ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਬਾਬਾ ਬੁੰਗਾ ਸਾਹਿਬ ਬੰਗਾ ਵਿਖੇ ਚਾਹ ਦਾ ਲੰਗਰ ਲਗਾਇਆ
ਬੰਗਾ, 22 ਨਵੰਬਰ (ਸੁਰਿੰਦਰ ਸਿੰਘ ਕਰਮ)-ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਬੰਗਾ ਵਿਖੇ ਸੰਗਤਾਂ ਵੱਲੋਂ ਕੱਢੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਦੌਰਾਨ ਜਿੱਥੇ ਗੁਰੂ ਸਾਹਿਬ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾ ਰਿਹਾ ਹੈ ਉਥੇ ਹੀ ਸੰਗਤਾਂ ਨੂੰ ਵੱਖ-ਵੱਖ ਸਥਾਨਾਂ ’ਤੇ ਜੀ ਆਇਆ ਨੂੰ ਆਖਿਆ ਜਾ ਰਿਹਾ ਹੈ ਨਾਲ ਹੀ ਸੰਗਤਾਂ ਵਲੋਂ ਚਾਹ ਦੇ ਲੰਗਰ ਲਗਾਏ ਜਾ ਰਹੇ ਹਨ। ਇਸੇ ਸਬੰਧ ਵਿੱਚ ਗੁਰਦੁਆਰਾ ਸ਼ਹੀਦ ਬਾਬਾ ਬੁੰਗਾ ਸਾਹਿਬ ਜੀ ਬੰਗਾ ਵਿਖੇ ਵੀ ਸੰਗਤਾਂ ਲਈ ਚਾਹ ਦਾ ਲੰਗਰ ਲਗਾਇਆ ਗਿਆ।
ਅਜੀਤ ਡੈਸਕ
23-11-2026