24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ਼ਹੀਦ ਭਗਤ ਸਿੰਘ ਨਗਰ ਵਿਖੇ ਵਿਸ਼ੇਸ਼ ਲੋਕ ਅਦਾਲਤ ’ਚ ਚੈੱਕ ਬਾਊਂਸ ਦੇ 26 ਮਾਮਲਿਆਂ ਦਾ ਨਿਪਟਾਰਾ

ਨਵਾਂਸ਼ਹਿਰ, 23 ਨਵੰਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਜਤਿੰਦਰ ਪਾਲ ਸਿੰਘ ਖੁਰਮੀ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀ ਸ਼ਹੀਦ ਭਗਤ ਸਿੰਘ ਨਗਰ ਵਿਖੇ ਵਿਸ਼ੇਸ਼ ਲੋਕ ਅਦਾਲਤ ਦਾ ਪ੍ਰਬੰਧ ਕੀਤਾ ਗਿਆ। ਇਸ ਲੋਕ ਅਦਾਲਤ ਦਾ ਮੁੱਖ ਮੰਤਵ ਚੈੱਕ ਬਾਊਂਸ ਦੇ ਲੰਬਿਤ ਮਾਮਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨਾ ਸੀ।

ਅਜੀਤ ਡੈਸਕ 24-11-2026
ਨਵਾਂਸ਼ਹਿਰ, 23 ਨਵੰਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਜਤਿੰਦਰ ਪਾਲ ਸਿੰਘ ਖੁਰਮੀ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀ ਸ਼ਹੀਦ ਭਗਤ ਸਿੰਘ ਨਗਰ ਵਿਖੇ ਵਿਸ਼ੇਸ਼ ਲੋਕ ਅਦਾਲਤ ਦਾ ਪ੍ਰਬੰਧ ਕੀਤਾ ਗਿਆ। ਇਸ ਲੋਕ ਅਦਾਲਤ ਦਾ ਮੁੱਖ ਮੰਤਵ ਚੈੱਕ ਬਾਊਂਸ ਦੇ ਲੰਬਿਤ ਮਾਮਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨਾ ਸੀ। ਇਸ ਵਿਸ਼ੇਸ਼ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਪੱਧਰ ਅਤੇ ਸਬ-ਡਿਵੀਜ਼ਨ ਬਲਾਚੌਰ ਵਿਖੇ ਗਠਿਤ ਕੀਤੇ ਗਏ ਬੈਂਚਾਂ ਵੱਲੋਂ ਦੋਵਾਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਮੌਕੇ ‘ਤੇ ਹੀ 26 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਅਤੇ 79,58,925 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਸਿਵਲ ਜੱਜ ਸੀਨੀਅਰ ਡਿਵੀਜ਼ਨ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਡਾ. ਅਮਨਦੀਪ ਨੇ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਦੋਵਾਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਲੋਕਾਂ ਨੂੰ ਸਸਤਾ, ਸੁਲਭ ਅਤੇ ਤੇਜ਼ ਨਿਆਂ ਮਿਲਦਾ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੰਬਿਤ ਪਏ ਮਾਮਲਿਆਂ ਨੂੰ ਲੋਕ ਅਦਾਲਤਾਂ ਰਾਹੀਂ ਸੁਲਝਾਉਣ ਨੂੰ ਪਹਿਲ ਦੇਣ ।
ਪਿਛਲੀ ਖ਼ਬਰ ਦਿਆਲਾ ਵਿਖੇ ਅੱਖਾਂ ਦੇ ਆਪ੍ਰੇਸ਼ਨ ਦਾ ਕੈਂਪ ਲਗਾਇਆ ਅਗਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।