27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਸਨ ਫਾਰਮਾ ’ਚ ਪਾਏ ਗਏ ਅਖੰਡ ਪਾਠ ਦੇ ਭੋਗ

ਰੱਤੇਵਾਲ, 27 ਨਵੰਬਰ (ਅਸ਼ੋਕ ਕੁਮਾਰ ਲੀਲ)-ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਨ ਫਾਰਮਾ ਕੰਪਨੀ ਟੌਸਾ ਵਿਖੇ ਰੱਖੇ ਗਏ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਪਾਠੀ ਸਿੰਘ ਹਰਦੀਪ ਸਿੰਘ ਦੀ ਅਗਵਾਈ ਵਿੱਚ ਅਮਰ ਸਿੰਘ, ਮੋਹਣ ਸਿੰਘ, ਸੇਵਾ ਸਿੰਘ ਅਤੇ ਰਣਜੋਧ ਸਿੰਘ ਵੱਲੋਂ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਅਜੀਤ ਡੈਸਕ 28-11-2026
ਰੱਤੇਵਾਲ, 27 ਨਵੰਬਰ (ਅਸ਼ੋਕ ਕੁਮਾਰ ਲੀਲ)-ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਨ ਫਾਰਮਾ ਕੰਪਨੀ ਟੌਸਾ ਵਿਖੇ ਰੱਖੇ ਗਏ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਪਾਠੀ ਸਿੰਘ ਹਰਦੀਪ ਸਿੰਘ ਦੀ ਅਗਵਾਈ ਵਿੱਚ ਅਮਰ ਸਿੰਘ, ਮੋਹਣ ਸਿੰਘ, ਸੇਵਾ ਸਿੰਘ ਅਤੇ ਰਣਜੋਧ ਸਿੰਘ ਵੱਲੋਂ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿੱਚ ਦਵਿੰਦਰ ਸਿੰਘ ਮਾਛੀਵਾੜਾ ਵਾਲੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਕੀਰਤਨੀਏ ਜਥੇ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਸਾਖੀ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਜਥੇ ਵੱਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਉਪਰੰਤ ਪ੍ਰਬੰਧਕਾਂ ਵੱਲੋਂ ਪਾਠੀ ਸਿੰਘਾਂ ਅਤੇ ਰਾਗੀ ਸਿੰਘਾਂ ਨੂੰ ਸਰੋਪੇ ਭੇਂਟ ਕੀਤੇ ਗਏ। ਇਸ ਮੌਕੇ ਵਿਸ਼ਾਲ ਸ਼ਰਮਾ, ਵਨੀਤ ਗੁਪਤਾ, ਯੋਗੇਸ਼ ਸ਼ਰਮਾ, ਸੰਦੀਪ ਸ਼ਰਮਾ, ਰਾਕੇਸ਼ ਰਾਣਾ, ਖੇਮਾਨੰਦ, ਜਸਬੀਰ ਸਿੰਘ, ਰੁਪਿੰਦਰ ਕੌਰ ਅਤੇ ਮਨਦੀਪ ਸਿੰਘ ਸਮੇਤ ਕੰਪਨੀ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਪਿਛਲੀ ਖ਼ਬਰ ਲੋੜਵੰਦਾਂ ਤੇ ਗਰੀਬਾਂ ਦੀ ਸੇਵਾ ਹੀ ਸਭ ਤੋਂ ਉੱਤਮ ਸੇਵਾ-ਡਾ. ਹੀਰਾ ਅਗਲੀ ਖ਼ਬਰ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਸੰਬੰਧੀ ਕਾਹਮਾ ਫੁੱਟਬਾਲ ਟੂਰਨਾਮੈਂਟ ’ਚ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।