19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ਼ਹੀਦ ਪਰਮਜੀਤ ਸਿੰਘ (ਸ਼ੌਰਿਆ ਚੱਕਰ) ਦੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ 21 ਨੂੰ

ਬਲਾਚੌਰ, 18 ਨਵੰਬਰ (ਨਰੇਸ਼ ਧੌਲ)-ਸ਼ਹੀਦ ਪਰਮਜੀਤ ਸਿੰਘ ਸ਼ੌਰਿਆ ਚੱਕਰ ਪ੍ਰਾਪਤ ਸਪੁੱਤਰ ਸਵ: ਪਿਆਰਾ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ 24ਵੀਂ ਬਰਸੀ ਸੰਬੰਧੀ ਸਮਾਗਮ ਪਰਿਵਾਰ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਉਨ੍ਹਾਂ ਦੇ ਜੱਦੀ ਪਿੰਡ ਧੌਲ ਨਜ਼ਦੀਕ ਬਲਾਚੌਰ ਸ਼ਹੀਦ ਭਗਤ ਸਿੰਘ ਨਗਰ ਵਿਖੇ 21 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਸ਼ਹੀਦ ਦੇ ਭਰਾਵਾਂ ਕੇਹਰ ਸਿੰਘ ਫੌਜੀ, ਜਸਪਾਲ ਸਿੰਘ ਰਾਣਾ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 21 ਨਵੰਬਰ ਨੂੰ ਅਖੰਡ ਪਾਠ ਦੇ ਭੋਗ ਪੁਆਉਣ ਉਪਰੰਤ ਵੱਖ-ਵੱਖ ਜਥਿਆਂ ਵਲੋਂ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।

ਅਜੀਤ ਡੈਸਕ 19-11-2026
ਬਲਾਚੌਰ, 18 ਨਵੰਬਰ (ਨਰੇਸ਼ ਧੌਲ)-ਸ਼ਹੀਦ ਪਰਮਜੀਤ ਸਿੰਘ ਸ਼ੌਰਿਆ ਚੱਕਰ ਪ੍ਰਾਪਤ ਸਪੁੱਤਰ ਸਵ: ਪਿਆਰਾ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ 24ਵੀਂ ਬਰਸੀ ਸੰਬੰਧੀ ਸਮਾਗਮ ਪਰਿਵਾਰ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਉਨ੍ਹਾਂ ਦੇ ਜੱਦੀ ਪਿੰਡ ਧੌਲ ਨਜ਼ਦੀਕ ਬਲਾਚੌਰ ਸ਼ਹੀਦ ਭਗਤ ਸਿੰਘ ਨਗਰ ਵਿਖੇ 21 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਸ਼ਹੀਦ ਦੇ ਭਰਾਵਾਂ ਕੇਹਰ ਸਿੰਘ ਫੌਜੀ, ਜਸਪਾਲ ਸਿੰਘ ਰਾਣਾ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 21 ਨਵੰਬਰ ਨੂੰ ਅਖੰਡ ਪਾਠ ਦੇ ਭੋਗ ਪੁਆਉਣ ਉਪਰੰਤ ਵੱਖ-ਵੱਖ ਜਥਿਆਂ ਵਲੋਂ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਪਰੰਤ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸ਼ਖ਼ਸੀਅਤਾਂ ਸ਼ਹੀਦ ਪਰਮਜੀਤ ਸਿੰਘ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਕਰਨਗੀਆਂ। ਜ਼ਿਕਰਯੋਗ ਹੈ ਕਿ ਸ਼ੌਰਿਆ ਚੱਕਰ ਪ੍ਰਾਪਤ ਸ਼ਹੀਦ ਪਰਮਜੀਤ ਸਿੰਘ 21 ਨਵੰਬਰ 2002 ਨੂੰ ਜੰਮੂ ਕਸ਼ਮੀਰ ਸ੍ਰੀਨਗਰ ਕੁੱਪਵਾੜਾ ਵਿਖੇ ਦੁਸ਼ਮਣਾਂ ਨਾਲ ਲੋਹਾ ਲੈਂਦਿਆਂ ਹੋਇਆਂ ਸ਼ਹੀਦੀ ਦਾ ਜਾਮ ਪੀ ਗਿਆ ਸੀ। ਪਰਿਵਾਰ ਵਲੋਂ ਉਦੋਂ ਤੋਂ ਹੀ ਸ਼ਹੀਦ ਨੂੰ ਯਾਦ ਕਰਦਿਆਂ ਹੋਇਆਂ ਇਹ ਬਰਸੀ ਸਮਾਗਮ ਕਰਵਾਇਆ ਜਾਂਦਾ ਹੈ।
ਪਿਛਲੀ ਖ਼ਬਰ ਕਰੀਮਪੁਰੀ ਵਲੋਂ ਸੜੋਆ ਵਿਖੇ 26 ਦੀ ਰੈਲੀ ਸੰਬੰਧੀ ਮੀਟਿੰਗ ਅਗਲੀ ਖ਼ਬਰ ਮਾਤਾ ਹਰਭਜਨ ਕੌਰ ਪੰਜ ਤੱਤਾਂ ’ਚ ਵਿਲੀਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।