ਵੁੱਡਲੈਂਡ ਓਵਰਸੀਜ਼ ਸਕੂਲ ਦੀਆਂ ਸਾਨਵੀ ਕਪੂਰ ਅਤੇ ਸੋਮਿਆ ਸੇਠੀ ਨੇ 70ਵੀਆਂ ਪੰਜਾਬ ਸਕੂਲ ਖੇਡਾਂ ’ਚ ਕਾਂਸੀ ਦਾ ਤਗਮਾ ਜਿੱਤਿਆ
ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਦੇ ਵਿਦਿਆਰਥੀਆਂ ਨੇ 70ਵੀਆਂ ਸਕੂਲ ਖੇਡਾਂ (ਰਾਜ-ਪੱਧਰੀ ਮੁਕਾਬਲੇ) ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਜਲੰਧਰ ਦੇ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿਖੇ ਕਰਵਾਏ ਗਏ ਇਸ ਟੂਰਨਾਮੈਂਟ ਵਿਚ ਵਿਦਿਆਰਥਣਾਂ ਸਾਨਵੀ ਕਪੂਰ ਅਤੇ ਸੋਮਿਆਂ ਸੇਠੀ ਨੇ ਅੰਡਰ-19 ਬੈਡਮਿੰਟਨ ਵਰਗ ’ਚ ਕਾਂਸੀ ਦਾ ਤਗਮਾ ਹਾਸਿਲ ਕੀਤਾ।
ਅਜੀਤ ਡੈਸਕ
19-11-2026