ਹਮਲਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ
ਨਵਾਂਸ਼ਹਿਰ, 16 ਨਵੰਬਰ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਸਿਟੀ ਪੁਲਿਸ ਨੇ ਨਵਾਂਸ਼ਹਿਰ ਦੇ ਚੰਡੀਗੜ੍ਹ ਚੌਕ ਸਥਿਤ ‘ਵਿਜ਼ਨਵੇਅ ਇਮੀਗ੍ਰੇਸ਼ਨ’ ਦਫ਼ਤਰ ਵਿੱਚ ਹਮਲਾ ਕਰਨ ਦੇ ਕਥਿਤ ਦੋਸ਼ੀ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਨਵਾਂਸ਼ਹਿਰ ਸਿਟੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪ੍ਰਵੀਨ ਕੁਮਾਰ ਪੁੱਤਰ ਖੈਰਾਤੀ ਲਾਲ ਵਾਸੀ ਨਵਾਂਸ਼ਹਿਰ ਦੇ ਰਾਹੋਂ ਰੋਡ ਸਥਿਤ ਨਿਊ ਮਾਡਲ ਟਾਊਨ ਨੇ ਦੱਸਿਆ ਕਿ ਉਹ ਚੰਡੀਗੜ੍ਹ ਚੌਕ ਵਿਖੇ ‘ਵਿਜ਼ਨਵੇਅ’ ਨਾਮ ਦੀ ਇਮੀਗ੍ਰੇਸ਼ਨ ਸਲਾਹਕਾਰ ਫਰਮ ਚਲਾਉਂਦਾ ਹੈ।
ਅਜੀਤ ਡੈਸਕ
17-11-2026