ਸਮਾਜਿਕ ਸਮਰਸਤਾ ਯਾਤਰਾ ਸ਼੍ਰੀ ਖੁਰਾਲਗੜ੍ਹ ਸਾਹਿਬ ਚਰਨ ਗੰਗਾ ਤੋਂ ਝੰਡੀ ਦਿਖਾ ਕੇ ਕੀਤੀ ਰਵਾਨਾ
ਬੀਣੇਵਾਲ, 22 ਨਵੰਬਰ (ਬੈਜ ਚੌਧਰੀ)-ਸੰਤਾਂ-ਮਹਾਪੁਰਸ਼ਾਂ ਦੀ ਅਗਵਾਈ ‘ਚ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਸਮਾਜਿਕ ਸਮਰਸਤਾ ਦੀ ਸ਼ੁਰੂਆਤ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨ ਛੋਹ ਧਾਰਮਿਕ ਅਸਥਾਨ ਸ਼੍ਰੀ ਚਰਨਛੋਹ ਗੰਗਾ ਅੰਮ੍ਰਿਤ ਕੁੰਡ ਸ਼੍ਰੀ ਖੁਰਾਲਗੜ੍ਹ ਸਾਹਿਬ ਤੋਂ ਸੰਤ ਬਾਬਾ ਸੁਰਿੰਦਰ ਦਾਸ ਨੇ ਝੰਡੀ ਦਿਖਾ ਕੇ ਰਵਾਨਾ ਕੀਤੀ। ਇਸ ਮੌਕੇ ਯਾਤਰਾ ‘ਚ ਸ਼ਾਮਿਲ ਸੰਤਾਂ-ਮਹਾਂਪੁਰਸ਼ਾਂ ਤੇ ਹੋਰ ਆਗੂਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਗੁਰੂ ਘਰ ਦੇ ਮਾਡਲ ਦੇ ਕੇ ਸਨਮਾਨਿਤ ਕੀਤਾ।
ਅਜੀਤ ਡੈਸਕ
23-11-2026