23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਡੈਰਿਕ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ ‘ਬੈਲਾ ਵੀਟਾ 2026’ ਕਰਵਾਇਆ

ਬੰਗਾ, 22 ਨਵੰਬਰ (ਕਰਮ ਲਧਾਣਾ)- ਡੈਰਿਕ ਇੰਟਰਨੈਸ਼ਨਲ ਸਕੂਲ, ਬੰਗਾ ਵਿਖੇ ਕਲਾ, ਸੱਭਿਆਚਾਰ, ਸਿਰਜਣਾਤਮਕਤਾ ਅਤੇ ਨੌਜਵਾਨ ਪ੍ਰਤਿਭਾਵਾਂ ਦੇ ਸੁੰਦਰ ਸੁਮੇਲ ਨਾਲ ਸਲਾਨਾ ਸਮਾਗਮ ‘ਬੈਲਾ ਵੀਟਾ 2026’ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਹ ਯਾਦਗਾਰੀ ਸ਼ਾਮ ਨਾ ਸਿਰਫ਼ ਵਿਦਿਆਰਥੀਆਂ ਦੀ ਪ੍ਰਤਿਭਾ, ਆਤਮ-ਵਿਸ਼ਵਾਸ ਅਤੇ ਕਲਾਤਮਕ ਅਭਿਵਿਅਕਤੀ ਦਾ ਜਸ਼ਨ ਸੀ, ਸਗੋਂ ਸਕੂਲ ਦੀ ਉਸ ਸਿੱਖਿਆ-ਦ੍ਰਿਸ਼ਟੀ ਦਾ ਪ੍ਰਤੀਕ ਵੀ ਸੀ, ਜੋ ਹਰੇਕ ਵਿਦਿਆਰਥੀ ਨੂੰ ਆਪਣੀ ਸਮਰੱਥਾ ਪਛਾਣਨ, ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਜੀਵਨ ਦੇ ਹਰ ਪਲ ਨੂੰ ਖੁਸ਼ੀ ਨਾਲ ਜਿਊਣ ਲਈ ਪ੍ਰੇਰਿਤ ਕਰਦੀ ਹੈ।

ਅਜੀਤ ਡੈਸਕ 23-11-2026
ਬੰਗਾ, 22 ਨਵੰਬਰ (ਕਰਮ ਲਧਾਣਾ)- ਡੈਰਿਕ ਇੰਟਰਨੈਸ਼ਨਲ ਸਕੂਲ, ਬੰਗਾ ਵਿਖੇ ਕਲਾ, ਸੱਭਿਆਚਾਰ, ਸਿਰਜਣਾਤਮਕਤਾ ਅਤੇ ਨੌਜਵਾਨ ਪ੍ਰਤਿਭਾਵਾਂ ਦੇ ਸੁੰਦਰ ਸੁਮੇਲ ਨਾਲ ਸਲਾਨਾ ਸਮਾਗਮ ‘ਬੈਲਾ ਵੀਟਾ 2026’ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਹ ਯਾਦਗਾਰੀ ਸ਼ਾਮ ਨਾ ਸਿਰਫ਼ ਵਿਦਿਆਰਥੀਆਂ ਦੀ ਪ੍ਰਤਿਭਾ, ਆਤਮ-ਵਿਸ਼ਵਾਸ ਅਤੇ ਕਲਾਤਮਕ ਅਭਿਵਿਅਕਤੀ ਦਾ ਜਸ਼ਨ ਸੀ, ਸਗੋਂ ਸਕੂਲ ਦੀ ਉਸ ਸਿੱਖਿਆ-ਦ੍ਰਿਸ਼ਟੀ ਦਾ ਪ੍ਰਤੀਕ ਵੀ ਸੀ, ਜੋ ਹਰੇਕ ਵਿਦਿਆਰਥੀ ਨੂੰ ਆਪਣੀ ਸਮਰੱਥਾ ਪਛਾਣਨ, ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਜੀਵਨ ਦੇ ਹਰ ਪਲ ਨੂੰ ਖੁਸ਼ੀ ਨਾਲ ਜਿਊਣ ਲਈ ਪ੍ਰੇਰਿਤ ਕਰਦੀ ਹੈ। ਨਗਰ ਕੌਂਸਲ, ਬੰਗਾ ਦੇ ਮੈਂਬਰਾਂ ਨੇ ਵੀ ਆਪਣੀ ਮਾਣਮੱਤੀ ਹਾਜ਼ਰੀ ਨਾਲ ਇਸ ਵਿਸ਼ਾਲ ਸਮਾਗਮ ਦੀ ਸ਼ੋਭਾ ਵਧਾਈ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਕੁਲਜੀਤ ਸਿੰਘ ਸਰਹਾਲ ਵਾਈਸ ਚੇਅਰਮੈਨ ਪੰਜਾਬ ਵਾਟਰ ਰਿਸੋਰਸਿਜ਼ ਮੈਨੇਜਮੈਂਟ ਐਂਡ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ, ਪੰਜਾਬ ਸਰਕਾਰ ਨੇ ਆਪਣੀ ਮਾਣਮੱਤੀ ਹਾਜ਼ਰੀ ਨਾਲ ਸਮਾਗਮ ਦੀ ਸ਼ੋਭਾ ਵਧਾਈ। ਸਰਸਵਤੀ ਵੰਦਨਾ, ਗਣੇਸ਼ ਵੰਦਨਾ ਅਤੇ ਸ਼ਬਦ ਦੀਆਂ ਪਵਿੱਤਰ ਪੇਸ਼ਕਾਰੀਆਂ ਨੇ ਸਮੁੱਚੇ ਮਾਹੌਲ ਨੂੰ ਅਧਿਆਤਮਿਕ ਰੰਗ ਵਿੱਚ ਰੰਗ ਦਿੱਤਾ। ਮਹਿਮਾਨਾਂ ਦਾ ਫੁੱਲਾਂ ਦੇ ਗੁਲਦਸਤੇ ਅਤੇ ਬੈਜ ਦੇ ਕੇ ਸਨਮਾਨ ਕੀਤਾ ਗਿਆ ਤੇ ਸੁਰੀਲੇ ਸਵਾਗਤੀ ਗੀਤ ਨੇ ਸਮਾਗਮ ਨੂੰ ਸੰਗੀਤਮਈ ਆਰੰਭ ਪ੍ਰਦਾਨ ਕੀਤਾ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਨੀਨਾ ਭਾਰਦਵਾਜ ਨੇ ਸਮੂਹ ਪਤਵੰਤੇ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਸਾਲਾਨਾ ਰਿਪੋਰਟ ਪੇਸ਼ ਕੀਤੀ। ਆਪਣੇ ਪ੍ਰੇਰਨਾਦਾਇਕ ਸੰਬੋਧਨ ਵਿੱਚ ਮੁੱਖ ਮਹਿਮਾਨ ‘ਕੁਲਜੀਤ ਸਿੰਘ ਸਰਹਾਲ’ ਨੇ ਸਕੂਲ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਆਪਣੀ ਪ੍ਰਤਿਭਾ ਨਿਖਾਰਨ ਅਤੇ ਜੀਵਨ ਦੇ ਵੱਖ-ਵੱਖ ਖੇਤਰਾਂ ਵਿੱਚ ਅੱਗੇ ਵਧਣ ਦੇ ਬਰਾਬਰ ਮੌਕੇ ਮਿਲਣੇ ਬਹੁਤ ਜ਼ਰੂਰੀ ਹਨ। ਸਮਾਗਮ ਦਾ ਇੱਕ ਹੋਰ ਮਹੱਤਵਪੂਰਨ ਆਕਰਸ਼ਣ ਅਕਾਦਮਿਕ ਇਨਾਮ ਵੰਡ ਸਮਾਗਮ ਰਿਹਾ, ਜਿਸ ਨੂੰ ਦੋ ਪੜਾਵਾਂ ਵਿਚ ਕੀਤਾ ਗਿਆ। ਇਸ ਮੌਕੇ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਸ਼ਾਨਦਾਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਧੰਨਵਾਦ ਮਤਾ ਪੇਸ਼ ਕੀਤਾ ਗਿਆ, ਜਿਸ ਵਿੱਚ ਸਮੂਹ ਵਿਸ਼ੇਸ਼ ਮਹਿਮਾਨਾਂ ਦੀ ਮਾਣਮੱਤੀ ਹਾਜ਼ਰੀ ਅਤੇ ਇਸ ਸਮਾਰੋਹ ਨੂੰ ਸਫ਼ਲ ਬਣਾਉਣ ਲਈ ਪ੍ਰਬੰਧਕ ਕਮੇਟੀ, ਪ੍ਰਿੰਸੀਪਲ, ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਦੇ ਸਾਂਝੇ ਯਤਨਾਂ ਲਈ ਧੰਨਵਾਦ ਪ੍ਰਗਟ ਕੀਤਾ ਗਿਆ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਫਾਰ ਵੂਮੈਨ ਬੰਗਾ ਵਿਖੇ ਲੇਖ ਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਪਿੰਡ ਸਿਆਣਾ ਵਿਖੇ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।