23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪਿੰਡ ਸਿਆਣਾ ਵਿਖੇ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਬਲਾਚੌਰ, 22 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਲਦਾਖ ਦੇ ਨਾਇਕ ਵਜੋਂ ਸਤਿਕਾਰਤ ਅਮਰ ਸ਼ਹੀਦ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਸਿਆਣਾ ਬਲਾਚੌਰ ਵਿਖੇ ਸਥਿਤ ਬੁੱਤ ਸਮਾਰਕ ’ਤੇ ਸ਼ਰਧਾ ਤੇ ਉਤਸ਼ਾਹ ਨਾਲ ਅਮਰ ਸ਼ਹੀਦ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਸੁਸਾਇਟੀ ਵਲੋਂ ਪ੍ਰਧਾਨ ਭਾਈ ਜਸਵਿੰਦਰ ਸਿੰਘ ਕਾਹਮਾ ਦੀ ਅਗਵਾਈ ਹੇਠ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਉਚੇਚੇ ਤੌਰ ’ਤੇ ਪਹੁੰਚ ਕੇ ਬੁੱਤ ਸਮਾਰਕ ’ਤੇ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਭੇਟ ਕੀਤੀ।

ਅਜੀਤ ਡੈਸਕ 23-11-2026
ਬਲਾਚੌਰ, 22 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਲਦਾਖ ਦੇ ਨਾਇਕ ਵਜੋਂ ਸਤਿਕਾਰਤ ਅਮਰ ਸ਼ਹੀਦ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਸਿਆਣਾ ਬਲਾਚੌਰ ਵਿਖੇ ਸਥਿਤ ਬੁੱਤ ਸਮਾਰਕ ’ਤੇ ਸ਼ਰਧਾ ਤੇ ਉਤਸ਼ਾਹ ਨਾਲ ਅਮਰ ਸ਼ਹੀਦ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਸੁਸਾਇਟੀ ਵਲੋਂ ਪ੍ਰਧਾਨ ਭਾਈ ਜਸਵਿੰਦਰ ਸਿੰਘ ਕਾਹਮਾ ਦੀ ਅਗਵਾਈ ਹੇਠ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਉਚੇਚੇ ਤੌਰ ’ਤੇ ਪਹੁੰਚ ਕੇ ਬੁੱਤ ਸਮਾਰਕ ’ਤੇ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਕੌਮਾਂਤਰੀ ਪੱਧਰ ’ਤੇ ਹੀਰੋ ਆਫ਼ ਲਦਾਖ ਵਜੋਂ ਸਤਿਕਾਰੇ ਜਾਂਦੇ ਲੈਫ: ਜਨਰਲ ਬਿਕਰਮ ਸਿੰਘ ਸਾਡੇ ਬਲਾਚੌਰ ਖਾਸ ਕਰਕੇ ਸਿਆਣਾ ਦੇ ਜੰਮਪਲ ਹਨ, ਤੇ ਉਨ੍ਹਾਂ ਦੀ ਦੇਸ਼ ਕੌਮ ਲਈ ਦਿੱਤੀਆਂ ਸੇਵਾਵਾਂ ਅੱਗੇ ਸਾਡਾ ਸਾਰਿਆਂ ਦਾ ਸਤਿਕਾਰ ਨਾਲ ਸਿਰ ਝੁੱਕਦਾ ਹੈ। ਉਨ੍ਹਾਂ ਕਿਹਾ ਕਿ ਬੁੱਤ ਸਮਾਰਕ ਦੇ ਵਿਸਥਾਰ ਲਈ ਉਹ ਵੱਧ ਤੋਂ ਵੱਧ ਸਹਿਯੋਗ ਕਰਨ ਲਈ ਵਚਨਬਧ ਹਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਤੇ ਸਰਗਰਮ ਅਕਾਲੀ ਆਗੂ ਜੱਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਜਿਹੜੇ ਖੁਦ ਸੇਵਾਮੁਕਤ ਫੌਜੀ ਅਧਿਕਾਰੀ ਹਨ ਨੇ ਬੜੇ ਜਜਬਾਤੀ ਹੁੰਦਿਆਂ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਦੇ ਜੀਵਨ ਫਲਸਫੇ ਨਾਲ ਜੁੜੀਆਂ ਯਾਦਾਂ ਤੇ ਕਿੱਸੇ ਸਾਂਝੇ ਕੀਤੇ। ਇਸ ਮੌਕੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ, ਸਰਗਰਮ ਅਕਾਲੀ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਬਲਾਚੌਰ ਦੇ ਇੰਚਾਰਜ ਸੰਦੀਪ ਕੁਮਾਰ ਹਨੀ ਟੌਂਸਾ, ਬਲਾਕ ਸੰਮਤੀ ਚੇਅਰਮੈਨ ਨਾਨਕ ਜੰਡੀ ਨੇ ਬੁੱਤ ਸਮਾਰਕ ’ਤੇ ਫੁੱਲ ਮਲਾਵਾਂ ਅਰਪਿਤ ਕਰਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਰੱਕੜ, ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਵਿਮਲ ਚੌਧਰੀ, ਲੈ: ਜ: ਬਿਕਰਮ ਸਿੰਘ ਦਾ ਪੋਤਰਾ ਸੰਦੀਪ ਸਿੰਘ ਕੰਗ, ਸੀਨੀਅਰ ਕੌਂਸਲ ਪਰਵਿੰਦਰ ਮੇਨਕਾ ਭਿੰਦਾ, ਕੌਂਸਲਰ ਪੰਮਾ ਭਾਟੀਆ, ਜਸਵੰਤ ਤੂਰ, ਅਕਾਲੀ ਆਗੂ ਗੌਰਵ ਚੌਹਾਨ, ਨਾਇਬ ਸੂਬੇਦਾਰ ਸੁਰਿੰਦਰ ਸਿੰਘ ਸਿਆਣਾ, ਜੋਗਿੰਦਰ ਸਿੰਘ ਗਹੀਰ, ਡਾ. ਸੁਨੀਤਾ ਸ਼ਰਮਾ, ਜਨਰਲ ਸਕੱਤਰ ਡਾ. ਕਸ਼ਮੀਰ ਸਿੰਘ ਢਿੱਲੋਂ, ਹਰਦੀਪ ਸਿੰਘ ਕਲਮ ਗਹੂੰਣ, ਹਰਪਾਲ ਸਿੰਘ ਮੱਕੋਵਾਲ, ਚੌਧਰੀ ਰਾਜ ਕੁਮਾਰ ਤੇ ਹੋਰ ਹਾਜਿਰ ਸਨ।
ਪਿਛਲੀ ਖ਼ਬਰ ਡੈਰਿਕ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ ‘ਬੈਲਾ ਵੀਟਾ 2026’ ਕਰਵਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਝਿੰਗੜਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।