ਅਮਰਦੀਪ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ
ਮੁਕੰਦਪੁਰ, 23 ਨਵੰਬਰ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਅਸੈਂਬਲੀ ਦਾ ਪ੍ਰਬੰਧ ਕੀਤਾ ਗਿਆ। ਗਿਆਰ੍ਹਵੀਂ ਜਮਾਤ (ਆਰਟਸ) ਦੀ ਵਿਦਿਆਰਥਣ ਵੰਦਨਾ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ।
ਅਜੀਤ ਡੈਸਕ
24-11-2026