19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਪੰਜਾਬ ਭਰ ਦੇ ਡੀ. ਸੀ. ਸਾਹਿਬਾਨ ਰਾਹੀਂ ਭੇਜਿਆ ਗਿਆ ਭਗਵੰਤ ਮਾਨ ਸਰਕਾਰ ਨੂੰ ਚਿਤਾਵਨੀ ਪੱਤਰ

ਨਵਾਂਸ਼ਹਿਰ, 19 ਨਵੰਬਰ (ਦੀਦਾਰ ਸਿੰਘ ਸ਼ੇਤਰਾ) - ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ: ਨੰਬਰ 295 ਦੀ ਸੂਬਾ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ਦੇ ਡੀ. ਸੀ ਸਾਹਿਬਾਨ ਨੂੰ ਜ਼ਿਲ੍ਹਾ ਪੱਧਰੀ ਜਨਤਕ ਡੈਪੂਟੇਸ਼ਨਾਂ ਵਲੋਂ ਮਿਲ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਨਾਂ ਚੇਤਾਵਨੀ ਪੱਤਰ ਦਿੱਤਾ ਗਿਆ।

ਅਜੀਤ ਡੈਸਕ 20-11-2026
ਨਵਾਂਸ਼ਹਿਰ, 19 ਨਵੰਬਰ (ਦੀਦਾਰ ਸਿੰਘ ਸ਼ੇਤਰਾ) - ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ: ਨੰਬਰ 295 ਦੀ ਸੂਬਾ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ਦੇ ਡੀ. ਸੀ ਸਾਹਿਬਾਨ ਨੂੰ ਜ਼ਿਲ੍ਹਾ ਪੱਧਰੀ ਜਨਤਕ ਡੈਪੂਟੇਸ਼ਨਾਂ ਵਲੋਂ ਮਿਲ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਨਾਂ ਚੇਤਾਵਨੀ ਪੱਤਰ ਦਿੱਤਾ ਗਿਆ। ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦੇ ਹੋਏ ਜਥੇਬੰਦੀ ਦੇ ਸੂਬਾ ਪ੍ਰਧਾਨ ਧੰਨਾ ਮਲ ਗੋਇਲ, ਜਨਰਲ ਸਕੱਤਰ ਗੁਰਮੇਲ ਸਿੰਘ ਮਾਛੀਕੇ, ਵਿੱਤ ਸਕੱਤਰ ਰਕੇਸ਼ ਮਹਿਤਾ ਅਤੇ ਸੂਬਾ ਸਰਪ੍ਰਸਤ ਸੁਰਜੀਤ ਸਿੰਘ ਲੁਧਿਆਣਾ ਨੇ ਦੱਸਿਆ ਕਿ ਪੰਜਾਬ ਦੇ ਲੱਖ- ਡੇਢ ਲੱਖ ਆਨਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਕੰਮ ਕਰਨ ਦੇ ਕਾਨੂੰਨੀ ਅਧਿਕਾਰ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਹਰ ਸਰਕਾਰ ਨੇ ਉਹਨਾਂ ਦੀ ਮੰਗ ਨੂੰ ਜਾਇਜ਼ ਦੱਸਦੇ ਹੋਏ ਹੱਲ ਕਰਨ ਦੇ ਵਾਰ-ਵਾਰ ਵਾਅਦੇ ਵੀ ਕੀਤੇ। ਪਰ ਕਿਸੇ ਨੇ ਵੀ ਅਮਲੀ ਰੂਪ ਵਿਚ ਕੱਖ ਨਹੀਂ ਕੀਤਾ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਇਹ ਮਸਲਾ ਪਹਿਲ ਦੇ ਅਧਾਰ ’ਤੇ ਹੱਲ ਕਰਨ ਦਾ ਵਾਅਦਾ ਕੀਤਾ ਗਿਆ ਸੀ। ਸਰਕਾਰ ਨਾਲ ਹੋਈਆਂ ਅਨੇਕਾਂ ਮੀਟਿੰਗਾਂ, ਖਾਸ ਕਰਕੇ 26 ਨਵੰਬਰ 2024 