22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮੁੱਖ ਮੰਤਰੀ ਖੇਡ ਮੈਦਾਨਾਂ ਦੇ ਨਿਰਮਾਣ ਦਾ ਸਿਹਰਾ ਲੈ ਕੇ ਪੰਜਾਬ ਸਰਕਾਰ ਲੋਕਾਂ ਨੂੰ ਕਰ ਰਹੀ ਹੈ ਗੁੰਮਰਾਹ -ਲੱਕੀ

ਬਲਾਚੌਰ, 21 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਬਣਾਏ ਜਾ ਰਹੇ ਮੁੱਖ ਮੰਤਰੀ ਖੇਡ ਮੈਦਾਨਾਂ ਦੇ ਨਿਰਮਾਣ ਲਈ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ ਅਤੇ ਮਨਰੇਗਾ ਸਕੀਮ ਤਹਿਤ ਪ੍ਰਾਪਤ ਹੋਏ ਫੰਡਾਂ ਦੀ ਵਰਤੋਂ ਕੀਤੀ ਗਈ ਹੈ, ਪਰ ਪੰਜਾਬ ਸਰਕਾਰ ਇਨ੍ਹਾਂ ਕੰਮਾਂ ਦਾ ਸਿਹਰਾ ਆਪਣੇ ਸਿਰ ਬੰਨ੍ਹ ਕੇ ਆਪਣੀ ਝੂਠੀ ਸ਼ਾਨ ਬਣਾਉਣ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਖੇਡ ਮੈਦਾਨਾਂ ਦੇ ਨਿਰਮਾਣ ਵਿੱਚ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਅਤੇ ਫੰਡਾਂ ਦੀ ਵਰਤੋਂ ਹੋਈ ਹੈ ਤਾਂ ਪੰਜਾਬ ਸਰਕਾਰ ਨੂੰ ਇਸ ਸਬੰਧੀ ਪੂਰਾ ਵੇਰਵਾ ਜਨਤਕ ਕਰਨਾ ਚਾਹੀਦਾ ਹੈ।

ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਗੱਲਬਾਤ ਕਰਦੇ ਹੋਏ ਨਾਲ ਗੁਰਮੀਤ ਸਿੰਘ ਬਕਾਪੁਰ, ਜਤਿੰਦਰ ਸਿੰਘ ਸੈਣੀ ਤੇ ਸੁਸ਼ਾਂਤ ਰਾਣਾ। ਤਸਵੀਰ : ਦੀਦਾਰ ਸਿੰਘ ਬਲਾਚੌਰੀਆ 22-11-2026
ਬਲਾਚੌਰ, 21 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਬਣਾਏ ਜਾ ਰਹੇ ਮੁੱਖ ਮੰਤਰੀ ਖੇਡ ਮੈਦਾਨਾਂ ਦੇ ਨਿਰਮਾਣ ਲਈ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ ਅਤੇ ਮਨਰੇਗਾ ਸਕੀਮ ਤਹਿਤ ਪ੍ਰਾਪਤ ਹੋਏ ਫੰਡਾਂ ਦੀ ਵਰਤੋਂ ਕੀਤੀ ਗਈ ਹੈ, ਪਰ ਪੰਜਾਬ ਸਰਕਾਰ ਇਨ੍ਹਾਂ ਕੰਮਾਂ ਦਾ ਸਿਹਰਾ ਆਪਣੇ ਸਿਰ ਬੰਨ੍ਹ ਕੇ ਆਪਣੀ ਝੂਠੀ ਸ਼ਾਨ ਬਣਾਉਣ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਖੇਡ ਮੈਦਾਨਾਂ ਦੇ ਨਿਰਮਾਣ ਵਿੱਚ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਅਤੇ ਫੰਡਾਂ ਦੀ ਵਰਤੋਂ ਹੋਈ ਹੈ ਤਾਂ ਪੰਜਾਬ ਸਰਕਾਰ ਨੂੰ ਇਸ ਸਬੰਧੀ ਪੂਰਾ ਵੇਰਵਾ ਜਨਤਕ ਕਰਨਾ ਚਾਹੀਦਾ ਹੈ। ਇਨ੍ਹਾਂ ਖੇਡ ਮੈਦਾਨਾਂ ਦੇ ਨਿਰਮਾਣ ਵਿੱਚ ਵਰਤੇ ਗਏ ਫੰਡਾਂ, ਖਰਚ ਕੀਤੀ ਗਈ ਰਕਮ, ਟੈਂਡਰ ਪ੍ਰਕਿਰਿਆ, ਨਿਰਮਾਣ ਦੀ ਗੁਣਵੱਤਾ ਅਤੇ ਕੰਮਾਂ ਦੀ ਅਸਲ ਸਥਿਤੀ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਐਡਵੋਕੇਟ ਲੱਕੀ ਨੇ ਕਿਹਾ ਕਿ ਇਨ੍ਹਾਂ ਖੇਡ ਮੈਦਾਨਾਂ ਦੇ ਨਿਰਮਾਣ ਵਿੱਚ ਵੱਡੇ ਪੱਧਰ ‘ਤੇ ਬੇਨਿਯਮੀਆਂ ਅਤੇ ਘਪਲੇ ਹੋਣ ਦਾ ਸ਼ੱਕ ਹੈ। ਇਸ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਇਸ ਪੂਰੇ ਮਾਮਲੇ ਦੀ ਜਾਂਚ ਕਿਸੇ ਸੁਤੰਤਰ ਕੇਂਦਰੀ ਜਾਂਚ ਏਜੰਸੀ ਤੋਂ ਕਰਵਾਉਣ ਦੀ ਮੰਗ ਉਠਾਈ ਜਾਵੇਗੀ, ਤਾਂ ਜੋ ਸਰਕਾਰੀ ਪੈਸੇ ਦੀ ਵਰਤੋਂ ਸਬੰਧੀ ਸੱਚਾਈ ਲੋਕਾਂ ਦੇ ਸਾਹਮਣੇ ਆ ਸਕੇ ਅਤੇ ਜੇਕਰ ਕਿਸੇ ਪੱਧਰ ‘ਤੇ ਭ੍ਰਿਸ਼ਟਾਚਾਰ ਹੋਇਆ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਰਕਾਰ ਦੀਆਂ ਇਸ਼ਤਿਹਾਰਬਾਜ਼ੀ ਵਾਲੀਆਂ ਪ੍ਰਾਪਤੀਆਂ ਨਹੀਂ, ਸਗੋਂ ਸਰਕਾਰੀ ਫੰਡਾਂ ਦੀ ਪਾਰਦਰਸ਼ੀ ਵਰਤੋਂ ਅਤੇ ਜ਼ਮੀਨੀ ਪੱਧਰ ‘ਤੇ ਵਿਕਾਸ ਕਾਰਜਾਂ ਦਾ ਸਹੀ ਹਿਸਾਬ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਾਲ ਗੁਰਮੀਤ ਸਿੰਘ ਬਕਾਪੁਰ ਸਕੱਤਰ ਭਾਜਪਾ ਕਿਸਾਨ ਮੋਰਚਾ ਪੰਜਾਬ, ਜਤਿੰਦਰ ਸਿੰਘ ਸੈਣੀ, ਸੁਸ਼ਾਂਤ ਰਾਣਾ ਬੇਗਮਪੁਰ ਯੁਵਾ ਮੋਰਚਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਨਿਰਮਲਾ ਦੇਵੀ ਅਰੋੜਾ ਦੇ ਮਰਨ ਉਪਰੰਤ ਅੱਖਾਂ ਕੀਤੀਆਂ ਦਾਨ ਅਗਲੀ ਖ਼ਬਰ ਐਮ.ਆਰ. ਸਿਟੀ ਪਬਲਿਕ ਸਕੂਲ ਬਲਾਚੌਰ ਵਿਖੇ ਕਰਵਾਇਆ ਖੇਡ ਮੇਲਾ ‘ਸਪੋਰਟੋਪੀਆ 2026’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।