27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਰੈਲਮਾਜਰਾ ’ਚ ਸਰਕਾਰੀ ਕਿੱਟਾਂ ਦੀ ਵੰਡ ਸ਼ੁਰੂ, 365 ਪਰਿਵਾਰਾਂ ਦੇ ਚਿਹਰਿਆਂ ’ਤੇ ਆਈ ਖੁਸ਼ੀ

ਕਾਠਗੜ੍ਹ, 27 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਦੇ ਨੇੜਲੇ ਪਿੰਡ ਰੈਲਮਾਜਰਾ ਵਿਖੇ ਸਰਕਾਰ ਵੱਲੋਂ ਭੇਜੀਆਂ ਗਈਆਂ ਕਿੱਟਾਂ ਦੀ ਵੰਡ ਦਾ ਕੰਮ ਸ਼ਾਨਦਾਰ ਢੰਗ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ਡੀਪੂ ਹੋਲਡਰ ਪ੍ਰਦੀਪ ਕੁਮਾਰ ਸ਼ਰਮਾ ਨੇ ਸਰਪੰਚ ਸਿਕੰਦਰ ਸਿੰਘ ਲਾਂਦੀ ਰੈਲਮਾਜਰਾ ਅਤੇ ਮੈਂਬਰ ਪੰਚਾਇਤ ਨੇਤਰ ਕੁਮਾਰ ਦੀ ਅਗਵਾਈ ਵਿੱਚ ਕਿੱਟਾਂ ਦੀ ਵੰਡ ਸ਼ੁਰੂ ਕੀਤੀ।

ਅਜੀਤ ਡੈਸਕ 28-11-2026
ਕਾਠਗੜ੍ਹ, 27 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਦੇ ਨੇੜਲੇ ਪਿੰਡ ਰੈਲਮਾਜਰਾ ਵਿਖੇ ਸਰਕਾਰ ਵੱਲੋਂ ਭੇਜੀਆਂ ਗਈਆਂ ਕਿੱਟਾਂ ਦੀ ਵੰਡ ਦਾ ਕੰਮ ਸ਼ਾਨਦਾਰ ਢੰਗ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ਡੀਪੂ ਹੋਲਡਰ ਪ੍ਰਦੀਪ ਕੁਮਾਰ ਸ਼ਰਮਾ ਨੇ ਸਰਪੰਚ ਸਿਕੰਦਰ ਸਿੰਘ ਲਾਂਦੀ ਰੈਲਮਾਜਰਾ ਅਤੇ ਮੈਂਬਰ ਪੰਚਾਇਤ ਨੇਤਰ ਕੁਮਾਰ ਦੀ ਅਗਵਾਈ ਵਿੱਚ ਕਿੱਟਾਂ ਦੀ ਵੰਡ ਸ਼ੁਰੂ ਕੀਤੀ। ਪਿੰਡ ਲਈ ਕੁੱਲ 365 ਕਿੱਟਾਂ ਆਈਆਂ ਹਨ ਅਤੇ365 ਕਾਰਡਾਂ ’ਤੇ ਇਹ ਵੰਡ ਕੀਤੀ ਜਾ ਰਹੀ ਹੈ। ਪੰਚਾਇਤ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਵੰਡ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਹੋਵੇ ਅਤੇ ਕੋਈ ਵੀ ਯੋਗ ਲਾਭਪਾਤਰੀ ਇਸ ਸਹੂਲਤ ਤੋਂ ਵਾਂਝਾ ਨਾ ਰਹੇ। ਹਰ ਕਾਰਡ ਧਾਰਕ ਨੂੰ ਨਿਯਮਾਂ ਅਨੁਸਾਰ ਕਿੱਟ ਦਿੱਤੀ ਜਾ ਰਹੀ ਹੈ, ਤਾਂ ਜੋ ਸਰਕਾਰ ਦੀ ਇਹ ਸਕੀਮ ਜ਼ਮੀਨੀ ਪੱਧਰ ’ਤੇ ਹਰ ਲੋੜਵੰਦ ਪਰਿਵਾਰ ਤੱਕ ਪਹੁੰਚ ਸਕੇ। ਵੰਡ ਦੌਰਾਨ ਸਰਪੰਚ ਸਿਕੰਦਰ ਸਿੰਘ ਲਾਂਦੀ ਰੈਲਮਾਜਰਾ ਅਤੇ ਪੰਚ ਨੇਤਰ ਕੁਮਾਰ ਖੁਦ ਮੌਕੇ ’ਤੇ ਹਾਜ਼ਰ ਰਹੇ ਅਤੇ ਲੋਕਾਂ ਦੀ ਸਹੂਲਤ ਲਈ ਪ੍ਰਬੰਧਾਂ ਦੀ ਦੇਖ-ਰੇਖ ਕਰਦੇ ਰਹੇ। ਡੀਪੂ ਹੋਲਡਰ ਪ੍ਰਦੀਪ ਕੁਮਾਰ ਸ਼ਰਮਾ ਵੱਲੋਂ ਵੀ ਲੋਕਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ’ਤੇ ਸਰਪੰਚ ਸਿਕੰਦਰ ਸਿੰਘ ਲਾਂਦੀ ਰੈਲਮਾਜਰਾ, ਪੰਚ ਨੇਤਰ ਕੁਮਾਰ, ਬੀਰਾ ਚੌਧਰੀ, ਜੀਤ ਰਾਮ, ਨਰਿੰਦਰ ਕੁਮਾਰ ਉਰਫ ਬਿੱਟੂ, ਨਿਤਨ ਰਾਣਾ ਅਤੇ ਹੋਰ ਲੋਕ ਮੌਜੂਦ ਸਨ। ਪਿੰਡ ਵਾਸੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਮਿਲ ਰਹੀਆਂ ਇਹ ਕਿੱਟਾਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਣਗੀਆਂ।
ਪਿਛਲੀ ਖ਼ਬਰ ਸਰਕਾਰੀ ਮਿਡਲ ਸਕੂਲ ਸਿਆਣਾ ਵਿਖੇ ਸੰਵਿਧਾਨ ਦਿਵਸ ਮਨਾਇਆ ਅਗਲੀ ਖ਼ਬਰ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਅੰਬੇਡਕਰ ਨੂੰ ਕੋਟਿ- ਕੋਟਿ ਪ੍ਰਣਾਮ - ਭਗਵਾਨ ਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।