19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਮੁੱਖ ਮਹਿਮਾਨ ਦੇ ਤੌਰ ’ਤੇ ਗੁਰਪ੍ਰੀਤ ਘੁੱਗੀ ਕਰਨਗੇ ਸ਼ਿਰਕਤ-ਡਾਕਟਰ ਪਰਮਜੀਤ ਸਿੰਘ

ਬਲਾਚੌਰ, 19 ਨਵੰਬਰ (ਨਰੇਸ਼ ਧੌਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਅਤੇ ਸੰਤ ਗੁਰਮੇਲ ਸਿੰਘ ਦੀ 12ਵੀਂ ਬਰਸੀ ਦੇ ਸਬੰਧ ਵਿੱਚ 28 ਨਵੰਬਰ ਦਿਨ ਸਨਿਚਰਵਾਰ ਨੂੰ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਡਾ.

ਅਜੀਤ ਡੈਸਕ 20-11-2026
ਬਲਾਚੌਰ, 19 ਨਵੰਬਰ (ਨਰੇਸ਼ ਧੌਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਅਤੇ ਸੰਤ ਗੁਰਮੇਲ ਸਿੰਘ ਦੀ 12ਵੀਂ ਬਰਸੀ ਦੇ ਸਬੰਧ ਵਿੱਚ 28 ਨਵੰਬਰ ਦਿਨ ਸਨਿਚਰਵਾਰ ਨੂੰ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਡਾ. ਪਰਮਜੀਤ ਸਿੰਘ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ ਸੰਤ ਗੁਰਮੇਲ ਸਿੰਘ ਮੈਮੋਰੀਅਲ ਹਸਪਤਾਲ ਅਤੇ ਡਾਇਗਨੋਸਟਿਕ ਸੈਂਟਰ, ਮੇਨ ਚੰਡੀਗੜ੍ਹ ਰੋਡ, ਗੜ੍ਹੀ ਕਾਨੂੰਗੋਆਂ, ਬਲਾਚੌਰ (ਸ਼ਹੀਦ ਭਗਤ ਸਿੰਘ ਨਗਰ) ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਮਨੁੱਖਤਾ ਦੀ ਸੇਵਾ ਕਰਨਾ ਅਤੇ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਉਪਲਬਧਤਾ ਵਿੱਚ ਯੋਗਦਾਨ ਪਾਉਣਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮਹਿਮਾਨ ਦੇ ਤੌਰ ’ਤੇ ਹਾਸ ਰਸ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਖੂਨਦਾਨੀਆਂ ਨੂੰ ਵਾਟਰ ਕੈਂਪਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਡਾ. ਪਰਮਜੀਤ ਸਿੰਘ ਨੇ ਇਲਾਕੇ ਦੇ ਨੌਜਵਾਨਾਂ, ਸਮਾਜ ਸੇਵੀ ਸੰਸਥਾਵਾਂ ਅਤੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਨੇਕ ਕਾਰਜ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਣ।
ਪਿਛਲੀ ਖ਼ਬਰ ਕਾਠਗੜ੍ਹ ਤੋਂ ਵੱਜੇਗਾ ਕਾਂਗਰਸ ਦਾ ਚੋਣ ਬਿਗਲ, ਭਲਕੇ ਹੋਵੇਗੀ ਵੱਡੀ ਲੋਕ ਮਿਲਣੀ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਅਤੇ ਸਾ... ਅਗਲੀ ਖ਼ਬਰ ਸਮਾਜ ਸੇਵੀ ਸਵ: ਜੱਗਾ ਰਾਮ ਨੂੰ ਸ਼ਰਧਾ ਦੇ ਫੁੱਲ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।