ਘਰ ’ਚੋਂ ਨਕਦੀ ਅਤੇ ਗਹਿਣੇ ਚੋਰੀ
ਟਾਂਡਾ ਉੜਮੁੜ, 16 ਨਵੰਬਰ (ਭਗਵਾਨ ਸਿੰਘ ਸੈਣੀ)-ਚੋਰਾਂ ਨੇ ਪਿੰਡ ਗਿਲਜੀਆਂ ਵਿਚ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ। ਚੋਰਾਂ ਨੇ ਸ਼ਮਸ਼ੇਰ ਸਿੰਘ ਪੁੱਤਰ ਕਰਤਾਰ ਸਿੰਘ ਦੇ ਘਰ ਨੂੰ ਰਾਤ ਨੂੰ ਉਸ ਵੇਲੇ ਨਿਸ਼ਾਨਾ ਬਣਾਇਆ ਜਦੋਂ ਉਹ ਆਪਣੀ ਪਤਨੀ ਦੇ ਨਾਲ ਜਲੰਧਰ ਦਵਾਈ ਲੈਣ ਗਿਆ ਹੋਇਆ ਸੀ।
ਅਜੀਤ ਡੈਸਕ
17-11-2026