19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਨੌਰਾ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 25 ਨੂੰ

ਪੱਲੀ ਝਿੱਕੀ, 19 ਨਵੰਬਰ (ਕੁਲਦੀਪ ਸਿੰਘ ਪਾਬਲਾ) - ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਪਿੰਡ ਨੌਰਾ ਵਿਖੇ ਉੱਘੇ ਸਮਾਜ ਸੇਵੀ ਸ: ਚੈਨ ਸਿੰਘ ਬੋਲਾ ਤੇ ਮਾਤਾ ਮਹਿੰਦਰ ਕੌਰ ਬੋਲਾ (ਇੰਡੀਆ ਬਜਾਰ ਟੋਰਟੋਂ) ਕੈਨੇਡਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਲੜੀਵਾਰ ਦੋ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਜਿਨ੍ਹਾਂ ਦੇ ਭੋਗ 24 ਨਵੰਬਰ ਨੂੰ ਪਾਏ ਜਾਣਗੇ।

ਅਜੀਤ ਡੈਸਕ 20-11-2026
ਪੱਲੀ ਝਿੱਕੀ, 19 ਨਵੰਬਰ (ਕੁਲਦੀਪ ਸਿੰਘ ਪਾਬਲਾ) - ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਪਿੰਡ ਨੌਰਾ ਵਿਖੇ ਉੱਘੇ ਸਮਾਜ ਸੇਵੀ ਸ: ਚੈਨ ਸਿੰਘ ਬੋਲਾ ਤੇ ਮਾਤਾ ਮਹਿੰਦਰ ਕੌਰ ਬੋਲਾ (ਇੰਡੀਆ ਬਜਾਰ ਟੋਰਟੋਂ) ਕੈਨੇਡਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਲੜੀਵਾਰ ਦੋ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਜਿਨ੍ਹਾਂ ਦੇ ਭੋਗ 24 ਨਵੰਬਰ ਨੂੰ ਪਾਏ ਜਾਣਗੇ। ਉਪਰੰਤ 25 ਨਵੰਬਰ ਦਿਨ ਬੁੱਧਵਾਰ ਨੂੰ ਅੱਖਾਂ ਦਾ ਮੁਫਤ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੈਨ ਸਿੰਘ ਬੋਲਾ ਅਤੇ ਮਾਤਾ ਮਹਿੰਦਰ ਕੌਰ ਬੋਲਾ ਨੇ ਦੱਸਿਆ ਕਿ ਇਸ ਕੈਂਪ ਦਾ ਉਦਘਾਟਨ ਕਿਲਾ ਅਨੰਦਗੜ੍ਹ ਸਾਹਿਬ ਵਾਲੇ ਸੰਤਾਂ ਵੱਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਜਾਵੇਗਾ। ਇਸ ਕੈਂਪ ’ਚ ਦੇਵ ਅਸ਼ੀਸ਼ ਸੇਠ ਅਤੇ ਸੇਠ ਪ੍ਰਤਾਪ ਅੱਖਾਂ ਦਾ ਹਸਪਤਾਲ ਮੁਕੰਦਪੁਰ ਰੋਡ ਬੰਗਾ ਦੀ ਟੀਮ ਵੱਲੋਂ ਕੈਂਪ ਵਿੱਚ ਪਹੁੰਚੇ ਹੋਏ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਕੈਂਪ ’ਚ ਜਾਂਚ ਦੌਰਾਨ ਲੈਂਜ ਪਾਉਣ ਵਾਲੇ ਮਰੀਜ਼ਾਂ ਦੇ ਬੰਗਾ ਵਿਖੇ ਮੁਫ਼ਤ ਲੈਂਜ ਪਾਏ ਜਾਣਗੇ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੀ ਵੰਡੀਆਂ ਜਾਣਗੀਆਂ।
ਪਿਛਲੀ ਖ਼ਬਰ ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਧਾਰਮਿਕ ਸਮਾਗਮ ਕਰਾਇਆ ਅਗਲੀ ਖ਼ਬਰ 19 ਸਾਲਾ ਨੌਜਵਾਨ ਖ਼ਿਲਾਫ਼ ਅੱਤਵਾਦ ਦੇ ਨਵੇਂ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।