ਦੀ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੀ ਰਹਿਨੁਮਾਈ ਹੇਠ ਸਾਡੀ ਸੂਬਾ ਲੀਡਰਸ਼ਿਪ ਨਾਲ ਹੋਈ ਪੈਨਲ ਮੀਟਿੰਗ ਵਿੱਚ ਅਤੇ 16 ਅਪ੍ਰੈਲ 2026 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਸਬ ਕਮੇਟੀ ਦੀ ਮੀਟਿੰਗ ਵਿੱਚ ਇਸ ਵਾਅਦੇ ਨੂੰ ਜਲਦੀ ਹੀ ਲਾਗੂ ਕਰਨ ਦੀ ਗੱਲ ਨੂੰ ਦੁਹਰਾਇਆ ਗਿਆ ਸੀ। ਜਿਸ ਅਨੁਸਾਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾਕਟਰ ਹਰਤਿੰਦਰ ਕੌਰ ਵੱਲੋਂ 21 ਜੁਲਾਈ 2026 ਨੂੰ ਸਿਵਲ ਸਰਜਨਾਂ ਦੇ ਨਾਮ ਇੱਕ ਸਰਕਲੂਰ ਵੀ ਜਾਰੀ ਕੀਤਾ ਗਿਆ ਸੀ। ਜਿਸ ਵਿੱਚ ਪੰਜਾਬ ਭਰ ਦੇ ਅਨਰਜਿਸਟਰਡ ਮੈਡੀਕਲ, ਪ੍ਰੈਕਟੀਸ਼ਨਰਾਂ ਨੂੰ ਟ੍ਰੇਨਿੰਗ ਦੇਣ ਲਈ ਉਹਨਾਂ ਦੀ ਵਿੱਦਿਅਕ ਯੋਗਤਾ ਅਤੇ ਤਜ਼ਰਬੇ ਸਬੰਧੀ ਜਾਣਕਾਰੀ ਵਾਲੇ ਸਵੈ ਘੋਸ਼ਣਾ ਪੱਤਰ ਇਕੱਤਰ ਕਰਨ ਦੀ ਹਦਾਇਤ ਕੀਤੀ ਗਈ ਸੀ। ਜਥੇਬੰਦੀ ਵੱਲੋਂ ਹਜ਼ਾਰਾਂ ਮੈਂਬਰਾਂ ਦੇ ਲੋੜੀਦੇ ਦਸਤਾਵੇਜ਼ ਸਿਵਲ ਸਰਜਨ ਦਫਤਰਾਂ ਵਿੱਚ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਪਰ ਕਰੀਬ ਢਾਈ ਮਹੀਨੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਟ੍ਰੇਨਿੰਗ ਸ਼ੁਰੂ ਕਰਨ ਸਬੰਧੀ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ ਹੈ। ਸਰਕਾਰ ਵੱਲੋਂ ਇਸ ਦਾ ਕੋਈ ਤਸੱਲੀ ਬਖਸ਼ ਜਵਾਬ ਨਹੀਂ ਦਿੱਤਾ ਜਾ ਰਿਹਾ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਢਿੱਲੋਂ ਅਤੇ ਦਿਲਦਾਰ ਸਿੰਘ ਚਾਹਲ ਸੂਬਾ ਮੀਤ ਪ੍ਰਧਾਨ, ਧਰਮਪਾਲ, ਟੇਕ ਚੰਦ ਸੈਣੀ, ਜ਼ਿਲ੍ਹਾ ਚੇਅਰਮੈਨ ਕਸ਼ਮੀਰ ਬੰਗਾ, ਕੁਲਵੀਰ ਸਿੰਘ, ਸੰਦੀਪ ਜੋਸ਼ੀ, ਬਲਵੀਰ ਮਾਹੀ, ਬਲਵੀਰ ਸਿੰਘ, ਰਾਮ ਜੀ ਦਾਸ, ਪੁਰਸ਼ੋਤਮ ਬੰਗਾ, ਪੁਰਸ਼ੋਤਮ ਸੜੋਆ, ਸਤਪਾਲ ਬਹਿਰਾਮ, ਕੁਲਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੁਰਬ ਨੂੰ ਸਮਰਪਿਤ ਵਿਸ਼ਵ ਸਿੱਖ ਯੂਨੀਵਰਸਿਟੀ ਵਿਖੇ ਚਾਰ ਰੋਜ਼ਾ ਸਮਾਗਮ 300 ਤੋਂ ਵੱਧ ਮਰੀਜ਼ਾਂ ਨੂੰ ਸਿਹਤ ਕੈਂਪਾਂ ਦਾ ਲਾਭ,... ਅਗਲੀ ਖ਼ਬਰ ਬੇਸਹਾਰਾ ਪਸ਼ੂਆਂ ਦੀ ਲਪੇਟ ’ਚ ਆਉਣ ਨਾਲ ਵਾਹਨ ਚਾਲਕ ਹੋਇਆ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।