28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਕਿਤਾਬਾਂ ਸਾਕਾਰਾਤਮਕ ਸੋਚ ਅਤੇ ਸਹੀ ਫੈਸਲੇ ਲੈਣ ਦੀ ਸਮਰੱਥਾ ਪੈਦਾ ਕਰਦੀਆਂ ਹਨ -ਇੰਜ. ਮੋਰੋਂ

ਨਵਾਂਸ਼ਹਿਰ, 28 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਵਿਵੇਕ ਵਿਕਾਸ ਲਹਿਰ ਪੰਜਾਬ ਮੁੱਖ ਦਫ਼ਤਰ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਸਾਹਿਤਕ, ਗਿਆਨ, ਵਿਗਿਆਨ ਨਾਲ ਸੰਬੰਧਿਤ ਕਿਤਾਬਾਂ ਪਾਠਕਾਂ ਤੱਕ ਮੁਫ਼ਤ ਪਹੁੰਚਾਉਣ ਦਾ ਕਾਰਜ ਕੀਤਾ ਜਾ ਰਿਹਾ ਹੈ। ਅਜਿਹਾ ਕਰਨ ਵਾਲੀ ਪੰਜਾਬ ਦੀ ਇਹ ਇੱਕੋ-ਇੱਕ ਸੰਸਥਾ ਹੈ।

ਅਜੀਤ ਡੈਸਕ 29-11-2026
ਨਵਾਂਸ਼ਹਿਰ, 28 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਵਿਵੇਕ ਵਿਕਾਸ ਲਹਿਰ ਪੰਜਾਬ ਮੁੱਖ ਦਫ਼ਤਰ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਸਾਹਿਤਕ, ਗਿਆਨ, ਵਿਗਿਆਨ ਨਾਲ ਸੰਬੰਧਿਤ ਕਿਤਾਬਾਂ ਪਾਠਕਾਂ ਤੱਕ ਮੁਫ਼ਤ ਪਹੁੰਚਾਉਣ ਦਾ ਕਾਰਜ ਕੀਤਾ ਜਾ ਰਿਹਾ ਹੈ। ਅਜਿਹਾ ਕਰਨ ਵਾਲੀ ਪੰਜਾਬ ਦੀ ਇਹ ਇੱਕੋ-ਇੱਕ ਸੰਸਥਾ ਹੈ। ਜਨਵਰੀ 2024 ਤੋਂ ਹੁਣ ਤੱਕ, ਕਰੀਬ ਡੇਢ ਲੱਖ ਰੁਪਏ ਦੇ ਮੁੱਲ ਦੀਆਂ ਕਿਤਾਬਾਂ ਪਾਠਕਾਂ ਤੱਕ ਪਹੁੰਚਾ ਚੁੱਕੀ ਹੈ। ਇੱਥੇ ਇੱਕ ਕੰਪਨੀ ਵੱਲੋਂ ਕਰਵਾਏ ਗਏ ਵਪਾਰਕ ਸੈਮੀਨਾਰ ਵਿੱਚ ਹਾਜ਼ਰ ਸਭ ਸਰੋਤਿਆਂ ਨੂੰ ਵਿਵੇਕ ਵਿਕਾਸ ਲਹਿਰ ਵੱਲੋਂ ਮੁਫ਼ਤ ਕਿਤਾਬਾਂ ਦੀ ਵੰਡ ਕੀਤੀ ਗਈ। ਇਸ ਮੌਕੇ ਇੰਜੀ. ਜਸਵੀਰ ਸਿੰਘ ਮੋਰੋਂ ਨੇ ਕਿਹਾ ਜਿਸ ਕੋਲ ਗਿਆਨ ਹੁੰਦਾ ਹੈ, ਉਹ ਸਮਾਜ ਅਤੇ ਕਾਰੋਬਾਰ ਵਿੱਚ ਪੂਰੇ ਭਰੋਸੇ ਨਾਲ ਆਪਣੀ ਗੱਲ ਰੱਖ ਸਕਦਾ ਹੈ। ਦੁਨੀਆਂ ਦੇ ਵੱਡੇ ਕਾਰੋਬਾਰੀਆਂ ਜਿਵੇਂ ਵਾਰੇਨ ਬਫੇ ਅਤੇ ਬਿਲ ਗੇਟਸ ਦੀ ਸਫ਼ਲਤਾ ਪਿੱਛੇ ਉਨ੍ਹਾਂ ਦੀ ਕਿਤਾਬਾਂ ਪੜ੍ਹਨ ਦੀ ਆਦਤ ਦਾ ਵੱਡਾ ਹੱਥ ਹੈ। ਵਪਾਰ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਦਾ ਸਾਹਮਣਾ ਕਰਨ ਲਈ ਕਿਤਾਬਾਂ ਸਾਕਾਰਾਤਮਕ ਸੋਚ ਅਤੇ ਸਹੀ ਫੈਸਲੇ ਲੈਣ ਦੀ ਸਮਰੱਥਾ ਪੈਦਾ ਕਰਦੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਧਰਿੰਦਰ ਵਰਮਾ, ਮਿਸਟਰ ਜੀਤੂ, ਸੋਨੂੰ ਸਾਹਿਬ, ਡਾ. ਅਰਵਿੰਦ, ਪ੍ਰੀਤ ਲੰਗੜੋਆ, ਬਲਜਿੰਦਰ ਮਾਨ, ਹਰਮਨ ਸਿੰਘ, ਸੁਰਿੰਦਰ ਸਿੰਘ, ਜਤਿੰਦਰ ਸਿੰਘ, ਵਿਜੇ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਦਾ ਬੀ.ਏ. ਬੀ.ਐੱਡ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਜਾਡਲੀ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।