23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਝਿੰਗੜਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ

ਔੜ/ਝਿੰਗੜਾਂ, 22 ਨਵੰਬਰ (ਕੁਲਦੀਪ ਸਿੰਘ ਝਿੰਗੜ)- ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਪਿੰਡ ਝਿੰਗੜਾਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਹਾਨ ਵਿਦਵਾਨ, ਸਮਾਜ ਸੁਧਾਰਕ, ਸਿੰਘ ਸਭਾ ਲਹਿਰ ਦੇ ਮੋਢੀ ਗਿਆਨੀ ਦਿੱਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ ਇੰਟਰਨੈਸ਼ਨਲ ਗੋਲਡ ਮੈਡਲਿਸਟ ਨਾਮਵਰ ਮਿਸ਼ਨਰੀ ਗਾਇਕ ਰੂਪ ਲਾਲ ਧੀਰ ਗੜ੍ਹੀ ਅਜੀਤ ਸਿੰਘ ਨੇ ਗਿਆਨੀ ਦਿੱਤ ਦੇ ਜੀਵਨ ਸਬੰਧੀ ਰਚਨਾਵਾਂ ਪੇਸ਼ ਕੀਤੀਆਂ ਉਥੇ ਪੰਥ ਪ੍ਰਸਿੱਧ ਢਾਡੀ ਗਿਆਨੀ ਗੁਰਦੀਪ ਸਿੰਘ ਉੜਾਪੜ ਦੇ ਜਥੇ ਵਲੋਂ ਢਾਡੀ ਵਾਰਾਂ ਪੇਸ਼ ਕਰਕੇ ਆਪਣੀ ਹਾਜ਼ਰੀ ਲਗਵਾਈ।

ਅਜੀਤ ਡੈਸਕ 23-11-2026
ਔੜ/ਝਿੰਗੜਾਂ, 22 ਨਵੰਬਰ (ਕੁਲਦੀਪ ਸਿੰਘ ਝਿੰਗੜ)- ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਪਿੰਡ ਝਿੰਗੜਾਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਹਾਨ ਵਿਦਵਾਨ, ਸਮਾਜ ਸੁਧਾਰਕ, ਸਿੰਘ ਸਭਾ ਲਹਿਰ ਦੇ ਮੋਢੀ ਗਿਆਨੀ ਦਿੱਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ ਇੰਟਰਨੈਸ਼ਨਲ ਗੋਲਡ ਮੈਡਲਿਸਟ ਨਾਮਵਰ ਮਿਸ਼ਨਰੀ ਗਾਇਕ ਰੂਪ ਲਾਲ ਧੀਰ ਗੜ੍ਹੀ ਅਜੀਤ ਸਿੰਘ ਨੇ ਗਿਆਨੀ ਦਿੱਤ ਦੇ ਜੀਵਨ ਸਬੰਧੀ ਰਚਨਾਵਾਂ ਪੇਸ਼ ਕੀਤੀਆਂ ਉਥੇ ਪੰਥ ਪ੍ਰਸਿੱਧ ਢਾਡੀ ਗਿਆਨੀ ਗੁਰਦੀਪ ਸਿੰਘ ਉੜਾਪੜ ਦੇ ਜਥੇ ਵਲੋਂ ਢਾਡੀ ਵਾਰਾਂ ਪੇਸ਼ ਕਰਕੇ ਆਪਣੀ ਹਾਜ਼ਰੀ ਲਗਵਾਈ। ਇਸ ਸਮਾਗਮ ਵਿੱਚ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਪ੍ਰਵੀਨ ਬੰਗਾ ਤੇ ਉਨ੍ਹਾਂ ਨਾਲ ਮਾ. ਸੱਤਪਾਲ ਰਟੈਂਡਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਆਪਣੇ ਵਿਚਾਰ ਪੇਸ਼ ਕਰਦਿਆਂ ਉਨ੍ਹਾਂ ਸੰਗਤਾਂ ਨੂੰ ਮਹਾਨ ਵਿਦਵਾਨ ਗਿਆਨੀ ਦਿੱਤ ਸਿੰਘ ਦੇ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ। ਗਿਆਨੀ ਹਰਬਿਲਾਸ ਸਿੰਘ ਝਿੰਗੜ ਯੂ. ਐਸ. ਏ. ਨੇ ਵੀ ਗਿਆਨੀ ਦਿੱਤ ਸਿੰਘ ਦੇ ਜੀਵਨ ਸਬੰਧੀ ਆਪਣੇ ਵਡਮੁੱਲੇ ਵਿਚਾਰਾਂ ਦੀ ਸਾਂਝ ਪਾਈ। ਸਟੇਜ ਸਕੱਤਰ ਦੀ ਜਿੰਮੇਵਾਰੀ ਸੁਰਿੰਦਰ ਸਿੰਘ ਛਿੰਦਾ ਵਲੋਂ ਨਿਭਾਉਂਦਿਆਂ ਉਨ੍ਹਾਂ ਸਮਾਗਮ ਵਿੱਚ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਜਰਨੈਲ ਸਿੰਘ, ਸੁਰਜੀਤ ਸਿੰਘ ਬੰਬੇ, ਅਵਤਾਰ ਸਿੰਘ ਬਹਿਰੀਨ ਅਤੇ ਸਾਥੀ ਪ੍ਰਬੰਧਕਾਂ ਵਲੋਂ ਗਾਇਕ ਰੂਪ ਲਾਲ ਧੀਰ ਅਤੇ ਢਾਡੀ ਗਿਆਨੀ ਗੁਰਦੀਪ ਸਿੰਘ ਉੜਾਪੜ ਦੇ ਜਥੇ ਨੂੰ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸੁੱਚਾ ਸਿੰਘ ਝਿੰਗੜ ਐਲ. ਆਈ. ਸੀ, ਸੋਹਣ ਸਿੰਘ ਕਲਸੀ, ਨਿਰਮਲ ਸਿੰਘ ਢੰਡਾ, ਸੰਤੋਖ ਸਿੰਘ ਢੰਡਾ, ਵੈਦ ਗੁਰਮੇਜ ਰਾਮ, ਡਾ. ਰਣਜੀਤ ਸਿੰਘ, ਗੁਰਵਿੰਦਰ ਸਿੰਘ ਮਿੰਟੂ, ਠੇਕੇਦਾਰ ਪਰਸ ਰਾਮ, ਜਥੇ. ਬਿਸ਼ਨ ਝਿੰਗੜ, ਚਰਨ ਸਿੰਘ, ਮਦਨ ਸਿੰਘ, ਭਵਨਪ੍ਰੀਤ ਰੱਲ੍ਹ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਸਿਆਣਾ ਵਿਖੇ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਖ਼ਾਲਸਾ ਸਕੂਲ ’ਚ ਗੁਰਬਾਣੀ ਕੰਠ ਅਤੇ ਦਸਤਾਰ ਸਜਾਓ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।