ਤਾਰਾ ਸਿੰਘ ਸ਼ੇਖੂਪੁਰ ‘ਆਪ’ ਛੱਡ ਅਕਾਲੀ ਦਲ ’ਚ ਹੋਏ ਸ਼ਾਮਿਲ
ਨਵਾਂਸ਼ਹਿਰ, 19 ਨਵੰਬਰ (ਜਸਬੀਰ ਸਿੰਘ ਨੂਰਪੁਰ)-ਆਮ ਆਦਮੀ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਤਾਰਾ ਸਿੰਘ ਸ਼ੇਖੂਪੁਰ ਨਵਾਂਸ਼ਹਿਰ ਜਿਸ ਨੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ’ਚ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਹਨਾਂ ਆਖਿਆ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਨੀਅਤ ਵਿੱਚ ਬਹੁਤ ਫਰਕ ਹੈ ਉਹਨਾਂ ਆਖਿਆ ਕਿ ਜੋ ਲੋਕਾਂ ਨੂੰ ਆਮ ਆਦਮੀ ਪਾਰਟੀ ਨੇ ਸਬਜਬਾਗ ਦਿਖਾਏ ਸਨ ਉਹਨਾਂ ਵਿੱਚੋਂ ਕੋਈ ਵੀ ਪੂਰਾ ਨਹੀਂ ਕੀਤਾ ਸਗੋਂ ਫੋਕੀ ਇਸ਼ਤਿਹਾਰਬਾਜ਼ੀ ਕਰਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ।
ਅਜੀਤ ਡੈਸਕ
20-11-2026