ਸੰਧਵਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਕਟਾਰੀਆ, 23 ਨਵੰਬਰ (ਪ੍ਰੇਮੀ ਸੰਧਵਾਂ)-ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਚਰਨ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਤੇ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਢਾਡੀ ਸਿੰਘਾਂ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।
ਕਟਾਰੀਆ, 23 ਨਵੰਬਰ (ਪ੍ਰੇਮੀ ਸੰਧਵਾਂ)-ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਚਰਨ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਤੇ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਢਾਡੀ ਸਿੰਘਾਂ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਵੱਖ-ਵੱਖ ਪੜਾਵਾਂ ’ਤੇ ਜਿੱਥੇ ਸੰਗਤਾਂ ਨੇ ਨਗਰ ਕੀਰਤਨ ’ਤੇ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਉਥੇ ਹੀ ਸੰਗਤਾਂ ਨੂੰ ਵੱਖ-ਵੱਖ ਕਿਸਮ ਦੇ ਲੰਗਰ ਛਕਾਏ ਗਏ। ਸਾਰੇ ਨਗਰ ਦੀ ਪ੍ਰਕਰਮਾ ਕਰਕੇ ਨਗਰ ਕੀਰਤਨ ਮੁੜ ਗੁਰਦੁਆਰਾ ਸ੍ਰੀ ਡੰਡਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਸੇਵਾਦਾਰਾਂ ਵਲੋਂ ਢਾਡੀ ਸਿੰਘਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਜਥੇ. ਜਗਦੇਵ ਸਿੰਘ ਕੰਦੋਲਾ, ਤਜਿੰਦਰ ਸਿੰਘ, ਜਥੇ. ਫੁੰਮਣ ਸਿੰਘ ਸੰਧੂ, ਵੀਰਪਾਲ ਸਿੰਘ ਕੈਂਥ, ਡਾ. ਰਛਪਾਲ ਸਿੰਘ, ਅੰਮ੍ਰਿਤਪਾਲ ਸਿੰਘ ਆਜ਼ਾਦ, ਸਰਬਜੋਤ ਸਿੰਘ, ਰਾਣਾ ਸੰਧਵਾਂ, ਜਥੇ. ਸੁਖਵਿੰਦਰ ਸਿੰਘ, ਜਸਪਾਲ ਸਿੰਘ, ਜਥੇ. ਮੱਖਣ ਸਿੰਘ ਸੰਧੂ, ਚਰਨ ਸਿੰਘ, ਕੁਲਵਿੰਦਰ ਸਿੰਘ, ਦਵਿੰਦਰ ਸਿੰਘ ਗੋਗੀ, ਦਮਨਜੋਤ ਸਿੰਘ, ਨਿਰਮਲ ਸਿੰਘ, ਸਰਪੰਚ ਡਾ. ਜਗਨ ਨਾਥ ਹੀਰਾ, ਸੰਤੋਖ ਸਿੰਘ, ਅਮਰੀਕ ਸਿੰਘ ਸੰਧੂ, ਕਸ਼ਮੀਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਸੰਧੂ, ਜਥੇ. ਜੋਰਾਵਰ ਸਿੰਘ ਗਿੱਲ, ਬੀਬੀ ਬਲਜੀਤ ਕੌਰ, ਪਾਲੀ ਸੂੰਢ, ਹਰਜੀਤ ਸਿੰਘ, ਜਸਵੀਰ ਸਿੰਘ, ਬਗੀਚਾ ਸਿੰਘ, ਤਰਸੇਮ ਸਿੰਘ, ਇਕਬਾਲ ਸਿੰਘ, ਸਤਿਕਰਤਾਰ ਸਿੰਘ, ਬੀਬੀ ਸੁਖਵਿੰਦਰ ਕੌਰ, ਕਸ਼ਮੀਰ ਕੌਰ, ਸੰਤ ਹਾਕਮਦਾਸ, ਦੇਸ ਰਾਜ ਹੀਰਾ, ਸੁਰਿੰਦਰ ਪਾਲ, ਬਲਵੀਰ ਸਿੰਘ, ਗੁਰਵਿੰਦਰ ਸਿੰਘ, ਸੋਢੀ ਸਿੰਘ, ਜਰਨੈਲ ਸਿੰਘ, ਮਲਕੀਤ ਸਿੰਘ, ਸੁਖਦੇਵ ਸਿੰਘ, ਕੁਲਵੰਤ ਸਿੰਘ , ਗੁਰਦੀਪ ਸਿੰਘ ਜੋਰਾ ਸੰਧੂ ਆਦਿ ਹਾਜ਼ਰ ਸਨ।