20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

ਨਵਾਂਸ਼ਹਿਰ, 20 ਨਵੰਬਰ (ਹਰਮਿੰਦਰ ਸਿੰਘ ਪਿੰਟੂ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਂਕ ਤੋਂ 21 ਨਵੰਬਰ ਦਿਨ ਸ਼ਨੀਵਾਰ ਸਵੇਰੇ 11 ਵਜੇ ਤੋਂ ਸਜਾਏ ਜਾਣਗੇ। ਜਾਣਕਾਰੀ ਦਿੰਦੇ ਹੋਏ ਸ.

ਅਜੀਤ ਡੈਸਕ 21-11-2026
ਨਵਾਂਸ਼ਹਿਰ, 20 ਨਵੰਬਰ (ਹਰਮਿੰਦਰ ਸਿੰਘ ਪਿੰਟੂ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਂਕ ਤੋਂ 21 ਨਵੰਬਰ ਦਿਨ ਸ਼ਨੀਵਾਰ ਸਵੇਰੇ 11 ਵਜੇ ਤੋਂ ਸਜਾਏ ਜਾਣਗੇ। ਜਾਣਕਾਰੀ ਦਿੰਦੇ ਹੋਏ ਸ. ਸੁਖਵਿੰਦਰ ਸਿੰਘ ਥਾਂਦੀ ਨੇ ਦੱਸਿਆ ਕਿ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਚੰਡੀਗੜ੍ਹ ਚੌਂਕ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਅਰੰਭ ਹੋਵੇਗਾ। ਜਿਸ ਵਿੱਚ ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ ਅਤੇ ਹੋਰ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਹੋਣਗੀਆਂ। ਨਗਰ ਕੀਰਤਨ ਸ਼ਹਿਰ ਦੇ ਵੱਖ- ਵੱਖ ਥਾਵਾਂ ਤੋਂ ਹੋਣ ਉਪਰੰਤ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਵੇਗਾ ਅਤੇ 24 ਦਸੰਬਰ ਦਿਨ ਮੰਗਲਵਾਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ਾਲ ਧਾਰਮਿਕ ਗੁਰਮਤਿ ਸਮਾਗਮ ਕਰਵਾਏ ਜਾਣਗੇ। ਜਿਸ ਵਿੱਚ ਪੰਥ ਪ੍ਰਸਿੱਧ ਕੀਰਤਨੀ ਜਥੇ ਅਤੇ ਕਥਾ ਵਾਚਕ ਪ੍ਰੋ. ਗੁਰਪ੍ਰੀਤ ਸਿੰਘ ਦਰਦੀ ਸ੍ਰੀ ਅੰਮ੍ਰਿਤਸਰ ਵਾਲੇ, ਕੀਰਤਨੀ ਜਥਾ ਭਾਈ ਵੀਰ ਵਰਿੰਦਰ ਸਿੰਘ ਮਲਕਪੁਰ ਵਾਲੇ, ਭਾਈ ਪਰਦੀਪ ਸਿੰਘ, ਭਾਈ ਸੁਖਵੀਰ ਸਿੰਘ ਦੋਵੇਂ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਭਾਈ ਮਨਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਭਾਈ ਰਾਹੁਲ ਸਿੰਘ ਕਥਾ ਵਾਚਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਾਜ਼ਰੀ ਭਰਨਗੇ। ਗੁਰੂ ਦੇ ਅਤੁੱਟ ਲੰਗਰ ਵਰਤਾਏ ਜਾਣਗੇ। ਸ. ਥਾਂਦੀ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹਾਜ਼ਰੀ ਭਰਨ ਦੀ ਬੇਨਤੀ ਕੀਤੀ।
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕਿਸੇ ਵੀ ਘਟਨਾ ਨੂੰ ਹਲਕੇ ’ਚ ਨਹੀਂ ਲਿਆ ਜਾ ਸਕਦਾ : ਜਥੇਦਾਰ ਦੋਭਾਲੀ ਅਗਲੀ ਖ਼ਬਰ ਪਿੰਡਾਂ ’ਚ ਬਣਾਏ ਗਏ ਖੇਡ ਸਟੇਡੀਅਮਾਂ ਦੇ ਨਾਂਅ ’ਤੇ ਹੋਏ ਕਥਿਤ ਘਪਲੇ ਦੀ ਉੱਚ ਪੱਧਰੀ ਜਾਂਚ ਹੋਵੇ-ਵਿਜੇ ਭਾਟੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।