28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਲਾਲਾ ਹੰਭੀਰ ਚੰਦ ਬਲੀ ਦੇ ਧਾਰਮਿਕ ਅਸਥਾਨ ਝਿੰਗੜਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ 3 ਦਿਨਾ ਧਾਰਮਿਕ ਸਮਾਗਮ ਸਮਾਪਤ

ਔੜ/ਝਿੰਗੜਾਂ, 28 ਨਵੰਬਰ (ਕੁਲਦੀਪ ਸਿੰਘ ਝਿੰਗੜ) - ਲਾਲਾ ਹੰਭੀਰ ਚੰਦ ਬਲੀ ਦੇ ਧਾਰਮਿਕ ਅਸਥਾਨ ਇਤਿਹਾਸਕ ਪਿੰਡ ਝਿੰਗੜਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾ ਧਾਰਮਿਕ ਸਮਾਗਮ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਮੰਗਾ ਦੀ ਰਹਿਨੁਮਾਈ ਹੇਠ ਨਗਰ ਨਿਵਾਸੀ ਅਤੇ ਐਨ. ਆਰ.

ਅਜੀਤ ਡੈਸਕ 29-11-2026
ਔੜ/ਝਿੰਗੜਾਂ, 28 ਨਵੰਬਰ (ਕੁਲਦੀਪ ਸਿੰਘ ਝਿੰਗੜ) - ਲਾਲਾ ਹੰਭੀਰ ਚੰਦ ਬਲੀ ਦੇ ਧਾਰਮਿਕ ਅਸਥਾਨ ਇਤਿਹਾਸਕ ਪਿੰਡ ਝਿੰਗੜਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾ ਧਾਰਮਿਕ ਸਮਾਗਮ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਮੰਗਾ ਦੀ ਰਹਿਨੁਮਾਈ ਹੇਠ ਨਗਰ ਨਿਵਾਸੀ ਅਤੇ ਐਨ. ਆਰ. ਆਈ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਪਹਿਲੇ ਦਿਨ ਦੋ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਗਏ। ਤੀਜੇ ਦਿਨ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਪੰਥ ਦੇ ਮਹਾਨ ਕੀਰਤਨੀ ਤੇ ਢਾਡੀ ਜਥਿਆਂ ਨੇ ਆਪਣੀ ਹਾਜ਼ਰੀ ਲਗਵਾਈ। ਇਸ ਸਮਾਗਮ ਵਿੱਚ ਸਾਬਕਾ ਡਿਪਟੀ ਕਮਿਸ਼ਨਰ ਹੁਸਨ ਲਾਲ ਆਈ.ਏ.ਐਸ ਤੇ ਪ੍ਰਿੰਸੀਪਲ ਸਕੱਤਰ ਪੰਜਾਬ, ਸਵ: ਤਰਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ ਬੰਗਾ ਦੀ ਧਰਮਪਤਨੀ ਮੀਨਾ ਸੂੰਢ, ਚੌਧਰੀ ਮੋਹਨ ਸਿੰਘ ਸਾਬਕਾ ਵਿਧਾਇਕ ਬੰਗਾ, ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਹਲਕਾ ਇੰਚਾਰਜ ਬੰਗਾ ਸ਼੍ਰੋਮਣੀ ਅਕਾਲੀ ਦਲ, ਡਾ. ਨਿਰੰਜਣ ਪਾਲ ਸਾਬਕਾ ਐਸ.ਐਮ.