22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮੁਕੰਦਪੁਰ ਸਰਕਾਰੀ ਸਕੂਲ ਵਿਖੇ 2 ਰੋਜ਼ਾ ਬਲਾਕ ਪੱਧਰੀ ਬਹੁ ਵਿਸ਼ਿਆਂ ਦਾ ਮੇਲਾ ਕਰਵਾਇਆ

ਮੁਕੰਦਪੁਰ, 21 ਨਵੰਬਰ (ਅਮਰੀਕ ਸਿੰਘ ਢੀਂਡਸਾ) - ਪੀ. ਐਮ.

ਅਜੀਤ ਡੈਸਕ 22-11-2026
ਮੁਕੰਦਪੁਰ, 21 ਨਵੰਬਰ (ਅਮਰੀਕ ਸਿੰਘ ਢੀਂਡਸਾ) - ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਕਰਵਾਇਆ ਗਿਆ। ਜਿਸ ਵਿੱਚ ਮੁਕੰਦਪੁਰ ਬਲਾਕ ਦੇ ਸਮੂਹ ਸਕੂਲਾਂ ਦੇ ਵਿਦਿਆਰਥੀਆਂ ਨੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਭਾਗ ਲਿਆ। ਮੇਲੇ ਵਿੱਚ ਗਣਿਤ, ਵਿਗਿਆਨ, ਅੰਗਰੇਜ਼ੀ, ਸਮਾਜਿਕ ਸਿੱਖਿਆ ਅਤੇ ਹੋਰ ਵਿਸ਼ਿਆਂ ਨਾਲ ਸਬੰਧਤ ਮਾਡਲਾਂ, ਚਾਰਟਾਂ ਅਤੇ ਪ੍ਰੋਜੈਕਟਾਂ ਦੀ ਪ੍ਰਦਰਸ਼ਨੀ ਲਗਾਈ ਗਈ। ਛੇਵੀਂ ਤੋਂ ਅੱਠਵੀਂ ਜਮਾਤ ਦੇ ਰੀਅਲ ਲਾਈਫ ਥੀਮ ਵਿੱਚ ਜਗਤਪੁਰ ਨੇ ਪਹਿਲਾ, ਮੁਕੰਦਪੁਰ ਨੇ ਦੂਜਾ ਅਤੇ ਰਟੈਂਡਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਆਰਟ ਇੰਟੀਗ੍ਰੇਟਿਡ ਲਰਨਿੰਗ ਵਿੱਚ ਕਰਨਾਣਾ ਨੇ ਪਹਿਲਾ, ਮੁਕੰਦਪੁਰ ਨੇ ਦੂਜਾ ਅਤੇ ਚੌਨਗਰਾ ਨੇ ਤੀਜਾ ਸਥਾਨ ਹਾਸਲ ਕੀਤਾ। ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਇੰਡੀਅਨ ਈਥੋਸ ਥੀਮ ਵਿੱਚ ਮੁਕੰਦਪੁਰ ਨੇ ਪਹਿਲਾ, ਕਰਨਾਣਾ ਨੇ ਦੂਜਾ ਅਤੇ ਹੇੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਆਰਟ ਇੰਟੀਗ੍ਰੇਟਿਡ ਲਰਨਿੰਗ ਵਿੱਚ ਮੁਕੰਦਪੁਰ ਨੇ ਪਹਿਲਾ, ਚੱਕਦਾਨਾ ਨੇ ਦੂਜਾ ਅਤੇ ਕਰਨਾਣਾ ਨੇ ਤੀਜਾ ਸਥਾਨ ਹਾਸਲ ਕੀਤਾ। ਰੀਅਲ ਲਾਈਫ ਥੀਮ ਵਿੱਚ ਮੁਕੰਦਪੁਰ ਨੇ ਪਹਿਲਾ, ਜਗਤਪੁਰ ਨੇ ਦੂਜਾ ਅਤੇ ਹਕੀਮਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਕਿਸ਼ਨ ਖਟਕੜ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੇਲੇ ਬੱਚਿਆਂ ਦੇ ਗਿਆਨ, ਆਤਮ-ਵਿਸ਼ਵਾਸ ਅਤੇ ਰਚਨਾਤਮਕਤਾ ਨੂੰ ਨਿਖਾਰਨ ਲਈ ਮਹੱਤਵਪੂਰਨ ਮੰਚ ਹਨ। ਇਸ ਮੇਲੇ ਦੀ ਤਿਆਰੀ ਸਤਵੀਰ ਸਿੰਘ, ਸੰਜੀਵ ਕੁਮਾਰ, ਮੀਨਾਕਸ਼ੀ ਮੈਡਮ, ਗੁਰਪ੍ਰੀਤ ਕੌਰ, ਜਸਵਿੰਦਰ ਮੈਡਮ, ਮਮਤਾ ਅਤੇ ਰਮਨਦੀਪ ਕੌਰ ਵੱਲੋਂ ਕਰਵਾਈ ਗਈ। ਇਸ ਮੌਕੇ ਸਮੂਹ ਸਕੂਲ ਸਟਾਫ ਵੀ ਮੌਜੂਦ ਸੀ।
ਪਿਛਲੀ ਖ਼ਬਰ ਗੁਰੂ ਰਵਿਦਾਸ ਧਰਮਸ਼ਾਲਾ ਪਿੰਡ ਸਾਧਪੁਰ ਵਲੋਂ ਪ੍ਰਕਾਸ਼ ਪੁਰਬ 24 ਨੂੰ ਮਨਾਇਆ ਜਾਵੇਗਾ-ਲੋਹਟੀਆ ਅਗਲੀ ਖ਼ਬਰ ਗੁ. ਸ੍ਰੀ ਚਰਨ ਕੰਵਲ ਜੀਂਦੋਵਾਲ -ਬੰਗਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ 27 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।