27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਰਕਾਰੀ ਮਿਡਲ ਸਕੂਲ ਸਿਆਣਾ ਵਿਖੇ ਸੰਵਿਧਾਨ ਦਿਵਸ ਮਨਾਇਆ

ਬਲਾਚੌਰ, 27 ਨਵੰਬਰ (ਨਰੇਸ਼ ਧੌਲ)-ਸਰਕਾਰੀ ਮਿਡਲ ਸਮਾਰਟ ਸਕੂਲ ਸਿਆਣਾ ਵਿਖੇ ਸੰਵਿਧਾਨ ਦਿਵਸ ਬੜੇ ਉਤਸ਼ਾਹ ਅਤੇ ਸੂਝ-ਬੂਝ ਨਾਲ ਮਨਾਇਆ ਗਿਆ। ਇਸ ਮੌਕੇ ਮਨੋਜ ਕੁਮਾਰ ਸਕੂਲ ਇੰਚਾਰਜ ਵੱਲੋਂ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਨਿਰਮਾਣ ਅਤੇ ਨਾਗਰਿਕਾਂ ਦੇ ਅਧਿਕਾਰਾਂ ਤੇ ਫਰਜ਼ਾਂ ਬਾਰੇ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 28-11-2026
ਬਲਾਚੌਰ, 27 ਨਵੰਬਰ (ਨਰੇਸ਼ ਧੌਲ)-ਸਰਕਾਰੀ ਮਿਡਲ ਸਮਾਰਟ ਸਕੂਲ ਸਿਆਣਾ ਵਿਖੇ ਸੰਵਿਧਾਨ ਦਿਵਸ ਬੜੇ ਉਤਸ਼ਾਹ ਅਤੇ ਸੂਝ-ਬੂਝ ਨਾਲ ਮਨਾਇਆ ਗਿਆ। ਇਸ ਮੌਕੇ ਮਨੋਜ ਕੁਮਾਰ ਸਕੂਲ ਇੰਚਾਰਜ ਵੱਲੋਂ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਨਿਰਮਾਣ ਅਤੇ ਨਾਗਰਿਕਾਂ ਦੇ ਅਧਿਕਾਰਾਂ ਤੇ ਫਰਜ਼ਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਸੰਵਿਧਾਨ ਨੂੰ 26 ਨਵੰਬਰ 1949 ਨੂੰ ਅਪਣਾਇਆ ਗਿਆ ਅਤੇ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ ਸੀ। ਭਾਰਤੀ ਸੰਵਿਧਾਨ ਸਾਡੇ ਦੇਸ਼ ਦਾ ਸਰਵਉੱਚ ਕਾਨੂੰਨ ਹੈ, ਜੋ ਸਾਨੂੰ ਸਮਾਨਤਾ, ਆਜ਼ਾਦੀ, ਨਿਆਂ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਵਿੱਚ ਦਰਜ ਮੌਲਿਕ ਅਧਿਕਾਰਾਂ ਦੇ ਨਾਲ-ਨਾਲ ਆਪਣੇ ਮੌਲਿਕ ਫਰਜ਼ਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਦੌਰਾਨ ਰਣਵੀਰ ਸਿੰਘ ਸਾਇੰਸ ਮਾਸਟਰ ਅਤੇ ਸੰਜੀਵ ਕੁਮਾਰ ਸ.ਸ ਮਾਸਟਰ ਨੇ ਵੀ ਸੰਵਿਧਾਨ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਕਿ ਸੰਵਿਧਾਨ ਸਾਨੂੰ ਇੱਕ ਜ਼ਿੰਮੇਵਾਰ, ਅਨੁਸ਼ਾਸਿਤ ਅਤੇ ਜਾਗਰੂਕ ਨਾਗਰਿਕ ਬਣਨ ਦੀ ਸਿੱਖਿਆ ਦਿੰਦਾ ਹੈ। ਸਮਾਗਮ ਦੌਰਾਨ ਵਿਦਿਆਰਥੀਆਂ ਦੇ ਭਾਸ਼ਣ, ਡਰਾਇੰਗ, ਲੇਖ-ਲਿਖਣ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਇਨ੍ਹਾਂ ਗਤੀਵਿਧੀਆਂ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾ, ਗਿਆਨ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਅੰਤ ਵਿੱਚ ਸਮੂਹ ਸਕੂਲ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਸੰਵਿਧਾਨ ਦਾ ਸਤਿਕਾਰ ਕਰਨ, ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਅਤੇ ਇੱਕ ਚੰਗੇ ਨਾਗਰਿਕ ਬਣਨ ਦੀ ਸੋਂਹ ਕਰਵਾਈ ਗਈ। ਇਸ ਮੌਕੇ ਇੰਦਰਜੀਤ ਕੌਰ ਅਤੇ ਜਯੋਤੀ ਗੁਪਤਾ, ਗਗਨਪ੍ਰੀਤ, ਮਿਡ-ਡੇ-ਮੀਲ ਵਰਕਰ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸੀਜ਼ਨ 4 ਦੇ ਰਾਜ ਪੱਧਰੀ ਮੁਕਾਬਲਿਆਂ ’ਚ ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਦੇ ਬੈਡਮਿੰਟਨ ਦੇ ਖਿਡਾਰੀ ਨੇ ਜਿੱਤਿਆ ਕਾਂਸੀ ਦਾ ਤ... ਅਗਲੀ ਖ਼ਬਰ ਰੈਲਮਾਜਰਾ ’ਚ ਸਰਕਾਰੀ ਕਿੱਟਾਂ ਦੀ ਵੰਡ ਸ਼ੁਰੂ, 365 ਪਰਿਵਾਰਾਂ ਦੇ ਚਿਹਰਿਆਂ ’ਤੇ ਆਈ ਖੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।