ਗਊਸ਼ਾਲਾ ਆਦੋਆਣਾ ਵਿਖੇ ਗੋਪਾਲ ਅਸ਼ਟਮੀ ਮਹਾਂ ਉਤਸਵ ਨੂੰ ਸਮਰਪਿਤ ਸੰਤ ਸਮਾਗਮ ਕਰਵਾਇਆ
ਬਲਾਚੌਰ, 19 ਨਵੰਬਰ (ਨਰੇਸ਼ ਧੌਲ) - ਸਤਿਗੁਰ ਗੰਗਾ ਨੰਦ ਮਹਾਰਾਜ ਯਾਦਗਾਰੀ ਗਊਸ਼ਾਲਾ ਪਿੰਡ ਆਦੋਆਣਾ ਨਜ਼ਦੀਕ ਬਲਾਚੌਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਗੋਪਾਲ ਅਸ਼ਟਮੀ ਮਹਾਂ ਉਤਸਵ ਨੂੰ ਸਮਰਪਿਤ ਸੰਤ ਸਮਾਗਮ ਭਗਤ ਚਰਨਜੀਤ ਭਾਟੀਆ ਕੈਨੇਡਾ ਵਾਲਿਆਂ ਦੇ ਪਰਿਵਾਰ, ਰਿਸ਼ਤੇਦਾਰਾਂ, ਨਜ਼ਦੀਕੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅਚਾਰਿਆ ਨਮਰਤਾ ਨੰਦ ਮਹਾਰਾਜ ਦੀ ਸਰਪ੍ਰਸਤੀ ਹੇਠ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ। ਅਚਾਰਿਆ ਗਰੀਬ ਦਾਸ ਰਚਿਤ ਅੰਮ੍ਰਿਤਮਈ ਬਾਣੀ ਦੇ ਪਾਠ ਦਾ ਭੋਗ ਪਾਉਣ ਉਪਰੰਤ ਅਚਾਰਿਆ ਨਮਰਤਾ ਨੰਦ ਮਹਾਰਾਜ ਨੇ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਹੋਇਆਂ ਕਿਹਾ ਕਿ ਗੋਪਾਲ ਅਸ਼ਟਮੀ ਦਾ ਤਿਉਹਾਰ ਭਗਵਾਨ ਕ੍ਰਿਸ਼ਨ ਵੱਲੋਂ ਸ਼ੁਰੂ ਕਰਵਾਇਆ ਗਿਆ ਸੀ ਜਿਸ ਨੂੰ ਅੱਜ ਵੀ ਵਿਸ਼ੇਸ਼ ਮਹੱਤਤਾ ਨਾਲ ਮਨਾਇਆ ਜਾਂਦਾ ਹੈ।
ਬਲਾਚੌਰ, 19 ਨਵੰਬਰ (ਨਰੇਸ਼ ਧੌਲ) - ਸਤਿਗੁਰ ਗੰਗਾ ਨੰਦ ਮਹਾਰਾਜ ਯਾਦਗਾਰੀ ਗਊਸ਼ਾਲਾ ਪਿੰਡ ਆਦੋਆਣਾ ਨਜ਼ਦੀਕ ਬਲਾਚੌਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਗੋਪਾਲ ਅਸ਼ਟਮੀ ਮਹਾਂ ਉਤਸਵ ਨੂੰ ਸਮਰਪਿਤ ਸੰਤ ਸਮਾਗਮ ਭਗਤ ਚਰਨਜੀਤ ਭਾਟੀਆ ਕੈਨੇਡਾ ਵਾਲਿਆਂ ਦੇ ਪਰਿਵਾਰ, ਰਿਸ਼ਤੇਦਾਰਾਂ, ਨਜ਼ਦੀਕੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅਚਾਰਿਆ ਨਮਰਤਾ ਨੰਦ ਮਹਾਰਾਜ ਦੀ ਸਰਪ੍ਰਸਤੀ ਹੇਠ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ। ਅਚਾਰਿਆ ਗਰੀਬ ਦਾਸ ਰਚਿਤ ਅੰਮ੍ਰਿਤਮਈ ਬਾਣੀ ਦੇ ਪਾਠ ਦਾ ਭੋਗ ਪਾਉਣ ਉਪਰੰਤ ਅਚਾਰਿਆ ਨਮਰਤਾ ਨੰਦ ਮਹਾਰਾਜ ਨੇ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਹੋਇਆਂ ਕਿਹਾ ਕਿ ਗੋਪਾਲ ਅਸ਼ਟਮੀ ਦਾ ਤਿਉਹਾਰ ਭਗਵਾਨ ਕ੍ਰਿਸ਼ਨ ਵੱਲੋਂ ਸ਼ੁਰੂ ਕਰਵਾਇਆ ਗਿਆ ਸੀ ਜਿਸ ਨੂੰ ਅੱਜ ਵੀ ਵਿਸ਼ੇਸ਼ ਮਹੱਤਤਾ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਤਿਕਾਰਿਤ ਤਿਉਹਾਰਾਂ ਤੋਂ ਸੇਧ ਲੈਂਦਿਆਂ ਹੋਇਆਂ ਹਰੇਕ ਪ੍ਰਾਣੀ ਨੂੰ ਕ੍ਰਿਸ਼ਨ ਭਗਵਾਨ ਦੇ ਦੱਸੇ ਹੋਏ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਸਫਲਾ ਬਣਾਉਣਾ ਚਾਹੀਦਾ ਹੈ। ਇਸ ਤਿੰਨ ਦਿਨਾਂ ਸਮਾਗਮ ਦੌਰਾਨ ਬਹੁ ਗਿਣਤੀ ਸੰਤ ਮਹਾਂਪੁਰਸ਼ਾਂ, ਰਾਜਨੀਤਿਕ, ਸਮਾਜਿਕ, ਧਾਰਮਿਕ ਸ਼ਖਸ਼ੀਅਤਾਂ ਅਤੇ ਇਲਾਕੇ ਭਰ ਦੀਆਂ ਸੰਗਤਾਂ ਨੇ ਆਪਣੀਆਂ ਹਾਜ਼ਰੀਆਂ ਲਗਵਾ ਕੇ ਸਤਿਗੁਰਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।