ਆਈ.ਟੀ.ਆਈਜ਼ ਦੇ ਗੈਸਟ ਫੈਕਲਟੀ/ਕੰਟਰੈਕਟ ਇੰਸਟਰਕਟਰਾਂ ਵਲੋਂ ਨੰਗਲ ਵਿਖੇ 5 ਦਸੰਬਰ ਨੂੰ ਰੋਸ ਪ੍ਰਦਰਸ਼ਨ ਅਤੇ ਧਰਨਾ ਦਾ ਐਲਾਨ
ਮਜਾਰੀ/ਸਾਹਿਬਾ, 27 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਆਲ ਪੰਜਾਬ ਸਕੀਮਾਂ ਅਧੀਨ ਕੰਮ ਕਰ ਰਹੇ ਗੈਸਟ ਫੈਕਲਟੀ ਇੰਸਟ੍ਰਕਟਰਾਂ (ਠੇਕਾ ਆਧਾਰਿਤ) ਨੇ ਲੰਮੇ ਸਮੇਂ ਤੋਂ ਲਟਕਦੀਆਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਕਸਬਾ ਮਜਾਰੀ ਵੇਖੇ ਗੱਲਬਾਤ ਕਰਦਿਆਂ ਯੂਨੀਅਨ ਦੇ ਆਗੂਆਂ ਨਹੀਂ ਦੱਸਿਆ ਕਿ ਉਹ ਲਗਪਗ ਸਾਢੇ ਚਾਰ ਸਾਲਾਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ।
ਕ
ਕਸਬਾ ਮਜਾਰੀ ਵਿਖੇ ਗੱਲਬਾਤ ਕਰਦੇ ਹੋਏ ਯੂਨੀਅਨ ਦੇ ਆਗੂ। ਤਸਵੀਰ ਨਿਰਮਲਜੀਤ ਸਿੰਘ ਚਾਹਲ
28-11-2026
ਮਜਾਰੀ/ਸਾਹਿਬਾ, 27 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਆਲ ਪੰਜਾਬ ਸਕੀਮਾਂ ਅਧੀਨ ਕੰਮ ਕਰ ਰਹੇ ਗੈਸਟ ਫੈਕਲਟੀ ਇੰਸਟ੍ਰਕਟਰਾਂ (ਠੇਕਾ ਆਧਾਰਿਤ) ਨੇ ਲੰਮੇ ਸਮੇਂ ਤੋਂ ਲਟਕਦੀਆਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਕਸਬਾ ਮਜਾਰੀ ਵੇਖੇ ਗੱਲਬਾਤ ਕਰਦਿਆਂ ਯੂਨੀਅਨ ਦੇ ਆਗੂਆਂ ਨਹੀਂ ਦੱਸਿਆ ਕਿ ਉਹ ਲਗਪਗ ਸਾਢੇ ਚਾਰ ਸਾਲਾਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਇਸ ਸਬੰਧੀ ਸਰਕਾਰ ਅਤੇ ਵਿਭਾਗ ਦੇ ਉੱਚ ਅਧਿਕਾਰੀਆ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ 5 ਅਕਤੂਬਰ 2026 ਨੂੰ ਸਬ-ਕਮੇਟੀ ਦੇ ਇੰਚਾਰਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁੱਖ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਸੀ। ਹਾਲਾਂਕਿ, ਇੰਨਾ ਸਮਾਂ ਬੀਤ ਜਾਣ ਅਤੇ ਭਰੋਸਿਆਂ ਦੇ ਬਾਵਜੂਦ ਅੱਜ ਤੱਕ ਨਾ ਤਾਂ ਕੋਈ ਠੋਸ ਹੱਲ ਨਿਕਲਿਆ ਹੈ ਅਤੇ ਨਾ ਹੀ ਕੋਈ ਨੋਟੀਫਿਕੇਸ਼ਨ ਜਾਰੀ ਹੋਇਆ ਹੈ। ਜਿਸ ਕਾਰਨ ਇੰਸਟ੍ਰਕਟਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਯੂਨੀਅਨ ਆਗੂਆਂ ਨੇ ਦੱਸਿਆ ਕਿ ਅਸੀ ਆਪਣੀਆਂ ਮੰਗਾਂ ਸਬੰਧੀ ਬਹੁਤ ਵਾਰ ਮੁੱਖ ਮੰਤਰੀ ਨਾਲ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਅਤੇ ਹੋਰ ਮੰਤਰੀ ਸਹਿਬਾਨਾਂ ਨਾਲ ਬਹੁਤ ਵਾਰ ਮੀਟਿੰਗ ਕਰ ਚੁੱਕੇ ਹਾਂ ਪਰ ਸਾਡੀਆਂ ਮੰਗਾਂ ਮੰਨਣ ਸਬੰਧੀ ਸਰਕਾਰ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਪੰਜਾਬ ਦੀਆਂ ਆਈ.ਟੀ ਆਈਜ.ਵਿੱਚ ਕੰਮ ਕਰਦੇ ਗੈਸਟ ਫੈਕਲਟੀ ਕੱਚੇ ਇੰਸਟਰਕਟਰਾਂ ਦੇ ਭਵਿੱਖ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋ ਜਦੋਂ ਤੱਕ ਸਾਡੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਕੋਈ ਪੱਤਰ ਜਾਰੀ ਨਹੀਂ ਕੀਤਾ ਜਾਂਦਾ ਤਾਂ ਪੂਰੀ ਯੂਨੀਅਨ ਵੱਲੋਂ ਕਲਾਸਾਂ ਦਾ ਬਾਈਕਾਟ ਕੀਤਾ ਜਾਵੇਗਾ ਅਤੇ 5 ਦਸੰਬਰ ਨੂੰ ਨੰਗਲ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਧਰਨਾ ਲਗਾਇਆ ਜਾਵੇਗਾ ਜਾਵੇਗਾ ਅਤੇ ਜੇਕਰ ਜ਼ਰੂਰਤ ਪੈਂਦੀ ਹੈ ਤਾਂ ਇਸ ਰੋਸ ਪ੍ਰਦਰਸ਼ਨ ਨੂੰ ਪੱਕੇ ਧਰਨੇ ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਕਿਰਨਦੀਪ ਸਿੰਘ ਰੁਪਾਣਾ, ਵਾਈਸ ਪ੍ਰਧਾਨ ਸਿਮਰਨਜੀਤ ਸਿੰਘ, ਸੌਰਭ ਕੁਮਾਰ, ਰਾਹੁਲ ਚੌਧਰੀ, ਬਲਵੰਤ ਰਾਮ, ਕੁਲਵਿੰਦਰ ਸਿੰਘ, ਦਵਿੰਦਰ ਕੁਮਾਰ, ਮੋਹਿਤ ਕੁਮਾਰ ਆਦਿ ਹਾਜ਼ਰ ਸਨ।