ਓ, ਤਜਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਧਾਰਮਿਕ ਤੇ ਰਾਜਨੀਤਿਕ ਆਗੂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਆਖਿਆ ਕਿ ਸਾਨੂੰ ਸਤਿਗੁਰਾਂ ਦੇ ਦਰਸਾਏ ਮਾਰਗ ’ਤੇ ਚੱਲ ਕੇ ਸਮਾਜ ਵਿੱਚ ਆਪਸੀ ਪਿਆਰ ਅਤੇ ਸਮਾਨਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਗਟ ਦਿਵਸ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ। ਪ੍ਰਸ਼ੋਤਮ ਸਿੰਘ ਲੱਲ੍ਹ ਵਲੋਂ ਸਮਾਗਮ ਵਿੱਚ ਪੁੱਜੀਆਂ ਸਮੂਹ ਸੰਗਤਾਂ, ਧਾਰਮਿਕ ਅਤੇ ਰਾਜਨੀਤਿਕ ਆਗੂਆਂ ਦਾ ਧੰਨਵਾਦ ਕੀਤਾ। ਅੰਤ ਵਿੱਚ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਮੰਗਾ ਵਲੋਂ ਦਾਨੀ ਸੇਵਾਦਾਰਾਂ ਅਤੇ ਰਾਜਨੀਤਿਕ ਆਗੂਆਂ ਅਤੇ ਵੱਖ-ਵੱਖ ਧਾਰਮਿਕ ਅਸਥਾਨਾਂ ਤੋਂ ਪੁੱਜੇ ਪ੍ਰਬੰਧਕਾਂ ਨੂੰ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਮੰਗਾ, ਪ੍ਰਸ਼ੋਤਮ ਸਿੰਘ ਲੱਲ੍ਹ, ਜਥੇ. ਰਣਜੀਤ ਸਿੰਘ ਝਿੰਗੜ, ਅਵਤਾਰ ਸਿੰਘ ਸ਼ੇਰਗਿੱਲ ਯੂ. ਕੇ, ਸੰਤੋਖ ਸਿੰਘ ਗਰੇਵਾਲ ਪ੍ਰਧਾਨ ਸਹਿਕਾਰੀ ਸਭਾ, ਪਰਮਜੀਤ ਸਿੰਘ ਗਰੇਵਾਲ ਪੰਚ, ਨੰਬਰਦਾਰ ਸੁੱਚਾ ਸਿੰਘ ਝਿੰਗੜ, ਗੁਰਦੇਵ ਰਾਮ ਪੰਚ, ਬਿਕਰਮਜੀਤ ਸਿੰਘ ਰਾਏਪੁਰ ਡੱਬਾ ਪ੍ਰਧਾਨ ਸਹਿਕਾਰੀ ਸਭਾ, ਹਰਮਨਪ੍ਰੀਤ ਸਿੰਘ, ਨਿਰਮਲ ਸਿੰਘ ਮਹਿਮੀ, ਨਿਰਮਲ ਸਿੰਘ ਢੰਡਾ, ਜਸਵਿੰਦਰ ਸਿੰਘ ਢੰਡਾ ਸਕੱਤਰ ਸਹਿਕਾਰੀ ਸਭਾ, ਸੁਰਜੀਤ ਸਿੰਘ ਪੱਪੂ, ਕਸ਼ਮੀਰ ਸਿੰਘ ਪੱਪੂ ਸ਼ੇਰਗਿੱਲ, ਜਰਨੈਲ ਸਿੰਘ ਗਰੇਵਾਲ, ਕਸ਼ਮੀਰ ਸਿੰਘ ਪੱਪੂ ਲਾਲੋ ਮਜਾਰਾ, ਕੇਵਲ ਸਿੰਘ ਖਟਕੜ, ਅਮਰੀਕ ਸਿੰਘ ਬੱਲੋਵਾਲ, ਨੰਬਰਦਾਰ ਸਰਬਣ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਸ਼ੋਕ ਕਸਾਨਾਂ ਅਤੇ ਮਾਸਟਰ ਰਵਿੰਦਰ ਸੂਰਾਪੁਰੀ ਦੇ ਪਿਤਾ ਚੌਧਰੀ ਧਰਮ ਚੰਦ ਕਸਾਨਾਂ ਦਾ ਦਿਹਾਂਤ ਅਗਲੀ ਖ਼ਬਰ ਡਾ. ਰਣਜੀਤ ਸਿੰਘ, ਅਜਮੇਰ ਸਿੱਧੂ, ਡਾ. ਰਮਨਦੀਪ ਕੌਰ, ਰਜਨੀ ਸ਼ਰਮਾ ਤੇ ਸੁਰਜੀਤ ਮਜਾਰੀ ਨੂੰ ਮਿਲਣਗੇ ‘ਨਵਜੋਤ ਪੁਰਸਕਾਰ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।