ਸਨ ਫਾਰਮਾ ਕੰਪਨੀ ਟੌਸਾ ਵਿਖੇ ਪ੍ਰਕਾਸ਼ ਪੁਰਬ ’ਤੇ ਅਖੰਡ ਪਾਠ ਆਰੰਭ
ਰੱਤੇਵਾਲ, 24 ਨਵੰਬਰ (ਅਸ਼ੋਕ ਕੁਮਾਰ ਲੀਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਨ ਫਾਰਮਾ ਕੰਪਨੀ ਟੌਸਾ ਵਿਖੇ ਅਖੰਡ ਪਾਠ ਆਰੰਭ ਕੀਤੇ ਗਏ। ਇਸ ਮੌਕੇ ਪ੍ਰਸ਼ਾਸਨਿਕ ਪ੍ਰਬੰਧਕ ਵਿਸ਼ਾਲ ਸ਼ਰਮਾ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਸੱਚ, ਕਿਰਤ, ਨਾਮ ਜਪਣ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ ਹੈ।
ਅਜੀਤ ਡੈਸਕ
25-11-2026