ ਗਈ ਪਾਲਕੀ ਸਾਹਿਬ ਵਿੱਚ ਗੁਰਦੁਆਰਾ ਗੁਰੂ ਅੰਗਦ ਨਗਰ ਤੋਂ ਵਿਸ਼ਾਲ ਨਗਰ ਕੀਰਤਨ ਦੇ ਰੂਪ ਵਿੱਚ ਕੀਰਤਨ ਦਰਬਾਰ ਲਈ ਸਜਾਏ ਗਏ ਵਿਸ਼ਾਲ ਪੰਡਾਲ ਵਿਖੇ ਲਿਆਂਦੇ ਗਏ। ਨਗਰ ਕੀਰਤਨ ਵਿੱਚ ਗੱਤਕਾ ਪਾਰਟੀ ਵੱਲੋਂ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ ਗਏ, ਜਿਨ੍ਹਾਂ ਨੇ ਸੰਗਤਾਂ ਵਿੱਚ ਵਿਸ਼ੇਸ਼ ਉਤਸ਼ਾਹ ਭਰਿਆ। ਪੰਡਾਲ ਵਿੱਚ ਪ੍ਰਕਾਸ਼ ਉਪਰੰਤ ਸੋਦਰੁ ਰਹਿਰਾਸ ਸਾਹਿਬ ਦੇ ਪਾਠ ਨਾਲ ਸਮਾਗਮ ਦੀ ਰਸਮੀ ਆਰੰਭਤਾ ਹੋਈ। ਇਸ ਉਪਰੰਤ ਗੁਰਬਾਣੀ ਕੀਰਤਨ ਦੀ ਆਰੰਭਤਾ ਭਾਈ ਸੁਖਵਿੰਦਰ ਸਿੰਘ ਜਵੱਦੀ ਵਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਰਾਹੀਂ ਕੀਤੀ ਗਈ। ਇਨ੍ਹਾਂ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਨਛੱਤਰ ਸਿੰਘ ਅਤੇ ਭਾਈ ਸਿਮਰਪ੍ਰੀਤ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਅੰਤ ਵਿੱਚ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਭਾਵੇਂ ਹਾਜ਼ਰੀ ਭਰਨ ਤੋਂ ਕੁਝ ਹੀ ਘੰਟੇ ਪਹਿਲਾਂ ਭਾਈ ਸਾਹਿਬ ਨੇ ਆਪਣੀ ਮਾਤਾ ਜੀ ਦਾ ਅੰਤਿਮ ਸੰਸਕਾਰ ਆਪਣੇ ਹੱਥੀਂ ਕੀਤਾ ਮਗਰ ਗੁਰੂ ਸਾਹਿਬ ਅਤੇ ਸੰਗਤਾਂ ਪ੍ਰਤੀ ਆਪਣੀ ਜਿੰਮੇਵਾਰੀ ਨੂੰ ਦੁੱਖ ਦੀ ਘੜੀ ਵਿੱਚ ਵੀ ਨਿਜ ਤੋਂ ਉੱਪਰ ਰੱਖਿਆ। ਅੰਤ ਵਿਚ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਭਾਈ ਤਰਲੋਚਨ ਸਿੰਘ ਖਟਕੜਕਲਾਂ ਵਲੋਂ ਸਟੇਜ ਦੀ ਸੇਵਾ ਨਿਭਾਈ ਗਈ। ਗਿਆਨੀ ਕੁਲਵਿੰਦਰ ਸਿੰਘ ਸੱਧਾ ਮਾਜਰਾ, ਭਾਈ ਜਸਪਾਲ ਸਿੰਘ ਅਤੇ ਮਨਜੀਤ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਦੀਆਂ ਸੇਵਾਵਾਂ ਨਿਭਾਈਆਂ। ਭਾਈ ਜਸਪ੍ਰੀਤ ਸਿੰਘ ਜੱਸ ਦੇ ਜਥੇ ਨੇ ਗਤਕੇ ਅਤੇ ਪਹਿਰੇ ਦੀ ਸੇਵਾ ਨਿਭਾਈ। ਇਸ ਤਿੰਨ ਰੋਜ਼ਾ ਮਹਾਨ ਕੀਰਤਨ ਦਰਬਾਰ ਦੌਰਾਨ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀਆਂ ਸੰਗਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਕੁਲਵਿੰਦਰ ਸਿੰਘ ਪ੍ਰਧਾਨ ਗੁਰੂ ਨਾਨਕ ਹਸਪਤਾਲ ਢਾਹਾਂ, ਤਰਨਜੀਤ ਸਿੰਘ ਥਾਂਦੀ, ਭਾਈ ਜੋਗਾ ਸਿੰਘ ਢਾਹਾਂ, ਗੁਰਚਰਨ ਅਰੋੜਾ, ਸੁਖਦੇਵ ਸਿੰਘ ਮਾਨ ਰਾਹੋਂ, ਕਸ਼ਮੀਰ ਸਿੰਘ ਢਿਲੋਂ ਮਾਛੀਵਾੜਾ, ਸੁਖਵਿੰਦਰ ਸਿੰਘ ਗੋਬਿੰਦਪੁਰ, ਹਰਜਿੰਦਰ ਸਿੰਘ ਅਟਾਰੀ, ਕੁਲਜਿੰਦਰਜੀਤ ਸਿੰਘ ਸੋਢੀ, ਦਿਲਬਾਗ ਸਿੰਘ ਰਾਹੋਂ, ਜਗਤਾਰ ਸਿੰਘ ਪ੍ਰਧਾਨ ਗੁਰਦੁਆਰਾ ਮਹਿੰਦੀਪੁਰ, ਹਰਦੀਪ ਸਿੰਘ ਸਰਪੰਚ ਗੜ੍ਹ ਪਧਾਣਾ, ਰਸ਼ਪਾਲ ਸਿੰਘ ਸਾਬਕਾ ਸਰਪੰਚ ਜੱਬੋਵਾਲ, ਗੁਰਜੀਤ ਕੌਰ ਸਰਪੰਚ ਰਾਮਰਾਇ ਪੁਰ, ਸੁਰਿੰਦਰ ਸਿੰਘ ਸੋਇਤਾ, ਮਹਿੰਦਰ ਪਾਲ ਸਿੰਘ ਜਲਵਾਹਾ, ਗੁਰਦੇਵ ਸਿੰਘ ਗਹੂੰਣ, ਕੁਲਵਿੰਦਰ ਸਿੰਘ ਭੀਨ, ਬਲਵੀਰ ਸਿੰਘ ਸੋਨਾ, ਸੁੱਚਾ ਸਿੰਘ ਬਰਨਾਲਾ, ਰਵਿੰਦਰ ਸਿੰਘ ਆਈ.ਟੀ.ਓ ਚੱਕਦਾਨਾ, ਡਾ. ਹਰਵਿੰਦਰ ਸਿੰਘ, ਉੱਤਮ ਸਿੰਘ ਸੇਠੀ, ਦੀਦਾਰ ਸਿੰਘ ਗਹੂੰਣ, ਜਗਜੀਤ ਸਿੰਘ ਸੈਣੀ, ਜਗਦੀਪ ਸਿੰਘ ਕੈਸ਼ੀਅਰ, ਪਰਮਿੰਦਰ ਸਿੰਘ ਕੰਵਲ, ਹਕੀਕਤ ਸਿੰਘ, ਡਾ. ਭਗਵਾਨ ਸਿੰਘ, ਇੰਦਰਜੀਤ ਸਿੰਘ ਬਾਹੜਾ, ਜਗਜੀਤ ਸਿੰਘ ਬਾਟਾ, ਬਲਵਿੰਦਰ ਕੁਮਾਰ, ਬਖਸ਼ੀਸ਼ ਸਿੰਘ ਸੈਣੀ, ਬਾਬਾ ਗਿਆਨ ਸਿੰਘ, ਗੁਰਪਾਲ ਸਿੰਘ, ਰਾਮਪਾਲ ਰਾਏ, ਰਮਣੀਕ ਸਿੰਘ, ਕੁਲਜੀਤ ਸਿੰਘ ਖਾਲਸਾ, ਹਰਵਿੰਦਰ ਸਿੰਘ ਹਾਈਵੇ, ਹਰਮੇਸ਼ ਸਿੰਘ ਭੱਟੀ, ਨੰਬਰਦਾਰ ਸਵਰਨ ਸਿੰਘ ਕਾਹਮਾ, ਪਰਮਜੀਤ ਸਿੰਘ ਪੰਗਲੀਆ, ਦਲਜੀਤ ਸਿੰਘ ਬਡਵਾਲ, ਤਲਵੀਰ ਸਿੰਘ, ਹਰਜਿੰਦਰ ਸਿੰਘ ਮੰਡਿਆਣੀ, ਮੁਖਵਿੰਦਰ ਪਾਲ ਸਿੰਘ, ਮਨਮੋਹਨ ਸਿੰਘ ਕੰਵਲ, ਰਜਿੰਦਰ ਸਿੰਘ ਕੰਗਾਰੂ, ਨਰੇਸ਼ ਸਿੰਘ, ਬਲਵਿੰਦਰ ਸਿੰਘ ਉਸਮਾਨਪੁਰ, ਦਿਲਬਾਗ ਸਿੰਘ ਉਸਮਾਨਪੁਰ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਸਨ।
ਪਿਛਲੀ ਖ਼ਬਰ ਫਿਲੌਰ ’ਚ ਬਸਪਾ ਰੈਲੀ 26 ਨੂੰ- ਬਸਰਾ ਅਗਲੀ ਖ਼ਬਰ ਭਾਜਪਾ ਵਲੋਂ ਪੰਜਾਬ ਸੰਭਾਲੋ ਮੁਹਿੰਮ ਤਹਿਤ ਸਮੀਖਿਆ ਮੀਟਿੰਗ 16 ਨੂੰ , ਡਾ. ਕਰੀਮਪੁਰੀ ਕਰਨਗੇ ਸੰਬੋਧਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।