22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਓ-ਭਾਰਟਾ

ਪੱਲੀ ਝਿੱਕੀ, 21 ਨਵੰਬਰ (ਕੁਲਦੀਪ ਸਿੰਘ ਪਾਬਲਾ)-ਲੋਕ ਭਲਾਈ ਸੇਵਾ ਸੋਸਾਇਟੀ ਦੇ ਸਰਪ੍ਰਸਤ ਅਤੇ ਸਮਾਜ ਸੇਵਕ ਕੁਲਵਿੰਦਰ ਸਿੰਘ ਭਾਰਟਾ ਅਤੇ ਪ੍ਰਧਾਨ ਚੌਧਰੀ ਵਰਿੰਦਰ ਕੁਮਾਰ ਐਸ. ਐਚ.

ਅਜੀਤ ਡੈਸਕ 22-11-2026
ਪੱਲੀ ਝਿੱਕੀ, 21 ਨਵੰਬਰ (ਕੁਲਦੀਪ ਸਿੰਘ ਪਾਬਲਾ)-ਲੋਕ ਭਲਾਈ ਸੇਵਾ ਸੋਸਾਇਟੀ ਦੇ ਸਰਪ੍ਰਸਤ ਅਤੇ ਸਮਾਜ ਸੇਵਕ ਕੁਲਵਿੰਦਰ ਸਿੰਘ ਭਾਰਟਾ ਅਤੇ ਪ੍ਰਧਾਨ ਚੌਧਰੀ ਵਰਿੰਦਰ ਕੁਮਾਰ ਐਸ. ਐਚ. ਓ ਥਾਣਾ ਸਦਰ ਨਵਾਂਸ਼ਹਿਰ ਨੇ ਵਾਤਾਵਰਣ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋਕਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਹੁਣ ਵੀ ਵਾਤਾਵਰਨ ਨੂੰ ਨਾ ਸੰਭਾਲਿਆ ਤਾਂ ਸਾਡੀ ਆਉਣ ਵਾਲੀ ਪੀੜ੍ਹੀ ਸਾਨੂੰ ਕਦੇ ਮੁਆਫ ਨਹੀਂ ਕਰੇਗੀ। ਕਿਉਂਕਿ ਜ਼ਿੰਦਗੀ ਜਿਉਣ ਲਈ ਆਕਸੀਜਨ ਦੀ ਬਹੁਤ ਜਰੂਰਤ ਹੈ। ਉਹਨਾਂ ਕਿਹਾ ਕਿ ਰੁੱਖ ਸਾਨੂੰ ਆਕਸੀਜਨ ਪ੍ਰਦਾਨ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਸਾਰੇ ਰਲ ਮਿਲ ਕੇ ਵੱਧ ਤੋਂ ਵੱਧ ਬੂਟੇ ਲਗਾਈਏ ਤਾਂ ਕਿ ਵਾਤਾਵਰਣ ਨੂੰ ਸ਼ੁੱਧ ਰੱਖ ਰੱਖੀਏ। ਇਸ ਮੌਕੇ ਹਰਮਿੰਦਰ ਸਿੰਘ, ਰਾਮ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੰਧਵਾਂ ਵਿਖੇ ਸਵ: ਮਾਤਾ ਕਰਮੀ ਤੇ ਬਾਬਾ ਕਰਤਾਰ ਚੰਦ ਦੀ ਯਾਦ ’ਚ ਵਧੀਆ ਯਾਦਗਾਰੀ ਹਾਲ ਬਣਾਵਾਂਗੇ-ਹੀਰਾ ਅਗਲੀ ਖ਼ਬਰ ਨਵਜੰਮੇ ਦੀ ਸੰਭਾਲ ’ਚ ਲਾਪਰਵਾਹੀ ਨਹੀਂ, ਹਰ ਪਲ ਰੱਖੋ ਧਿਆਨ : ਡਾ. ਹਰਪਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।