22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਨਵਜੰਮੇ ਦੀ ਸੰਭਾਲ ’ਚ ਲਾਪਰਵਾਹੀ ਨਹੀਂ, ਹਰ ਪਲ ਰੱਖੋ ਧਿਆਨ : ਡਾ. ਹਰਪਿੰਦਰ ਸਿੰਘ

ਨਵਾਂਸ਼ਹਿਰ, 21 ਨਵੰਬਰ (ਦੀਦਾਰ ਸਿੰਘ ਸ਼ੇਤਰਾ) - ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ 15 ਤੋਂ 21 ਨਵੰਬਰ ਤੱਕ ਰਾਸ਼ਟਰੀ ਨਵਜੰਮੇ ਬੱਚਿਆਂ ਦੀ ਦੇਖਭਾਲ ਹਫ਼ਤਾ ਮਨਾਇਆ ਜਾ ਰਿਹਾ ਹੈ।

ਅਜੀਤ ਡੈਸਕ 22-11-2026
ਨਵਾਂਸ਼ਹਿਰ, 21 ਨਵੰਬਰ (ਦੀਦਾਰ ਸਿੰਘ ਸ਼ੇਤਰਾ) - ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ 15 ਤੋਂ 21 ਨਵੰਬਰ ਤੱਕ ਰਾਸ਼ਟਰੀ ਨਵਜੰਮੇ ਬੱਚਿਆਂ ਦੀ ਦੇਖਭਾਲ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ ਨੇ ਜ਼ਿਲ੍ਹਾ ਹਸਪਤਾਲ ਦੇ ਜੱਚਾ-ਬੱਚਾ ਵਾਰਡ ਦਾ ਦੌਰਾ ਕੀਤਾ ਅਤੇ ਦਾਖ਼ਲ ਨਵੀਆਂ ਮਾਵਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਬੱਚਿਆਂ ਦੀ ਸਿਹਤ, ਮਾਂ ਦੇ ਦੁੱਧ ਦੀ ਮਹੱਤਤਾ, ਸਾਫ਼-ਸਫ਼ਾਈ ਅਤੇ ਜਨਮ ਤੋਂ ਬਾਅਦ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ। ਡਾ. ਹਰਪਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਬੱਚੇ ਦੀ ਜ਼ਿੰਦਗੀ ਦੇ ਪਹਿਲੇ 28 ਦਿਨ ਉਸ ਦੇ ਸਰੀਰਕ ਵਿਕਾਸ ਅਤੇ ਸਿਹਤ ਦੀ ਸੁਰੱਖਿਆ ਪੱਖੋਂ ਸਭ ਤੋਂ ਅਹਿਮ ਹੁੰਦੇ ਹਨ। ਉਹਨਾਂ ਕਿਹਾ ਕਿ ਮਾਂ ਦਾ ਪਹਿਲਾ ਗਾੜ੍ਹਾ ਪੀਲਾ ਦੁੱਧ (ਕੋਲੋਸਟ੍ਰਮ) ਬੱਚੇ ਲਈ ਕੁਦਰਤੀ ਅੰਮ੍ਰਿਤ ਹੈ, ਜੋ ਉਸ ਨੂੰ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਦਿੰਦਾ ਹੈ। ਇਸ ਲਈ ਜਨਮ ਦੇ ਇੱਕ ਘੰਟੇ ਦੇ ਅੰਦਰ ਮਾਂ ਦਾ ਦੁੱਧ ਪਿਲਾਉਣਾ ਸ਼ੁਰੂ ਕੀਤਾ ਜਾਵੇ ਅਤੇ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦਾ ਦੁੱਧ ਹੀ ਦਿੱਤਾ ਜਾਵੇ। ਡਾ. ਹਰਪਿੰਦਰ ਸਿੰਘ ਨੇ ਕਿਹਾ ਕਿ ਨਵਜੰਮੇ ਬੱਚੇ ਨੂੰ ਉਚਿਤ ਨਿੱਘਾ ਰੱਖਿਆ ਜਾਵੇ ਅਤੇ ਮਾਂ ਵੱਲੋਂ ਕੰਗਾਰੂ ਮਦਰ ਕੇਅਰ ਦਿੱਤੀ ਜਾਵੇ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਹਰ ਬੱਚੇ ਦਾ ਸਮੇਂ ਸਿਰ ਟੀਕਾਕਰਨ ਕਰਵਾਇਆ ਜਾਵੇ। ਨਿਯਮਿਤ ਸਿਹਤ ਜਾਂਚ ਯਕੀਨੀ ਬਣਾਈ ਜਾਵੇ ਅਤੇ ਜਣੇਪਾ ਸਿਰਫ਼ ਸਰਕਾਰੀ ਸਿਹਤ ਸੰਸਥਾ ਜਾਂ ਮਾਨਤਾ ਪ੍ਰਾਪਤ ਹਸਪਤਾਲ ਵਿੱਚ ਹੀ ਕਰਵਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਸਮੱਸਿਆ ਦੀ ਸੂਰਤ ਵਿੱਚ ਤੁਰੰਤ ਡਾਕਟਰਾਂ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਓ-ਭਾਰਟਾ ਅਗਲੀ ਖ਼ਬਰ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।